ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਮਾਮਲੇ 'ਚ ਪੰਜਾਬ ਮਹਿਲਾ ਕਮਿਸ਼ਨ ਦੀ ਐਂਟਰੀ, ਮੰਗੀ ਰਿਪੋਰਟ
Thursday, Aug 18, 2022 - 04:12 PM (IST)
ਚੰਡੀਗੜ੍ਹ : ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ 'ਤੇ ਉਨ੍ਹਾਂ ਦੀ ਪਤਨੀ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪੁੱਜ ਗਿਆ ਹੈ। ਇਸ ਮਾਮਲੇ ਸਬੰਧੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪ੍ਰਸ਼ਾਸਨ ਤੋਂ 3 ਤੋਂ 7 ਦਿਨਾਂ 'ਚ ਰਿਪੋਰਟ ਮੰਗੀ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਦੋਹਾਂ ਪੱਖਾਂ ਦੀ ਸੁਣੀ ਜਾਵੇਗੀ ਅਤੇ ਲੋੜ ਪਈ ਤਾਂ ਸਰਕਾਰ ਦੀ ਮਦਦ ਵੀ ਲਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਕਾਂਸਟੇਬਲ ਭਰਤੀ ਨਾਲ ਜੁੜੀ ਵੱਡੀ ਖ਼ਬਰ, CM ਮਾਨ ਇਸ ਤਾਰੀਖ਼ ਨੂੰ ਵੰਡਣਗੇ ਨਿਯੁਕਤੀ ਪੱਤਰ
ਜ਼ਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਦੀ ਸੋਸ਼ਲ ਮੀਡੀਆ 'ਤੇ ਇਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਉਨ੍ਹਾਂ ਦੀ ਦੂਜੀ ਪਤਨੀ ਨੇ ਬਣਾਈ ਹੈ ਅਤੇ ਉਸ ਵੱਲੋਂ ਹੀ ਇਹ ਵੀਡੀਓ ਵਾਇਰਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਅਤੇ ਦੂਜੇ ਵਿਆਹ ’ਤੇ ਵਿਧਾਇਕ ਹਰਮੀਤ ਪਠਾਣਮਾਜਰਾ ਦਾ ਵੱਡਾ ਬਿਆਨ
ਦੂਜੀ ਪਤਨੀ ਵੱਲੋਂ ਵਿਧਾਇਕ 'ਤੇ ਧੋਖਾਧੜੀ ਦਾ ਦੋਸ਼ ਲਾਇਆ ਗਿਆ ਹੈ। ਔਰਤ ਨੇ ਜ਼ੀਰਕਪੁਰ ਪੁਲਸ ਥਾਣੇ 'ਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇੰਨਾ ਹੀ ਨਹੀਂ, ਔਰਤ ਨੇ ਇਹ ਵੀ ਦੋਸ਼ ਲਾਇਆ ਹੈ ਕਿ ਵਿਧਾਇਕ ਪਠਾਣਮਾਜਰਾ ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ