ਵਿਧਾਇਕ ਗੱਜਣਮਾਜਰਾ PGI ਤੋਂ ਡਿਸਚਾਰਜ, ED ਨੇ 4 ਦਿਨ ਦੇ ਰਿਮਾਂਡ 'ਤੇ ਲਿਆ
Friday, Nov 24, 2023 - 05:45 AM (IST)
ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ 'ਆਪ' ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਪੀਜੀਆਈ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ ਪੀਜੀਆਈ ਦੇ ਕਾਰਡੀਅਕ ਸੈਂਟਰ 'ਚ ਦਾਖ਼ਲ ਕਰਵਾਇਆ ਗਿਆ ਸੀ। ਡਿਸਚਾਰਜ ਹੋਣ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ 4 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ। ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਇਸ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ। ਹੁਣ ਉਹ 4 ਦਿਨ ਈਡੀ ਦੀ ਪੁੱਛਗਿੱਛ ਦਾ ਸਾਹਮਣਾ ਕਰਨਗੇ।
ਇਹ ਵੀ ਪੜ੍ਹੋ : ਹੋਮਗਾਰਡ ਜਸਪਾਲ ਸਿੰਘ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ, DGP ਨੇ ਕੀਤਾ ਵੱਡਾ ਐਲਾਨ
ਵਿਧਾਇਕ ਗੱਜਣਮਾਜਰਾ ਨੂੰ ਈਡੀ ਨੇ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਨਾਭਾ ਜੇਲ੍ਹ 'ਚ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਦਿੱਕਤ ਸੀ ਤੇ ਪੈਰ ਤਿਲਕ ਜਾਣ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ’ਚ ਦਾਖ਼ਲ ਕਰਵਾਇਆ ਗਿਆ ਸੀ। ਮੈਡੀਕਲ ਰਿਪੋਰਟ ਦੇ ਆਧਾਰ ’ਤੇ ਹੀ ਉਨ੍ਹਾਂ ਨੂੰ ਪੇਸ਼ੀ ਤੋਂ ਛੂਟ ਮਿਲੀ ਸੀ। ਅਦਾਲਤ ਨੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵੱਲੋਂ ਉਨ੍ਹਾਂ ਦੀ ਮੈਡੀਕਲ ਰਿਪੋਰਟ ਮੰਗੀ ਸੀ। ਇਸ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ ਕਿ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਜਾਵੇ। ਉਨ੍ਹਾਂ ਦੀ ਹਾਲਤ 'ਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਦੇ 4 ਦਿਨ ਦੇ ਰਿਮਾਂਡ ਦੇ ਹੁਕਮ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ : ਰਸ ਖਾਣ ਵਾਲਿਆਂ ਲਈ ਅਹਿਮ ਖ਼ਬਰ, ਬਣਾਉਣ ਦਾ ਤਰੀਕਾ ਦੇਖ ਉੱਡ ਜਾਣਗੇ ਤੁਹਾਡੇ ਹੋਸ਼, ਦੇਖੋ ਵੀਡੀਓ
ਦੱਸ ਦੇਈਏ ਕਿ ਵਿਧਾਇਕ ਗੱਜਣਮਾਜਰਾ ਨੂੰ 40 ਕਰੋੜ ਰੁਪਏ ਦੇ ਲੈਣ-ਦੇਣ ਦੇ ਇਕ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ, ਉਸ ਸਮੇਂ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਗੱਜਣਮਾਜਰਾ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ ਪਰ ਪਿਛਲੇ ਸੋਮਵਾਰ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8