ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ MLA ਜੀਵਨਜੋਤ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

Friday, Mar 22, 2024 - 12:32 PM (IST)

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ MLA ਜੀਵਨਜੋਤ ਨੇ ਮੋਦੀ ਸਰਕਾਰ 'ਤੇ  ਵਿੰਨ੍ਹਿਆ ਨਿਸ਼ਾਨਾ

ਅੰਮ੍ਰਿਤਸਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਰਵਾਨਾ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਉਹ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਹਨ। 

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਕੁਝ ਦੇਰ ’ਚ ਹੋ ਸਕਦੀ ਸੁਣਵਾਈ

ਇਸ ਦੌਰਾਨ ਆਮ ਆਦਮੀ ਪਾਰਟੀ ਦੀ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਦਾ ਟਵੀਟ ਰਾਹੀਂ ਬਿਆਨ ਸਾਹਮਣੇ ਆਇਆ ਹੈ। ਵਿਧਾਇਕਾ ਨੇ ਲਿਖਿਆ ਕਿ ''ਮੋਦੀ ਅਤੇ ਅਮਿਤ ਸ਼ਾਹ ਸਿਰਫ਼ ਜਿੱਤਣਾ ਹੀ ਨਹੀਂ ਚਾਹੁੰਦੇ...ਉਹ ਕਿਸੇ ਵੀ ਕੀਮਤ 'ਤੇ 400 ਸੀਟਾਂ ਚਾਹੁੰਦੇ ਹਨ, ਤਾਂ ਜੋ ਉਹ ਸੰਵਿਧਾਨ ਵਿਚ ਸੋਧ ਕਰ ਸਕਣ ਅਤੇ ਇਹ ਯਕੀਨੀ ਬਣਾ ਸਕਣ ਕਿ ਚੋਣਾਂ ਕਦੇ ਨਾ ਹੋਣ। 2024 ਦੀਆਂ ਚੋਣਾਂ ਭਾਰਤੀਆਂ ਲਈ ਭਾਰਤ ਨੂੰ ਬਚਾਉਣ ਲਈ ਆਖਰੀ ਚੋਣ ਹੈ।''

ਇਹ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਦਿੱਲੀ ਲਈ ਰਵਾਨਾ, ਪਰਿਵਾਰ ਨਾਲ ਕਰਨਗੇ ਮੁਲਾਕਾਤ

ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਰਾਹੀਂ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਹੈ ਕਿ "ਅਰਵਿੰਦ ਕੇਜਰੀਵਾਲ ਨੂੰ ਤਾਂ ਗ੍ਰਿਫ਼ਤਾਰ ਕਰ ਲਵੋਗੇ, ਪਰ ਉਸ ਦੀ ਸੋਚ ਨੂੰ ਕਿਵੇਂ ਕੈਦ ਕਰੋਗੇ?" ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਇਕ ਸੋਚ ਹੈ ਅਤੇ ਅਸੀਂ ਚੱਟਾਨ ਵਾਂਗ ਆਪਣੇ ਨੇਤਾ ਨਾਲ ਖੜ੍ਹੇ ਹਾਂ, ਇਨਕਲਾਬ ਜ਼ਿੰਦਾਬਾਦ।"

ਇਹ ਵੀ ਪੜ੍ਹੋ :  ਕਾਂਗਰਸ ਦੇ ਗੜ੍ਹ ਅੰਮ੍ਰਿਤਸਰ 'ਚ ਭਾਜਪਾ ਨੂੰ ਫਿਰ ਤੋਂ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News