ਸ਼ਹੀਦਾਂ ਦੇ ਪਰਿਵਾਰਾਂ ਦੀ ਵਿਧਾਇਕ ਜੋਗਿੰਦਪਾਲ ਨੇ ਫੜੀ ਬਾਂਹ (ਵੀਡੀਓ)
Sunday, Feb 17, 2019 - 12:00 PM (IST)
ਪਠਾਨਕੋਟ (ਧਰਮਿੰਦਰ ਠਾਕੁਰ) - ਬੀਤੇ ਕੁਝ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਨੇ ਪੂਰੇ ਦੇਸ਼ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ। ਸ਼ਹੀਦਾਂ ਦੇ ਪਰਿਵਾਰ ਦੇ ਦੁੱਖ 'ਚ ਹਰ ਦਿਲ ਦੁੱਖੀ ਹੈ। ਅਜਿਹੇ ਹਾਲਾਤ 'ਚ ਇਨ੍ਹਾਂ ਪਰਿਵਾਰਾਂ ਦੀ ਬਾਂਹ ਫੜਣ ਲਈ ਕਈ ਹਸਤੀਆਂ ਅੱਗੇ ਆ ਰਹੀਆਂ ਹਨ, ਜਿਨ੍ਹਾਂ 'ਚੋਂ ਭੋਆ ਤੋਂ ਵਿਧਾਇਕ ਜੋਗਿੰਦਪਾਲ ਸਿੰਘ ਵੀ ਸ਼ਾਮਲ ਹਨ। ਇਸ ਮੌਕੇ ਉਕਤ ਵਿਧਾਇਕ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣ ਦਾ ਐਲਾਨ ਕੀਤਾ ਹੈ ਅਤੇ ਦੂਜੇ ਵਿਧਾਇਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਐਮੀ ਵਿਰਕ, ਬਾਲੀਵੁੱਡ ਕਲਾਕਾਰ ਅਮਿਤਾਭ ਬੱਚਨ ਤੇ ਕ੍ਰਿਕਟ ਵਰਿੰਦਰ ਸਹਿਵਾਗ ਵੀ ਇਨ੍ਹਾਂ ਪਰਿਵਾਰਾਂ ਦੀ ਮਦਦ ਕਰਨ ਲਈ ਅੱਗੇ ਆਏ ਹਨ।