ਮਜੀਠਾ ਹਲਕੇ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਚੁੱਕੀ ਸਹੁੰ

Monday, May 02, 2022 - 10:13 PM (IST)

ਮਜੀਠਾ ਹਲਕੇ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਚੁੱਕੀ ਸਹੁੰ

ਚੰਡੀਗੜ੍ਹ/ਮਜੀਠਾ (ਰਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਵੱਲੋਂ ਅੱਜ ਵਿਧਾਇਕ ਦੇ ਤੌਰ 'ਤੇ ਸਹੁੰ ਚੁੱਕੀ ਗਈ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਸਹੁੰ ਚੁਕਾਈ ਗਈ ਹੈ।

ਦੱਸਣਯੋਗ ਹੈ ਕਿ ਗਨੀਵ ਕੌਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਨੇੜਲੇ ਵਿਰੋਧੀਆਂ ਨੂੰ ਕਰੀਬ 26 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ ਅਤੇ ਵਿਧਾਇਕ ਚੁਣੇ ਗਏ ਸਨ। ਹਾਲਾਂਕਿ ਅਜੇ ਤੱਕ ਉਨ੍ਹਾਂ ਵੱਲੋਂ ਵਿਧਾਇਕ ਦੇ ਅਹੁਦੇ ਦੀ ਸਹੁੰ ਨਹੀਂ ਚੁੱਕੀ ਗਈ ਸੀ। ਇਹ ਵੀ ਦੱਸ ਦੇਈਏ ਕਿ ਬਿਕਰਮ ਮਜੀਠੀਆ ਅਜੇ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਸਕੀ ਹੈ।  


author

Babita

Content Editor

Related News