ਅਮਰਗੜ੍ਹ ਤੋਂ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਲਿਆ ਵੱਡਾ ਫ਼ੈਸਲਾ, ਪੂਰੇ ਪੰਜਾਬ 'ਚ ਹੋ ਰਹੀ ਸ਼ਲਾਘਾ

Friday, Mar 25, 2022 - 03:48 PM (IST)

ਸੰਗਰੂਰ/ਅਮਰਗੜ੍ਹ (ਵਿਜੈ ਕੁਮਾਰ ਸਿੰਗਲਾ) : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਚੋਣਾਂ ਦੌਰਾਨ ਐਲਾਨ ਕੀਤਾ ਸੀ ਕਿ ਉਹ ਵਿਧਾਇਕ ਦੀ ਤਨਖ਼ਾਹ ਵੱਜੋਂ ਇਕ ਰੁਪਿਆ ਲੈਣਗੇ ਅਤੇ ਉਸ ਤੋਂ ਬਾਅਦ ਸੇਵਾਮੁਕਤੀ ਸਮੇਂ ਉਨ੍ਹਾਂ ਵੱਲੋਂ ਕੋਈ ਵੀ ਪੈਨਸ਼ਨ ਨਹੀਂ ਲਈ ਜਾਵੇਗੀ। ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਦਿੱਤੇ ਇਕ ਹਲਫ਼ੀਆ ਬਿਆਨ ਵਿਚ ਲਿਖਿਆ ਸੀ ਕਿ  ਅਰਵਿੰਦ ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਬੇਨਤੀ ਹੈ, ''ਮੈਨੂੰ ਤੁਸੀਂ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ PGI ਵੱਲੋਂ ਨੇੜਲੇ ਸੂਬਿਆਂ ਨੂੰ ਅੱਜ ਦਾ ਦਿਨ ਮਰੀਜ਼ ਰੈਫ਼ਰ ਨਾ ਕਰਨ ਦੀ ਅਪੀਲ, ਜਾਣੋ ਕਾਰਨ

PunjabKesari

ਮੈਨੂੰ ਭਰਪੂਰ ਉਮੀਦ ਹੈ ਕਿ ਹਲਕਾ ਅਮਰਗੜ੍ਹ ਦੀ ਜਨਤਾ ਆਉਣ ਵਾਲੀ 20 ਫਰਵਰੀ ਨੂੰ ਆਪਣਾ ਕੀਮਤੀ ਵੋਟ ਪਾ ਕੇ ਮੈਨੂੰ ਵਿਧਾਇਕ ਚੁਣੇਗੀ ਤਾਂ ਮੈਂ ਤਨਖ਼ਾਹ ਦੇ ਰੂਪ ਵਿੱਚ ਸਿਰਫ਼ ਇੱਕ ਰੁਪਿਆ ਹੀ ਲਵਾਂਗਾ ਅਤੇ ਪੈਨਸ਼ਨ ਵੀ ਨਹੀਂ ਲਵਾਂਗਾ-ਤੁਹਾਡਾ ਆਪਣਾ ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ ਚੁਣੇਗਾ, ਇਸ ਵਾਰ ਈਮਾਨਦਾਰ ਨੇਤਾ ਇਮਾਨਦਾਰ ਸਰਕਾਰ"।  ਚੋਣਾਂ ਦੌਰਾਨ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਦਿੱਤਾ ਗਿਆ ਇਹ ਹਲਫੀਆ ਬਿਆਨ ਸੋਸ਼ਲ ਮੀਡੀਆ ਅਤੇ ਨਿਊਜ਼ ਚੈਨਲਾਂ 'ਤੇ ਖੂਬ ਚਰਚਾ ਦਾ ਵਿਸ਼ਾ ਵੀ ਰਿਹਾ ਸੀ।

ਇਹ ਵੀ ਪੜ੍ਹੋ : ਲਵਪ੍ਰੀਤ ਤੇ ਬੇਅੰਤ ਕੌਰ ਕੇਸ 'ਚ ਆਇਆ ਨਵਾਂ ਮੋੜ, ਮਨੀਸ਼ਾ ਗੁਲਾਟੀ ਵੱਲੋਂ ਲਿਖੀ ਚਿੱਠੀ ਦਾ ਕੈਨੇਡਾ ਤੋਂ ਆਇਆ ਜਵਾਬ

PunjabKesari

ਹੁਣ ਪ੍ਰੋ. ਗੱਜਣਮਾਜਰਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪੰਜਾਬ ਭਰ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਕਿਸੇ ਜਾਣ-ਪਛਾਣ ਦੇ ਮੁਥਾਜ਼ ਨਹੀਂ ਹਨ ਕਿਉਂਕਿ ਉਹ ਪਿਛਲੇ ਲੰਮੇ ਸਮੇਂ ਤੋਂ ਜਿੱਥੇ ਕਾਰੋਬਾਰ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ, ਉੱਥੇ ਹੀ ਉਹ ਸਮਾਜਿਕ ਖੇਤਰ ਵਿੱਚ ਸਮਾਜ ਸੇਵਾ ਲਈ ਵੀ ਮੰਨੇ-ਪ੍ਰਮੰਨੇ ਵਿਅਕਤੀ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਹੁਣ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ!, ਕੇਂਦਰ ਨੇ ਜਾਰੀ ਕੀਤੇ ਸਖ਼ਤ ਹੁਕਮ

ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ 44523 ਵੋਟਾਂ ਮਿਲੀਆਂ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ 38480 ਵੋਟਾਂ ਮਿਲੀਆਂ। 'ਆਪ' ਦੀ ਸਰਕਾਰ ਤੋਂ ਹਲਕਾ ਅਮਰਗੜ੍ਹ ਦੇ ਲੋਕਾਂ ਨੂੰ ਵੱਡੀਆਂ ਆਸਾਂ ਤੇ ਉਮੀਦਾਂ ਹਨ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਹਲਕੇ ਦੇ ਵਿਕਾਸ ਲਈ ਕੰਮ ਕਰਨ ਦਿਲੋਂ ਭਾਵਨਾ ਰੱਖਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News