ਧਰਨੇ ''ਚ ਹਜ਼ਾਰਾਂ ਲੋਕਾਂ ਨੇ ਪਹੁੰਚ ਕੇ ਗਰਦਨਾਂ ਵੱਢਣ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ : ਵਿਧਾਇਕ ਚੰਦੂਮਾਜਰਾ

01/18/2018 3:15:53 PM

ਪਟਿਆਲਾ (ਬਲਜਿੰਦਰ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਧਰਨੇ ਵਿਚ ਸ਼ਾਮਲ ਹੋ ਕੇ ਗਰਦਨਾਂ ਵੱਢਣ ਦੀ ਰਾਜਨੀਤੀ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਜਿਥੇ ਹਲਕਾ ਸਨੌਰ ਦੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਉਥੇ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੇਲਪੁਰ, ਬੀਬੀ ਵਨਿੰਦਰ ਕੌਰ ਲੂੰਬਾ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਾਬਕਾ ਪ੍ਰਧਾਨ ਇੰਦਰਮੋਹਨ ਸਿੰਘ ਬਜਾਜ, ਜ਼ਿਲਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ, ਐੱਸ. ਜੀ. ਪੀ. ਸੀ. ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਕਰਤਾਰਪੁਰ, ਮੰਜੂਕੁਰੇਸ਼ੀ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ। 
ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਦੇ ਲੋਕਾਂ ਨੇ ਧਰਨੇ ਵਿਚ ਸ਼ਾਮਲ ਹੋ ਕੇ ਸਾਫ ਕਰ ਦਿੱਤਾ ਕਿ ਉਹ ਕਿਸੇ ਵੀ ਕੀਮਤ 'ਤੇ ਆਪਸੀ ਭਾਈਚਾਰੇ ਵਿਚ ਫੁੱਟ ਨਹੀਂ ਪੈਣ ਦੇਣਗੇ ਅਤੇ ਨਾ ਹੀ ਕਿਰਪਾਨਾਂ ਵੰਡਣ ਤੇ ਗਰਦਨਾਂ ਵੱਢਣ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਮੂੰਹ ਲਾਉਣਗੇ। ਵਿਧਾਇਕ ਚੰਦੂਮਾਜਰਾ ਨੇ ਦੱਸਿਆ ਕਿ ਹੁਣ ਉਹ ਹਲਕਾ ਸਨੌਰ ਦੇ ਪਿੰਡ-ਪਿੰਡ ਜਾਣਗੇ ਅਤੇ ਸਮੁੱਚੇ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਦੌਰਾਨ ਸਰਬਸੰਮਤੀ ਨਾਲ ਪੰਚਾਇਤਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨਗੇ।


Related News