MLA ਗੁਰਦੀਪ ਰੰਧਾਵਾ ਤੇ ਸ਼ਮਸ਼ੇਰ ਸਿੰਘ ਨੇ ਖੁਦ ਹੈਲੀਕਾਪਟਰ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚਾਈ ਰਾਹਤ ਸਮੱਗਰੀ

Thursday, Aug 28, 2025 - 05:06 PM (IST)

MLA ਗੁਰਦੀਪ ਰੰਧਾਵਾ ਤੇ ਸ਼ਮਸ਼ੇਰ ਸਿੰਘ ਨੇ ਖੁਦ ਹੈਲੀਕਾਪਟਰ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚਾਈ ਰਾਹਤ ਸਮੱਗਰੀ

ਗੁਰਦਾਸਪੁਰ/ਦੀਨਾਨਗਰ (ਗੋਰਾਇਆ,ਵਿਨੋਦ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਦੀ ਸਹਾਇਤ ਲਈ ਤਾਇਨਾਤ ਕੀਤੇ ਸੂਬਾ ਸਰਕਾਰ ਦੇ ਹੈਲੀਕਾਪਟਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਅੱਜ ਦੂਜੇ ਦਿਨ ਵੀ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ। ਜਿੱਥੇ ਬੀਤੇ ਕੱਲ੍ਹ ਸੂਬਾ ਸਰਕਾਰ ਦੇ ਹੈਲੀਕਾਪਟਰ ਵੱਲੋਂ ਦੀਨਾਨਗਰ ਤਹਿਸੀਲ ਦੇ ਮਕੌੜਾ ਪੱਤਣ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਈ ਗਈ ਸੀ ਉੱਥੇ ਅੱਜ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਦੀਨਾਨਗਰ ਤਹਿਸੀਲਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਗਈ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ 31 ਅਗਸਤ ਤੱਕ ਜਾਰੀ ਹੋਏ ਵੱਡੇ ਹੁਕਮ

ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਖੁਦ ਰਾਜ ਸਰਕਾਰ ਦੇ ਹੈਲੀਕਾਪਟਰ ਰਾਹੀਂ ਡੇਰਾ ਬਾਬਾ ਨਾਨਕ ਹਲਕੇ ਦੇ ਹੜ੍ਹ ਦੇ ਪਾਣੀ ਵਿੱਚ ਘਿਰੇ ਪਿੰਡ ਹਰੂਵਾਲ, ਪੱਖੋਕੇ, ਸਾਧਾਂਵਾਲੀ, ਮਾਨ, ਮਛਰਾਲਾ, ਕਾਲ਼ਾਂਵਾਲੀ, ਸਮਰਾਏ, ਖਲੀਲਪੁਰ, ਖੁਸ਼ਹਾਲਪੁਰ, ਜੌੜੀਆਂ ਕਲਾਂ, ਜੌੜੀਆਂ ਖੁਰਦ, ਮੋਹਲ ਨੰਗਲ, ਕੋਠਾ, ਅਬਦਾਲ, ਰੱਤਾ, ਵੈਰੋਕੇ, ਠੇਠਰਕੇ, ਖੋਦੇ ਬੇਟ, ਮੰਗੀਆਂ, ਧਰਮਕੋਟ ਰੰਧਾਵਾ, ਮਾਨਸੁਰ, ਤਲਵੰਡੀ ਹਿੰਦੂਆਂ, ਸਹਿਜ਼ਾਦਾ, ਘਣੀਏ-ਕੇ-ਬੇਟ, ਧਰਮਕੋਟ ਪੱਤਣ, ਗੁਰਚੱਕ, ਡਾਲਾ, ਗੋਲਾ-ਢੋਲਾ, ਰੱਤੜ-ਛੱਤੜ, ਪੰਨਵਾਂ, ਧਰਮਾਬਾਦ, ਸਿੰਘਪੁਰਾ, ਬਹਿਲੋਪੁਰ, ਘੁੰਮਣ, ਚਾਕਾਂਵਾਲੀ, ਤਲਵੰਡੀ ਗੁਰਾਇਆ, ਚੌੜਾ ਅਤੇ ਖੁਸ਼ਹਾਲਪੁਰ ਦੇ ਵਸਨੀਕਾਂ ਤੱਕ ਰਾਹਤ ਸਮਗਰੀ ਪਹੁੰਚਾਈ।

ਇਹ ਵੀ ਪੜ੍ਹੋ-  ਅੰਮ੍ਰਿਤਸਰ: 46 ਪਿੰਡ ਹੜ੍ਹ ਦੀ ਲਪੇਟ 'ਚ ਆਏ, ਮਾਧੋਪੁਰ ਦਾ ਫਲੱਡ ਗੇਟ ਟੁੱਟਣ ਕਾਰਨ ਵੱਧ ਰਹੀ ਤਬਾਹੀ

ਇਸ ਤੋਂ ਬਾਅਦ ਸ਼ਮਸ਼ੇਰ ਸਿੰਘ ਦੀਨਾਨਗਰ ਵੱਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਹੜ੍ਹ ਵਿੱਚ ਘਿਰੇ ਪਿੰਡ ਮਕੌੜਾ, ਨਵੀਂ ਅਬਾਦੀ ਚੰਡੀਗੜ੍ਹ, ਮਰਾੜਾ, ਝਬਕਰਾ, ਚਿੱਠੀ, ਜੋਗਰ, ਸ਼ਮਸ਼ੇਰਪੁਰ, ਕਾਹਨਾ, ਜੈਨਪੁਰ, ਬਾਹਮਣੀ, ਦਬੁਰਜੀ, ਸ਼ਾਹਪੁਰ ਅਫ਼ਗਾਨਾ, ਦੁਗਰੀ, ਆਦੀ, ਇਸਲਾਮਪੁਰ, ਮਲੂਕ ਚੱਕ, ਠੁੰਡੀ, ਬਾਊਪੁਰ ਅਫ਼ਗਾਨਾ, ਸੰਗੋਰ, ਚਕਰੀ, ਸਲਾਚ, ਠੱਠੀ, ਓਗਰਾ, ਜੱਗੋ ਚੱਕ ਟਾਂਡਾ, ਚੱਕ ਰਾਜਾ, ਗਾਹਲੜੀ, ਸੰਦਲਪੁਰ, ਠਾਕੁਰਪੁਰ, ਜੀਵਨਪੁਰ ਅਤੇ ਕਜਲੇ ਵਿੱਚ ਪੰਜਾਬ ਸਰਕਾਰ ਦੇ ਹੈਲੀਕਾਪਟਰ ਰਾਹੀਂ ਰਾਹਤ ਸਮਗਰੀ ਪਹੁੰਚਾਈ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਵੱਡੀ ਆਫਤ, ਮਾਧੋਪੁਰ ਹੈੱਡਵਰਕਸ ਦੇ ਟੁੱਟੇ ਗੇਟ

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੈਲੀਕਾਪਟਰ ਰਾਹੀਂ ਉਹ ਹੜ੍ਹਾਂ ਵਿੱਚ ਫਸੇ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾ ਸਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੀ ਗੁਰਦਾਸਪੁਰ ਦੇ ਕਈ ਪਿੰਡ ਰਾਵੀ ਤੋਂ ਵੀ ਪਾਰ ਹਨ ਜਿਨ੍ਹਾਂ ਦਾ ਸੰਪਰਕ ਪੂਰੀ ਤਰ੍ਹਾਂ ਨਾਲ ਟੁੱਟ ਚੁੱਕਾ ਹੈ ਅਤੇ ਉੱਥੇ ਤੱਕ ਕੇਵਲ ਹੈਲੀਕਾਪਟਰ ਤੱਕ ਹੀ ਪਹੁੰਚ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਕਈ ਘਰ ਖੇਤਾਂ ਵਿੱਚ ਵੀ ਹਨ ਜੋ ਕਿ ਪਾਣੀ ਵਿੱਚ ਡੁੱਬੇ ਹੋਏ ਹਨ ਅਤੇ ਅਜਿਹੇ ਲੋਕਾਂ ਤੱਕ ਰਾਹਤ ਪਹੁੰਚਾਉਣ ਵਿੱਚ ਪੰਜਾਬ ਸਰਕਾਰ ਦਾ ਹੈਲੀਕਾਪਟਰ ਅਹਿਮ ਸਾਬਤ ਹੋਇਆ ਹੈ। ਉਨ੍ਹਾਂ ਇਨਸਾਨੀਅਤ ਪੱਖੀ ਇਸ ਫੈਸਲੇ ਲਈ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News