MLA ਗੁਰਪ੍ਰੀਤ ਗੋਗੀ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ

Saturday, Jan 11, 2025 - 11:58 AM (IST)

MLA ਗੁਰਪ੍ਰੀਤ ਗੋਗੀ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ

ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਦੇਰ ਰਾਤ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਤੇ ਪੁਲਸ ਮੁਤਾਬਕ ਉਨ੍ਹਾਂ ਵੱਲੋਂ ਆਪਣੀ ਲਾਇਸੰਸੀ ਪਿਸਤੌਲ ਸਾਫ਼ ਕਰਦਿਆਂ ਗੋਲ਼ੀ ਚੱਲ ਗਈ, ਜੋ ਉਨ੍ਹਾਂ ਦੇ ਸਿਰ ਵਿਚ ਜਾ ਲੱਗੀ ਤੇ ਉਨ੍ਹਾਂ ਨੂੰ ਤੁਰੰਤ DMC ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦਾ ਸਸਕਾਰ ਅੱਜ ਦੁਪਹਿਰ 3 ਵਜੇ ਕੀਤਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - 18 ਜਨਵਰੀ ਤਕ ਬਦਲਿਆ ਸਕੂਲਾਂ ਦਾ ਸਮਾਂ, ਦੁਪਹਿਰ 12.30 ਵਜੇ ਆਉਣਗੇ ਇਹ ਵਿਦਿਆਰਥੀ

ਵਿਧਾਇਕ ਗੁਰਪ੍ਰੀਤ ਗੋਗੀ ਦੀ ਮਰਨ ਤੋਂ ਕੁਝ ਦੇਰ ਪਹਿਲਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਉਕਤ ਹਾਦਸੇ ਤੋਂ ਕੁਝ ਦੇਰ ਪਹਿਲਾਂ ਹੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਗਏ ਸਨ। ਉਨ੍ਹਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨਾਂ ਦੇ ਹੱਕ ਵਿਚ ਵੀ ਆਵਾਜ਼ ਬੁਲੰਦ ਕੀਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਨੇ ਪਿਛਲੀ ਵਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਸਾਡੀ ਝਾਂਕੀ 26 ਜਨਵਰੀ ਦੀ ਪਰੇਡ ਵਿਚ ਦਿਖਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਵੀ ਸਾਨੂੰ ਖ਼ਦਸ਼ਾ ਹੈ ਕਿ ਸਾਡੇ ਨਾਲ ਇਹ ਸ਼ਰਾਰਤ ਹੋ ਸਕਦੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News