ਵਾਹਨ ਚਾਲਕਾਂ ਕੋਲੋਂ ਰਿਸ਼ਵਤ ਲੈਂਦੇ ਦੋ ਪੁਲਸ ਮੁਲਾਜ਼ਮ ਵਿਧਾਇਕ ਮਨਜਿੰਦਰ ਲਾਲਪੁਰਾ ਨੇ ਕੀਤੇ ਕਾਬੂ

Tuesday, Aug 23, 2022 - 11:20 PM (IST)

ਵਾਹਨ ਚਾਲਕਾਂ ਕੋਲੋਂ ਰਿਸ਼ਵਤ ਲੈਂਦੇ ਦੋ ਪੁਲਸ ਮੁਲਾਜ਼ਮ ਵਿਧਾਇਕ ਮਨਜਿੰਦਰ ਲਾਲਪੁਰਾ ਨੇ ਕੀਤੇ ਕਾਬੂ

ਤਰਨਤਾਰਨ (ਰਮਨ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਦੋ ਟ੍ਰੈਫਿਕ ਪੁਲਸ ਕਰਮਚਾਰੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਐੱਸ. ਐੱਸ. ਪੀ. ਵੱਲੋਂ ਦੋਵਾਂ ਮੁਲਾਜ਼ਮਾਂ ਖਿਲਾਫ਼ ਜਿੱਥੇ ਥਾਣਾ ਗੋਇੰਦਵਾਲ ਵਿਖੇ ਕੁਰੱਪਸ਼ਨ ਐਕਟ ਤਹਿਤ ਮਾਮਲਾ ਦਰਜ ਕਰਵਾਇਆ ਗਿਆ ਹੈ, ਉੱਥੇ ਦੋਵਾਂ ਨੂੰ ਸਸਪੈਂਡ ਕਰ ਵਿਭਾਗੀ ਜਾਂਚ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਜ਼ਿਲੇ ਅਧੀਨ ਆਉਂਦੇ ਪਿੰਡ ਜਾਮਾਰਾਏ ਵਿਖੇ ਦੋ ਟ੍ਰੈਫਿਕ ਪੁਲਸ ਦੇ ਏ. ਐੱਸ. ਆਈ. ਵੱਲੋਂ ਨਿੱਜੀ ਗੱਡੀ ਰਾਹੀਂ ਨਾਕਾ ਲਗਾਇਆ ਗਿਆ ਸੀ ਅਤੇ ਵਾਹਨ ਚਾਲਕਾਂ ਕੋਲੋਂ ਚਲਾਨ ਕਰਨ ਦੇ ਬਹਾਨੇ ਪੈਸੇ ਬਟੋਰੇ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਵਾਰ ਇਕ ਜੋਡ਼ੇ ਨੂੰ ਨਾਕੇ ਉੱਪਰ ਕਾਗਜ਼ਾਤ ਦੀ ਕਮੀ ਕਰਕੇ ਇਕ ਘੰਟਾ ਰੋਕੀ ਰੱਖਿਆ ਗਿਆ। ਜਿਸ ਤੋਂ ਬਾਅਦ ਇਸ ਜੋਡ਼ੇ ਕੋੋਲੋਂ ਟ੍ਰੈਫਿਕ ਅਧਿਕਾਰੀਆਂ ਨੇ 500 ਰੁਪਏ ਰਿਸ਼ਵਤ ਵਸੂਲ ਕਰਨ ਤੋਂ ਬਾਅਦ ਹਰੀ ਝੰਡੀ ਦੇ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਵੱਲੋਂ 25 ਅਗਸਤ ਨੂੰ ਕੱਢਿਆ ਜਾਵੇਗਾ ਕੈਂਡਲ ਮਾਰਚ

ਇਸ ਦੌਰਾਨ ਕਿਸੇ ਭੋਗ ਸਮਾਗਮ ਉੱਪਰ ਆਪਣੇ ਵਰਕਰਾਂ ਸਮੇਤ ਨਿਕਲ ਰਹੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਲੋਕਾਂ ਨੂੰ ਖੱਜਲ-ਖੁਆਰ ਹੁੰਦੇ ਵੇਖ ਆਪਣਾ ਕਾਫ਼ਿਲਾ ਰੋਕ ਲਿਆ ਗਿਆ। ਇਸ ਦੌਰਾਨ ਮੌਕੇ ’ਤੇ ਮੌਜੂਦ ਵਾਹਨ ਚਾਲਕਾਂ ਅਤੇ ਹੋਰ ਲੋਕਾਂ ਵੱਲੋਂ ਵਿਧਾਇਕ ਨੂੰ ਪੁਲਸ ਕਰਮਚਾਰੀਆਂ ਵੱਲੋਂ ਰਿਸ਼ਵਤ ਲੈਣ ਦਾ ਮਾਮਲਾ ਧਿਆਨ ’ਚ ਲਿਆਂਦਾ ਗਿਆ, ਜਿਸ ਤੋਂ ਬਾਅਦ ਵਿਧਾਇਕ ਲਾਲਪੁਰਾ ਵੱਲੋਂ ਪੁਲਸ ਕਰਮਚਾਰੀਆਂ ਦੀ ਨਿੱਜੀ ਗੱਡੀ ’ਚੋਂ ਰਿਸ਼ਵਤ ਲਈ ਵਸੂਲ ਕੀਤੇ ਜਾ ਰਹੇ ਰੁਪਏ ਬਰਾਮਦ ਕਰਦਿਆਂ ਸਾਰਾ ਮਾਮਲਾ ਐੱਸ. ਐੱਸ. ਪੀ. ਰਣਜੀਤ ਸਿੰਘ ਢਿੱਲੋਂ ਦੇ ਧਿਆਨ ’ਚ ਲਿਆਂਦਾ ਗਿਆ। ਜਿਨ੍ਹਾਂ ਵੱਲੋਂ ਤੁਰੰਤ ਮੌਕੇ ’ਤੇ ਥਾਣਾ ਗੋਇੰਦਵਾਲ ਦੇ ਮੁਖੀ ਇੰਸਪੈਕਟਰ ਰਾਜਿੰਦਰ ਸਿੰਘ ਨੂੰ ਭੇਜਿਆ ਗਿਆ। ਥਾਣਾ ਮੁਖੀ ਵੱਲੋਂ ਮੌਕੇ ’ਤੇ ਪੁੱਜੇ ਦੋਵੇਂ ਲੋਕਲ ਰੈਂਕ ਏ. ਐੱਸ. ਆਈ. ਜਸਵੰਤ ਸਿੰਘ ਅਤੇ ਰਾਜਿੰਦਰ ਸਿੰਘ ਨੂੰ ਹਿਰਾਸਤ ’ਚ ਲੈ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਦੋਵਾਂ ਪੁਲਸ ਮੁਲਾਜ਼ਮਾਂ ਖਿਲਾਫ਼ ਕੁਰੱਪਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦੋਵਾਂ ਨੂੰ ਸਸਪੈਂਡ ਕਰਦਿਆਂ ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰਿਸ਼ਵਤ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਚਾਹੇ ਉਹ ਕੋਈ ਵੀ ਅਧਿਕਾਰੀ ਕਿਉਂ ਨਾ ਹੋਵੇ।

ਇਹ ਖ਼ਬਰ ਵੀ ਪੜ੍ਹੋ : ਦੋਸਤਾਂ ਨਾਲ ਖੇਡਣ ਗਏ ਚੌਥੀ ਜਮਾਤ ਦੇ ਬੱਚੇ ਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ

ਖ਼ਾਕੀ ਨੂੰ ਰਿਸ਼ਵਤਖੋਰ ਮੁਲਾਜ਼ਮ ਕਰ ਰਹੇ ਬਦਨਾਮ

ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਰਿਸ਼ਵਤਖੋਰ ਮੁਲਾਜ਼ਮਾਂ ਕਾਰਨ ਸਾਰੀ ਪੁਲਸ ਬਦਨਾਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਲਾਜ਼ਮਾਂ ਕਾਰਨ ਸਾਰੀ ਖਾਕੀਧਾਰੀ ਪੁਲਸ ਬਦਨਾਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਡਿਸਮਿਸ ਕਰ ਦੇਣਾ ਚਾਹੀਦਾ ਹੈ।


author

Manoj

Content Editor

Related News