CM ਮਾਨ-ਸਿੱਧੂ ਮੁਲਾਕਾਤ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਹਿਮ ਬਿਆਨ

05/09/2022 5:57:02 PM

ਕਪੂਰਥਲਾ (ਓਬਰਾਏ) : ‘ਆਪ’ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਤੇ ਸਾਬਕਾ ਪੁਲਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਿਸੱਧੂ ਦਰਮਿਆਨ ਅੱਜ ਸ਼ਾਮ ਹੋਣ ਜਾ ਰਹੀ ਮੁਲਾਕਾਤ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਜੇ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਸੂਬੇ ਦੇ ਮੁੱਦਿਆਂ ’ਤੇ ਵਿਚਾਰਾਂ ਕਰਨਾ ਚਾਹੁੰਦੇ ਹਨ ਤਾਂ ਇਸ ’ਚ ਕੁਝ ਗ਼ਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਭ ਦਾ ਸਾਂਝਾ ਹੁੰਦਾ ਹੈ ਤੇ ਸੂਬੇ ਦੀ ਤਰੱਕੀ ਨਾਲ ਸਬੰਧਿਤ ਕੋਈ ਵੀ ਸਲਾਹ-ਮਸ਼ਵਰਾ ਸਿਆਸੀ ਸੋਚ ਤੋਂ ਹਟ ਕੇ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ 'ਆਪ' ਵਿਧਾਇਕ, ਚਿੱਟਾ ਖ਼ਰੀਦਣ ਆਏ ਦੋ ਪੁਲਸ ਮੁਲਾਜ਼ਮਾਂ ਸਣੇ 11 ਕੀਤੇ ਪੁਲਸ ਹਵਾਲੇ

ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਜੋ ਬਹਿਬਲ ਕਲਾਂ ਮਾਮਲੇ ’ਚ ਬਣਾਈ ਗਈ ਐੱਸ. ਆਈ. ਟੀ. ਦੇ ਮੁਖੀ ਸਨ, ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੀ ਇਸ ਮਾਮਲੇ ’ਚ ਜਾਂਚ ਲਈ ਕਮੇਟੀ ਬਣਾਈ ਹੈ, ਜੋ ਨਿਰਪੱਖ ਜਾਂਚ ਕਰ ਕੇ ਜਲਦ ਹੀ ਸੱਚਾਈ ਸਾਹਮਣੇ ਲੈ ਕੇ ਆਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਲਈ ਜਲਦ ਹੀ ਨੌਕਰੀਆਂ ਦਾ ਇੰਤਜ਼ਾਮ ਕਰੇਗੀ। ਉਹ ਕਪੂਰਥਲਾ ’ਚ ਇਕ ਕਾਲਜ ਦੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ : ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰੇਕ ਖੇਤਰ ’ਚ ਚੁੱਕਾਂਗੇ ਕਦਮ : CM ਮਾਨ 

Manoj

This news is Content Editor Manoj