ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ
Monday, Jan 05, 2026 - 07:18 PM (IST)
ਲੁਧਿਆਣਾ (ਰਿੰਕੂ)- ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰ ਕੇ ਜਿਥੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਇਸ ਦੌਰਾਨ ਵਿਧਾਇਕ ਸਿੱਧੂ ਨੇ ਹਲਕਾ ਆਤਮ ਨਗਰ ਦੇ ਵਿਕਾਸ ਕਾਰਜਾਂ ’ਤੇ ਚਰਚਾ ਕਰਦਿਆਂ ਖੇਤਰ ’ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪਰਗਤੀ ਦਾ ਰਿਪੋਰਟ ਕਾਰਡ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ ਉਨ੍ਹਾਂ ਨੇ ਜ਼ਰੂਰਤ ਅਨੁਸਾਰ ਨਵੇਂ ਪ੍ਰਾਜੈਕਟਾਂ ਨੂੰ ਮਨਜ਼ੂਰ ਕਰਨ ਦਾ ਜਾਣੂ ਕਰਵਾਉਂਦੇ ਹੋਏ ਸ਼ਿਮਲਾਪੁਰੀ ’ਚ ਲਾਲ ਲਕੀਰ ਅੰਦਰ ਰਹਿਣ ਵਾਲੇ ਨਿਵਾਲੀਆਂ ਨੂੰ ਮਾਲਕਾਨਾਂ ਹੱਕ ਦਿਵਾਉਣਾ ਹਲਕੇ ’ਚ ਪੈਂਦੇ ਅੰਬੇਦਕਰ ਨਗਰ ਕਾਲੋਨੀ ਨੂੰ ਪੱਕਾ ਕਰਨ, ਵਿਧਾਨ ਸਭਾ ’ਚ ਐਡਵੋਕੇਟ ਪ੍ਰੋਟੈਕਸ਼ਨ ਬਿੱਲ ਲਾਗੂ ਕਰਨ ਦੇ ਇਲਾਵਾ ਨਗਰ ਨਿਗਮ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਹੋਰ ਜਨਹਿੱਤ ਦੇ ਮੁੱਦਿਆਂ ਨੂੰ ਲੈ ਕੇ ਵਿਸਤਾਰਪੂਰਵਕ ਚਰਚਾ ਕੀਤੀ।
ਮੁੱਖ ਮੰਤਰੀ ਨੇ ਵਿਧਾਇਕ ਸਿੱਧੂ ਵਲੋਂ ਰੱਖੇ ਸਾਰੇ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕਰ ਕੇ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦੇ ਕੇ ਹੱਲ ਕਰਨ ਦਾ ਭਰੋਸਾ ਦਿੱਤਾ। ਮੁਲਾਕਾਤ ਦੌਰਾਨ ਵਿਧਾਇਕ ਕੁਲਵੰਤ ਸਿੱਧੂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦਾ ਵਿਕਾਸ ਹੀ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਉਦੇਸ਼ ਹੈ।
