'ਸਰਪੰਚ ਦੀ ਚੋਣ ਵੀ ਨਹੀਂ ਜਿੱਤ ਸਕਦੇ ਰਵਨੀਤ ਬਿੱਟੂ', AAP ਵਿਧਾਇਕ ਨੇ ਕੇਂਦਰੀ ਮੰਤਰੀ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

Monday, Mar 03, 2025 - 03:03 PM (IST)

'ਸਰਪੰਚ ਦੀ ਚੋਣ ਵੀ ਨਹੀਂ ਜਿੱਤ ਸਕਦੇ ਰਵਨੀਤ ਬਿੱਟੂ', AAP ਵਿਧਾਇਕ ਨੇ ਕੇਂਦਰੀ ਮੰਤਰੀ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਦੋਰਾਹਾ (ਵਿਪਨ): ਦੋਰਾਹਾ ਤੋਂ ਰੋਪੜ ਤੱਕ ਚਾਰ ਮਾਰਗੀ ਸੜਕ ਦਾ ਪ੍ਰਾਜੈਕਟ ਕਈ ਸਾਲਾਂ ਤੋਂ ਲਟਕਿਆ ਹੋਇਆ ਹੈ। ਇਸ ਪ੍ਰਾਜੈਕਟ ਨੂੰ ਲੈ ਕੇ ਸੂਬੇ ਦੀ ਰਾਜਨੀਤੀ ਭੱਖ ਗਈ ਹੈ। ਦੋ ਦਿਨ ਪਹਿਲਾਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਰਾਹਾ ਦੇ ਰਾਮਪੁਰ ਰੇਲਵੇ ਕਰਾਸਿੰਗ 'ਤੇ ਇਕ ਪ੍ਰੈੱਸ ਕਾਨਫਰੰਸ ਵਿਚ ਦਾਅਵਾ ਕੀਤਾ ਸੀ ਕਿ 100 ਕਰੋੜ ਰੁਪਏ ਦੇ ਰੇਲਵੇ ਓਵਰਬ੍ਰਿਜ ਦਾ ਕੰਮ ਪੰਜਾਬ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਰੁਕਿਆ ਹੋਇਆ ਹੈ। ਦੋ ਦਿਨ ਬਾਅਦ, ਅੱਜ ਪਾਇਲ ਤੋਂ 'ਆਪ' ਵਿਧਾਇਕ, ਮਨਵਿੰਦਰ ਸਿੰਘ ਗਿਆਸਪੁਰਾ ਨੇ ਬਿੱਟੂ ਦੇ ਪ੍ਰੈੱਸ ਕਾਨਫਰੰਸ ਵਾਲੇ ਸਥਾਨ 'ਤੇ ਜਾ ਕੇ ਹੀ ਇਸ ਦਾ ਜਵਾਬ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਤੇ ਮਾਪਿਆਂ ਲਈ ਅਹਿਮ ਖ਼ਬਰ: ਅੱਜ ਹੀ ਕਰ ਲਓ ਇਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ

NOC ਦੀ ਕਾਪੀ ਲੈ ਕੇ ਪਹੁੰਚੇ ਵਿਧਾਇਕ 

'ਆਪ' ਵਿਧਾਇਕ ਗਿਆਸਪੁਰਾ ਪੰਜਾਬ ਸਰਕਾਰ ਵੱਲੋਂ ਰੇਲਵੇ ਨੂੰ ਜਾਰੀ ਕੀਤੀ ਗਈ NOC ਦੀ ਕਾਪੀ ਲੈ ਕੇ ਪਹੁੰਚੇ। ਵਿਧਾਇਕ ਨੇ ਕਿਹਾ ਕਿ ਇਸ ਪੁਲ ਲਈ NOC 11 ਨਵੰਬਰ, 2024 ਨੂੰ ਜਾਰੀ ਕੀਤਾ ਗਿਆ ਸੀ। ਉਸ ਤੋਂ ਬਾਅਦ ਵੀ ਕੰਮ ਸ਼ੁਰੂ ਨਹੀਂ ਹੋਇਆ। ਉਹ ਕੁਝ ਦਿਨ ਪਹਿਲਾਂ ਦਿੱਲੀ ਵਿਚ ਰੇਲਵੇ ਅਧਿਕਾਰੀਆਂ ਨੂੰ ਵੀ ਮਿਲੇ ਸਨ। ਰਵਨੀਤ ਬਿੱਟੂ ਨੇ ਅਚਾਨਕ ਇੱਥੇ ਆ ਕੇ ਪੰਜਾਬ ਸਰਕਾਰ 'ਤੇ ਜੋ ਦੋਸ਼ ਲਗਾਏ ਹਨ, ਉਹ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹਨ। ਗਿਆਸਪੁਰਾ ਨੇ ਕਿਹਾ ਕਿ ਜੇਕਰ ਬਿੱਟੂ ਨੂੰ ਪੰਜਾਬ ਅਤੇ ਆਪਣੇ ਜੱਦੀ ਸ਼ਹਿਰ ਪ੍ਰਤੀ ਇੰਨੀ ਹੀ ਹਮਦਰਦੀ ਹੈ ਤਾਂ ਓਹਨਾਂ ਨੂੰ ਕੱਲ੍ਹ ਤੋਂ ਪੁਲ ਦਾ ਕੰਮ ਸ਼ੁਰੂ ਕਰ ਦੇਣਾ ਚਾਹੀਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਬਿੱਟੂ ਸਰਪੰਚ ਚੋਣ ਵੀ ਨਹੀਂ ਜਿੱਤ ਸਕਦਾ

ਬਿੱਟੂ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਲੋਕਾਂ ਵੱਲੋਂ ਨਕਾਰੇ ਗਏ ਬਿੱਟੂ ਕਦੇ ਵੀ ਸਰਪੰਚ ਦੀ ਚੋਣ ਨਹੀਂ ਜਿੱਤ ਸਕਦੇ। ਅੱਜ ਬਿੱਟੂ ਪੰਜਾਬ ਵਿਰੋਧੀ ਭਾਜਪਾ ਦੀ ਗੋਦੀ ਵਿਚ ਬੈਠ ਕੇ ਸੱਤਾ ਦਾ ਆਨੰਦ ਮਾਣ ਰਿਹਾ ਹੈ। ਉਹ ਉਸ ਪਾਰਟੀ ਦਾ ਸਮਰਥਨ ਕਰ ਰਹੇ ਹਨ, ਜਿਸ ਨੇ 750 ਕਿਸਾਨਾਂ ਨੂੰ ਮਾਰਿਆ। ਗਿਆਸਪੁਰਾ ਨੇ ਕਿਹਾ ਕਿ ਬਿੱਟੂ ਸੋਚ ਰਿਹਾ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਵਿਰੁੱਧ ਬੋਲ ਕੇ, ਭਾਜਪਾ ਉਸ ਨੂੰ ਮੁੱਖ ਮੰਤਰੀ ਬਣਾ ਦੇਵੇਗੀ। ਬਿੱਟੂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News