ਨੌਜਵਾਨਾਂ ਨੂੰ ਨਸ਼ਿਆਂ ਤੋਂ ਕੱਢਣ ਲਈ ਖੇਡਾਂ ਵੱਲ ਜੋੜ ਰਹੀ ਪੰਜਾਬ ਸਰਕਾਰ: ਵਿਧਾਇਕ ਕੁਲਵੰਤ ਸਿੰਘ ਪੰਡੋਰੀ

Monday, Jul 28, 2025 - 03:27 PM (IST)

ਨੌਜਵਾਨਾਂ ਨੂੰ ਨਸ਼ਿਆਂ ਤੋਂ ਕੱਢਣ ਲਈ ਖੇਡਾਂ ਵੱਲ ਜੋੜ ਰਹੀ ਪੰਜਾਬ ਸਰਕਾਰ: ਵਿਧਾਇਕ ਕੁਲਵੰਤ ਸਿੰਘ ਪੰਡੋਰੀ

ਮਹਿਲ ਕਲਾਂ (ਹਮੀਦੀ): ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਮਹਿਲ ਕਲਾਂ ਦੇ ਪਿੰਡ ਮਾਂਗੇਵਾਲ ਵਿਚ ਖੇਡ ਸਟੇਡੀਅਮ ਦੀ ਸਥਾਪਨਾ ਲਈ 46 ਲੱਖ 27 ਹਜ਼ਾਰ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਗ੍ਰਾਂਟ ਦੀ ਪ੍ਰਾਪਤੀ ਵਿਚ ਹਲਕਾ ਵਿਧਾਇਕ ਤੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਪੰਡੋਰੀ ਦੀ ਵਿਸ਼ੇਸ਼ ਭੂਮਿਕਾ ਰਹੀ।

ਇਹ ਖ਼ਬਰ ਵੀ ਪੜ੍ਹੋ - Punjab ਦੇ ਇਸ ਇਲਾਕੇ 'ਚ ਪਨੀਰ 'ਤੇ ਵੀ ਲੱਗ ਗਈ ਪਾਬੰਦੀ!

ਇਸ ਮੌਕੇ ਗ੍ਰਾਮ ਪੰਚਾਇਤ ਮਾਂਗੇਵਾਲ ਵੱਲੋਂ ਵਿਧਾਇਕ ਪੰਡੋਰੀ ਦਾ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿਧਾਇਕ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਅਧਕਾਰ ਤੋਂ ਬਚਾ ਕੇ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਵਾਲੀਆਂ ਗਤੀਵਿਧੀਆਂ ਵੱਲ ਲੈ ਜਾਣ ਲਈ ਬੜੇ ਪੱਧਰ ਤੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਖੇਡ ਸਟੇਡੀਅਮ ਬਣ ਰਹੇ ਹਨ, ਉੱਥੇ ਹੀ ਲਾਇਬ੍ਰੇਰੀਆਂ ਅਤੇ ਹੋਰ ਵਿਕਾਸੀ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। 

ਇਹ ਖ਼ਬਰ ਵੀ ਪੜ੍ਹੋ - Punjab: ਸਾਰੀਆਂ ਹੱਦਾਂ ਟੱਪ ਗਿਆ ਬੰਦਾ! ਹਵਸ 'ਚ ਅੰਨ੍ਹੇ ਨੇ ਬੀਅਰ ਦੀ ਬੋਤਲ...

ਉਨ੍ਹਾਂ ਐਲਾਨ ਕੀਤਾ ਕਿ ਹਲਕਾ ਮਹਿਲ ਕਲਾਂ ਦੇ ਹਰ ਪਿੰਡ ਦੀ ਸਰਵ ਪੱਖੀ ਵਿਕਾਸ ਯੋਜਨਾ ਤਹਿਤ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ ਅਤੇ ਮਾਂਗੇਵਾਲ ਦੀਆਂ ਅਧੂਰੀਆਂ ਮੰਗਾਂ ਨੂੰ ਵੀ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪੀਏ ਹਰਮਨਜੀਤ ਸਿੰਘ, ਰਾਏ ਕੁਤਬਾ ਤੋਂ ਬਿੰਦਰ ਸਿੰਘ ਖਾਲਸਾ, ਚੇਅਰਮੈਨ ਰਾਜ ਸਿੰਘ ਸੇਰਪੁਰ, ਸਰਪੰਚ ਚਰਨਜੀਤ ਕੌਰ ਮਾਂਗੇਵਾਲ, ਗੁਰਮੇਲ ਸਿੰਘ ਮੇਲਾ, ਪੰਚ ਕੁਲਵਿੰਦਰ ਸਿੰਘ, ਪੰਚ ਸੁਖਪਾਲ ਸਿੰਘ, ਜਗਸੀਰ ਸਿੰਘ ਰੂੜੇਕਾ, ਪੰਚ ਜਗਸੀਰ ਸਿੰਘ, ਨਵਦੀਪ ਸਿੰਘ ਨਵੀ, ਦਲਜੀਤ ਸਿੰਘ ਗਿੱਲ, ਹਰਜਿੰਦਰ ਸਿੰਘ ਖਾਲਸਾ, ਗੁਰਮੇਲ ਸਿੰਘ ਕਾਕੂ, ਕੇਵਲ ਸਿੰਘ ਅਤੇ ਸਮਾਜਸੇਵੀ ਸੁਖਵਿੰਦਰ ਸਿੰਘ ਸੋਨੀ ਮਾਂਗੇਵਾਲ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News