ਪਿਤਾ ਦੀ ਸਿਹਤ ਨੂੰ ਲੈ ਕੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਗੱਲ

Thursday, Sep 22, 2022 - 07:42 PM (IST)

ਪਿਤਾ ਦੀ ਸਿਹਤ ਨੂੰ ਲੈ ਕੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਗੱਲ

ਬਰਨਾਲਾ : ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਆਪਣੇ ਪਿਤਾ ਦੀ ਸਿਹਤ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਵਿਧਾਇਕ ਉੱਗੋਕੇ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕਿਹਾ ਕਿ ਮੈਂ ਆਪਣੇ ਹਲਕੇ ਤੇ ਪੰਜਾਬ ਦੇ ਸਾਰੇ ਭੈਣਾਂ-ਭਰਾਵਾਂ ਤੇ ਸਾਥੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੇ ਪਿਤਾ ਜੀ ਦੀ ਹਾਰਟ ਬੀਟ ਕਾਫ਼ੀ ਘੱਟ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਪੈਦਾ ਹੋ ਗਈ ।

ਇਹ ਖ਼ਬਰ ਵੀ ਪੜ੍ਹੋ : ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਸਕੱਤਰ ਵੱਲੋਂ ਹਦਾਇਤਾਂ ਜਾਰੀ

PunjabKesari

ਇਸ ਲਈ ਉਨ੍ਹਾਂ ਨੂੰ ਡੀ. ਐੱਮ. ਸੀ. ਹੀਰੋ ਹਾਰਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ । ਉਨ੍ਹਾਂ ਦੀ ਹਾਲਤ ਫ਼ਿਲਹਾਲ ਸਥਿਰ ਹੈ, ਵਾਹਿਗੁਰੂ ਜੀ ਕਿਰਪਾ ਕਰਨ। ਉਨ੍ਹਾਂ ਪਿਤਾ ਦੀ ਸਿਹਤਯਾਬੀ ਲਈ ਦੁਆਵਾਂ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਖ਼ਬਰ ਸਾਹਮਣੇ ਆਈ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਲੁਧਿਆਣਾ ਦੇ DMC ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ।

 


author

Manoj

Content Editor

Related News