ਚੌਂਕਾਂ ''ਚ ਹੋ ਰਹੇ ਹਾਦਸਿਆਂ ਕਾਰਨ ਵਿਧਾਇਕ ਨੇ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟ

09/06/2021 8:29:01 PM

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਸ਼ਹਿਰ ਦੇ ਬਾਹਰਵਾਰ ਗੁਜ਼ਰਦੇ ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ 'ਤੇ ਬਾਈਪਾਸ ਚੌਂਕਾਂ 'ਚ ਆਏ ਦਿਨ ਹੋ ਰਹੇ ਦਰਦਨਾਕ ਹਾਦਸਿਆਂ ਨੂੰ ਰੋਕਣ ਲਈ ਅੱਜ ਵਿਧਾਇਕ ਪਾਹੜਾ ਨੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ-ਵੱਖ ਚੌਂਕਾਂ ਦਾ ਦੌਰਾ ਕੀਤਾ। ਇਸ ਮੌਕੇ ਪਾਹੜਾ ਨੇ ਨਬੀਪੁਰ ਬਾਈਪਾਸ ਚੌਂਕ, ਬੱਬਰੀ ਬਾਈਪਾਸ ਚੌਂਕ ਤੇ ਬਰਿਆਰ ਚੌਂਕ ਦਾ ਨਿਰੀਖਣ ਕੀਤਾ ਜਿਸ ਦੌਰਾਨ ਉਨਾਂ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਮੌਜੂਦ ਸਨ। ਵਿਧਾਇਕ ਪਾਹੜਾ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਬਣਾਏ ਗਏ ਨੈਸ਼ਨਲ ਹਾਈ 'ਤੇ ਪੈਂਦੇ ਤਿੰਨਾਂ ਚੌਕਾਂ ਦੀ

ਇਹ ਖ਼ਬਰ ਪੜ੍ਹੋ- ਬੁਮਰਾਹ ਨੇ ਟੈਸਟ ਕ੍ਰਿਕਟ 'ਚ ਪੂਰੀਆਂ ਕੀਤੀਆਂ 100 ਵਿਕਟਾਂ, ਤੋੜਿਆ ਕਪਿਲ ਦੇਵ ਦਾ ਰਿਕਾਰਡ

ਬਨਾਵਟ ਤਕਨੀਕੀ ਰੂਪ 'ਚ ਸਹੀ ਨਹੀਂ ਹੈ ਜਿਸ ਕਾਰਨ ਆਏ ਦਿਨ ਇਨਾਂ ਤਿੰਨਾਂ ਚੌਂਕਾਂ ਵਿਚ ਦਰਦਨਾਕ ਸੜਕ ਦੁਰਘਟਨਾਵਾਂ ਹੋ ਰਹੀਆਂ ਹਨ। ਵਿਧਾਇਕ ਪਾਹੜਾ ਨੇ ਨੈਸ਼ਨਲ ਹਾਈਵੇ ਅਥਾਰਿਟੀ ਸਮੇਤ ਹੋਰ ਸਬੰਧਤ ਅਧਿਕਾਰੀਆਂ ਨੂੰ 15 ਦਿਨਾਂ 'ਚ ਇਨ੍ਹਾਂ ਤਿੰਨਾਂ ਚੌਂਕਾਂ ਦੀ ਕਮੀਆਂ ਨੂੰ ਦੂਰ ਕਰਨ ਲਈ ਹਦਾਇਤ ਕੀਤੀ ਤੇ ਕਿਹਾ ਕਿ ਜੇਕਰ ਤੁਰੰਤ ਕਾਰਵਾਈ ਨਾ ਹੋਈ ਤਾਂ ਉਹ ਸਖਤ ਕਦਮ ਚੁੱਕਣ ਲਈ ਮਜ਼ਬੂਰ ਹੋਣਗੇ। ਸਬੰਧਿਤ ਅਧਿਕਾਰੀਆਂ ਨੇ ਹਲਕਾ ਵਿਧਾਇਕ ਨੂੰ ਵਿਸ਼ਵਾਸ ਦਵਾਇਆ ਕਿ 20 ਸਤੰਬਰ ਤੱਕ ਤਿੰਨਾਂ ਚੌਂਕਾਂ ਦੀਆਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਆਰਟੀਏ ਬਲਦੇਵ ਰੰਧਾਵਾ ਨੇ ਦੱਸਿਆ ਕਿ ਉਕਤ ਤਿੰਨਾਂ ਚੌਕਾਂ ਦੀ ਡਿਜਾਈਨਿੰਗ, ਲਾਈਟਾਂ, ਰੋਡ ਸਾਈਨ ਆਦਿ ਵਿੱਚ ਕਈ ਤਰ੍ਹਾਂ ਦੀਆਂ ਕਮੀਆਂ ਹੋਣ ਦੇ ਚਲਦਿਆਂ ਆਏ ਦਿਨ ਦੁਰਘਟਨਾਵਾਂ ਹੋ ਰਹੀਆਂ ਹਨ ਜਿਸ 'ਚ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਮੌਕੇ ਏ.ਡੀ.ਸੀ. ਰਾਹੁਲ, ਐੱਸ. ਪੀ. ਨਵਜੋਤ ਸਿੰਘ, ਈਓ ਨਗਰ ਕੌਂਸਲ ਅਸ਼ੋਕ ਕੁਮਾਰ, ਪੀਡਬਲਿਊਡੀ ਤੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀ ਮੌਜੂਦ ਸਨ।


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News