ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ਼ ਸਿੰਘ ਦੀ ਪਤਨੀ ਦੀਆਂ ਅਸਥੀਆਂ ਜਲ ਪ੍ਰਵਾਹ

Saturday, Sep 19, 2020 - 12:28 PM (IST)

ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ਼ ਸਿੰਘ ਦੀ ਪਤਨੀ ਦੀਆਂ ਅਸਥੀਆਂ ਜਲ ਪ੍ਰਵਾਹ

ਸ੍ਰੀ ਕੀਰਤਪੁਰ ਸਾਹਿਬ (ਬਾਲੀ)— ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਤੇਜ ਪ੍ਰਕਾਸ਼ ਸਿੰਘ ਦੀ ਧਰਮ ਪਤਨੀ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਪੂਜਨੀਕ ਮਾਤਾ ਦਵਿੰਦਰ ਕੌਰ (70) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਅਤੇ ਸਾਕ ਸਬੰਧੀਆਂ ਵੱਲੋਂ ਸ਼ੁੱਕਰਵਾਰ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨੇੜੇ ਬਣੇ ਅਸਤ ਘਾਟ ਤੋਂ ਸਤਲੁਜ ਦਰਿਆ 'ਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਮੌਕੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ। ਇਥੇ ਦੱਸ ਦੇਈਏ ਕਿ ਦਵਿੰਦਰ ਕੌਰ ਰਵਨੀਤ ਸਿੰਘ ਦੇ ਤਾਈ ਸਨ।  
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 250 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਪੁਸ਼ਟੀ

PunjabKesari

ਇਸ ਤੋਂ ਪਹਿਲਾਂ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਪਰਿਵਾਰਕ ਨਾਲ ਆਪਣੀ ਮਾਤਾ ਦਵਿੰਦਰ ਕੌਰ ਦੀਆਂ ਅਸਥੀਆਂ ਨੂੰ ਇਕ ਕਾਫਲੇ ਦੇ ਰੂਪ 'ਚ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਲਿਆਂਦਾ, ਜਿੱਥੇ ਅਸਥਘਾਟ ਨਜ਼ਦੀਕ ਗ੍ਰੰਥੀ ਸਿੰਘ ਵੱਲੋਂ ਅੰਤਿਮ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਅਸਥੀਆਂ ਜਲ ਪ੍ਰਵਾਹ ਕੀਤੀਆਂ।
ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼

ਇਸ ਮੌਕੇ ਤੇਜ ਪ੍ਰਕਾਸ਼ ਸਿੰਘ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਰਵਨੀਤ ਸਿੰਘ ਬਿੱਟੂ, ਗੁਰਇਕਬਾਲ ਸਿੰਘ , ਮਲਕੀਅਤ ਸਿੰਘ, ਅਪਨਦੀਪ ਕੌਰ ਮੋਫਰ, ਬਿਕਰਮ ਸਿੰਘ ਮੋਫਰ, ਗੁਰਪ੍ਰੀਤ ਸਿੰਘ , ਲਖਵਿੰਦਰ ਲੱਖਾ, ਨੀਰਜ ਵਰਮਾ, ਬਾਲਕ੍ਰਿਸ਼ਨ ਬਿੱਟੂ, ਰਜਿੰਦਰ ਰੋਣੀ, ਗੁਰਮੁੱਖ ਸਿੰਘ ਚਾਹਲ, ਡਾ. ਗੁਰਿੰਦਰ ਪਾਲ ਸਿੰਘ, ਜੁਗਰਾਜ ਸਿੰਘ, ਸੁਖਵਿੰਦਰ ਸਿੰਘ, ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐਸ.ਐਚ.ਓ ਹਰਕੀਰਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਦੁਬਈ 'ਚ ਜਹਾਲਤ ਭਰੀ ਜ਼ਿੰਦਗੀ ਬਸਰ ਕਰ ਰਹੇ ਦੋ ਪੰਜਾਬੀਆਂ ਦੀ ਹੋਈ ਘਰ ਵਾਪਸੀ, ਦੱਸੀ ਦਾਸਤਾਨ


author

shivani attri

Content Editor

Related News