ਸ਼੍ਰੋਮਣੀ ਅਕਾਲੀ ਦਲ ਵਿਧਾਇਕ ਗੁਰਪ੍ਰਤਾਪ ਵਡਾਲਾ ਨੂੰ ਵੀ ਹੋਇਆ ਕੋਰੋਨਾ

08/25/2020 11:10:17 PM

ਜਲੰਧਰ: ਜਲੰਧਰ: ਪੰਜਾਬ 'ਚ ਜਿਥੇ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਉਥੇ ਹੀ ਹੁਣ ਕਈ ਸਿਆਸੀ ਆਗੂ ਵੀ ਇਸ ਦੀ ਲਪੇਟ 'ਚ ਆਉਣੇ ਸ਼ੁਰੂ ਹੋ ਗਏ ਹਨ। ਅੱਜ ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਗੁਰਪ੍ਰਤਾਪ ਵਡਾਲਾ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਹਾਲਾਂਕਿ ਉਨ੍ਹਾਂ 'ਚ ਕੋਈ ਵੀ ਕੋਰੋਨਾ ਵਾਇਰਸ ਦਾ ਲੱਛਣ ਨਹੀਂ ਹੈ ਅਤੇ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਵਿਧਾਇਕ ਵਡਾਲਾ ਨੇ ਖੁਦ ਨੂੰ ਆਪਣੇ ਘਰ 'ਚ ਕੁਆਰੰਟਾਈਨ ਕਰ ਲਿਆ ਹੈ।
ਦੱਸਣਯੋਗ ਹੈ ਕਿ 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੋਰੋਨਾ ਟੈਸਟ ਵਿਧਾਨ ਸਭਾ 'ਚ ਦਾਖਲ ਹੋਣ ਵਾਲੇ ਸਮੂਹ ਆਗੂਆਂ ਤੇ ਹੋਰਾਂ ਲਈ ਲਾਜ਼ਮੀ ਹੈ। ਉਥੇ ਹੀ ਮਾਣਯੋਗ ਸਪੀਕਰ ਵਲੋਂ ਇਹ ਵੀ ਕਿਹਾ ਗਿਆ ਸੀ ਇਸ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੀ ਇਮਾਰਤ 'ਚ ਦਾਖਲ ਹੋਣ ਲਈ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਅਤੇ ਹੋਰਾਂ ਕੋਲ 25.8.2020. ਤੋਂ 27.8.2020 ਤਕ ਦੀ ਕੋਰੋਨਾ ਰਿਪੋਰਟ ਹੋਣੀ ਲਾਜ਼ਮੀ ਹੈ। ਜੇਕਰ ਕਿਸੇ ਕੋਲ ਕੋਰੋਨਾ ਰਿਪੋਰਟ ਨਹੀਂ ਹੋਵੇਗੀ ਤਾਂ ਉਸ ਨੂੰ ਪੰਜਾਬ ਵਿਧਾਨ ਸਭਾ ਦੀ ਇਮਾਰਤ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


Deepak Kumar

Content Editor

Related News