MLA ਗੁਰਪ੍ਰੀਤ ਗੋਗੀ ਦੇ ਦੇਹਾਂਤ ''ਤੇ CM ਮਾਨ ਦਾ ਪਹਿਲਾ ਬਿਆਨ

Saturday, Jan 11, 2025 - 09:14 AM (IST)

MLA ਗੁਰਪ੍ਰੀਤ ਗੋਗੀ ਦੇ ਦੇਹਾਂਤ ''ਤੇ CM ਮਾਨ ਦਾ ਪਹਿਲਾ ਬਿਆਨ

ਲੁਧਿਆਣਾ/ਚੰਡੀਗੜ੍ਹ (ਵੈੱਬ ਡੈਸਕ): ਬੀਤੀ ਦੇਰ ਰਾਤ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦਾ ਗੋਲ਼ੀ ਲੱਗਣ ਨਾਲ ਦੇਹਾਂਤ ਹੋ ਗਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਦੇ ਨਾਲ ਹਮਦਰਦੀ ਜਤਾਉਂਦਿਆਂ ਪਰਮਾਤਮਾ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - Breaking News: MLA ਅੰਮ੍ਰਿਤਪਾਲ ਸਿੰਘ ਦੀ ਗੱਡੀ ਨਾਲ ਵਾਪਰਿਆ ਹਾਦਸਾ

CM ਮਾਨ ਨੇ ਟਵੀਟ ਕਰ ਲਿਖਿਆ, "ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News