ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ

Monday, Nov 02, 2026 - 09:26 AM (IST)

ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ/ਚੰਡੀਗੜ੍ਹ: ਪੰਜਾਬ ਵਿਚ ਚੱਲ ਰਹੇ ਚੋਣਾਂ ਦੇ ਮਾਹੌਲ ਦੌਰਾਨ ਪੰਜਾਬ ਦੀ ਸਿਆਸਤ ਤੋਂ ਇਕ ਅਹਿਮ ਖਬਰ ਸਾਹਮਣੇ ਆਈ ਹੈ। ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ (ਵਿਧਾਇਕ ਪਦ) ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸਤੰਬਰ 2025 ਵਿੱਚ ਵਿਧਾਨ ਸਭਾ ਦੀ ਇੱਕ ਕਮੇਟੀ ਤੋਂ ਅਸਤੀਫਾ ਦਿੱਤਾ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ

PunjabKesari

ਦੱਸ ਦੇਈਏ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ 2 ਮੌਜੂਦਾ ਵਿਧਾਇਕਾਂ ਨੇ ਅਸਤੀਫ਼ਾ ਦਿੱਤਾ ਹੈ। ਇਸ ਦੌਰਾਨ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਸੀ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਠੀਕ ਪਹਿਲਾਂ ਆਏ ਇਨ੍ਹਾਂ ਅਸਤੀਫ਼ਿਆਂ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ। 

ਇਹ ਵੀ ਪੜ੍ਹੋ: ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

rajwinder kaur

Content Editor

Related News