ਪਟਿਆਲਾ ਦੇ ਦੋ ਵਿਧਾਇਕ ਆਏ ਕੋਰੋਨਾ ਪਾਜ਼ੇਟਿਵ
Tuesday, Aug 25, 2020 - 06:08 PM (IST)
ਪਟਿਆਲਾ (ਬਲਜਿੰਦਰ, ਪਰਮੀਤ): ਹਲਕਾ ਸਨੌਰ ਦੇ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਅਤੇ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਕੋਰੋਨਾ ਟੈਸਟ ਪਾਜ਼ੇਟਿਵ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਵਲੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਪਿਛਲੇ ਕੁਝ ਦਿਨਾਂ ਤੋਂ ਹੀ ਆਪਣੇ ਘਰ 'ਚ ਕੁਆਰੰਟਾਈਨ ਸਨ ਅਤੇ ਹੁਣ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਪਰਿਵਾਰ ਤੋਂ ਪੂਰੀ ਤਰ੍ਹਾਂ ਵੱਖ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਬਿਲਕੁੱਲ ਠੀਕ ਹੈ ਅਤੇ ਪੂਰਾ ਪਰਿਵਾਰ ਚੜ੍ਹਦੀ ਕਲਾ 'ਚ ਹੈ।
ਇਹ ਵੀ ਪੜ੍ਹੋ: ਅਫ਼ਸਰਸ਼ਾਹਾਂ ਦੀ ਮ੍ਰਿਤਕ ਮਾਂ ਦੀ ਸਾਂਭ-ਸੰਭਾਲ ਕਰਨ ਵਾਲਾ ਸ਼ਖ਼ਸ ਸਾਹਮਣੇ ਆਇਆ, ਕੀਤੇ ਵੱਡੇ ਖ਼ੁਲਾਸੇ
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਪਣੇ ਆਪ ਨੂੰ ਖ਼ੁਦ ਹੀ ਘਰ 'ਚ ਕੁਆਰੰਟਾਈਨ ਕਰ ਲਿਆ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਉਹ ਹਰਿਆਣਾ ਦੇ ਅੰਬਾਲਾ ਤੋਂ ਭਾਜਪਾ ਦੇ ਵਿਧਾਇਕ ਅਸੀਮ ਗੋਇਲ ਨੂੰ ਇਕ ਨਿੱਜੀ ਚੈਨਲ ਦੀ ਡਿਬੇਟ ਦੌਰਾਨ ਮਿਲੇ ਸਨ, ਉਸ ਤੋਂ ਬਾਅਦ ਵਿਧਾਇਕ ਅਸੀਮ ਗੋਇਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਬਾਅਧ ਕੋਵਿਡ-19 ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਉਨ੍ਹਾਂ ਨੇ ਆਪਣੇ-ਆਪ ਨੂੰ ਖ਼ੁਦ ਹੀ ਘਰ 'ਚ ਕੁਆਰੰਟਾਈਨ ਕਰ ਲਿਆ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਦੱਸਿਆ ਸੀ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।
ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ: ਭੈਣ ਦਾ ਬੱਚਾ ਸੰਭਾਲਣ ਆਈ ਸਾਲੀ ਨੂੰ ਜੀਜੇ ਨੇ ਬਣਾਇਆ ਹਵਸ ਦਾ ਸ਼ਿਕਾਰ