ਵਿਧਾਇਕ ਕੁਲਬੀਰ ਜ਼ੀਰਾ ਨੇ ਵੰਡੇ ਲੜਕੀਆਂ ਨੂੰ ਸਾਈਕਲ
Thursday, Feb 07, 2019 - 05:10 PM (IST)

ਮੱਖੂ(ਆਹੂਜਾ)— ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ 11ਵੀਂ ਅਤੇ 12ਵੀਂ ਕਲਾਸ 'ਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਸਾਈਕਲ ਦੇਣ ਦੀ ਚਲਾਈ ਮੁਹਿੰਮ ਤਹਿਤ ਪਿੰਡ ਸਰਹਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ 18 ਵਿਦਿਆਰਥਣਾਂ ਨੂੰ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਸਾਈਕਲ ਵੰਡੇ ਗਏ। ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਹੈ। ਲੜਕਿਆਂ ਦੇ ਨਾਲ ਲੜਕੀਆਂ ਨੂੰ ਪੜ੍ਹਾਈ ਕਰਨ ਲਈ ਉਤਸ਼ਾਹਿਤ ਕਰਨਾ ਹੈ।
ਕੁਲਬੀਰ ਸਿੰਘ ਜ਼ੀਰਾ ਨੇ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਨਾਅਰਾ ਦਿੰਦੇ ਹੋਏ ਕਿਹਾ ਕਿ ਸਮਾਜ 'ਚ ਲੜਕੀਆਂ ਪੜ੍ਹੀਆਂ-ਲਿਖੀਆਂ ਹੋਣੀਆਂ ਜ਼ਰੂਰੀ ਹਨ ਤਾਂ ਹੀ ਸਮਾਜ ਤਰੱਕੀ ਕਰ ਸਕੇਗਾ। ਇਸ ਮੌਕੇ ਰਾਮ ਸਿੰਘ ਜ਼ਿਲਾ ਜਨਰਲ ਸਕੱਤਰ ਕਾਂਗਰਸ ਕਮੇਟੀ ਫਿਰੋਜ਼ਪੁਰ, ਸੁਖਜਿੰਦਰ ਸਿੰਘ ਸਰਪੰਚ ਸਰਹਾਲੀ, ਸਕੂਲ ਦੇ ਇੰਚਾਰਜ ਰਮਨਪ੍ਰੀਤ ਕੌਰ, ਅਧਿਆਪਕਾ ਬਲਜੀਤ ਕੌਰ, ਬਿਮਲਾ ਰਾਣੀ, ਸਤਿੰਦਰ ਕੌਰ, ਰਣਜੀਤਪਾਲ ਕੌਰ, ਅਧਿਆਪਕ ਕੁਲਦੀਪ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ ਜੂਨੀਅਰ ਸਹਾਇਕ, ਦਲਜੀਤ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।