ਕਾਂਗਰਸ ਦਲਿਤਾਂ, ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਸਰਕਾਰ: ਵਿਧਾਇਕ ਹੈਨਰੀ

Sunday, Jul 30, 2017 - 01:32 PM (IST)

ਕਾਂਗਰਸ ਦਲਿਤਾਂ, ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਸਰਕਾਰ: ਵਿਧਾਇਕ ਹੈਨਰੀ

ਜਲੰਧਰ(ਚੋਪੜਾ)— ਕਾਂਗਰਸ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਸਰਕਾਰ ਹੈ। ਇਹ ਵਿਚਾਰ ਨਾਰਥ ਵਿਧਾਨ ਸਭਾ ਹਲਕਾ ਦੇ ਵਿਧਾਇਕ ਜੂਨੀਅਰ ਅਵਤਾਰ ਹੈਨਰੀ ਨੇ ਵਾਰਡ ਨੰਬਰ 26 ਦੇ ਨੀਲੇ ਕਾਰਡ ਹੋਲਡਰਾਂ ਨੂੰ ਕਣਕ ਵੰਡਣ ਦੌਰਾਨ ਕਹੇ। ਵਿਧਾਇਕ ਹੈਨਰੀ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਜਲਦ ਹੀ ਗਰੀਬਾਂ ਅਤੇ ਦਲਿਤਾਂ ਲਈ ਖਾਸ ਯੋਜਨਾਵਾਂ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਵਿਚ ਸਮਾਜਿਕ ਸੰਸਥਾਵਾਂ ਨੂੰ ਵੀ ਗਰੀਬਾਂ, ਬੇਸਹਾਰਿਆਂ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਵਰਗ ਦੇ ਲੋਕਾਂ ਨੂੰ ਰੋਜ਼ਗਾਰ, ਸਿੱਖਿਆ, ਭੋਜਨ ਜਾਂ ਅਧਿਕਾਰ ਦਿਵਾਉਣ ਦੇ ਕੰਮ ਨੂੰ ਜਾਰੀ ਰੱਖੇਗੀ ਅਤੇ ਜਨਤਾ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਗਰੀਬ ਅਤੇ ਦਲਿਤ ਵਰਗ ਆਪਣੇ ਬੱਚਿਆਂ ਨੂੰ ਸਿੱਖਿਅਤ ਕਰੇ ਕਿਉਂਕਿ ਸਿੱਖਿਅਤ ਸਮਾਜ ਹੀ ਦੇਸ਼ ਦੀ ਤਰੱਕੀ ਦਾ ਮਾਰਗ ਹੁੰਦਾ ਹੈ। ਇਸ ਮੌਕੇ ਕੌਂਸਲਰ ਪਤੀ ਮਹਿੰਦਰ ਸਿੰਘ ਗੁੱਲੂ ਅਤੇ ਜਿਮੀ ਕਾਲੀਆ ਨੇ ਕਿਹਾ ਕਿ ਕਾਂਗਰਸ ਹੀ ਅਜਿਹੀ ਪਾਰਟੀ ਹੈ ਜੋ ਕਿ ਜਨਤਾ ਦੇ ਹਿੱਤਾਂ ਲਈ ਕੰਮ ਕਰਦੀ ਹੈ।


Related News