ਅਕਾਲੀ-ਭਾਜਪਾ ਗਠਜੋੜ ਖ਼ਿਲਾਫ਼ ਖੁੱਲ੍ਹ ਕੇ ਬੋਲੇ ਵਿਧਾਇਕ ਮਨਪ੍ਰੀਤ ਇਆਲੀ, ਜਾਣੋ ਕੀ ਕਿਹਾ

Monday, Mar 25, 2024 - 03:32 PM (IST)

ਅਕਾਲੀ-ਭਾਜਪਾ ਗਠਜੋੜ ਖ਼ਿਲਾਫ਼ ਖੁੱਲ੍ਹ ਕੇ ਬੋਲੇ ਵਿਧਾਇਕ ਮਨਪ੍ਰੀਤ ਇਆਲੀ, ਜਾਣੋ ਕੀ ਕਿਹਾ

ਚੰਡੀਗੜ੍ਹ : ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਮਾਲਵੇ 'ਚੋਂ ਇਕਲੌਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮਸਲੇ ਛੱਡ ਕੇ ਭਾਜਪਾ ਨਾਲ ਗਠਜੋੜ ਬਿਲਕੁਲ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ : PSEB ਨੇ ਨਵੇਂ ਸੈਸ਼ਨ ਲਈ ਸਕੂਲਾਂ ਨੂੰ ਜਾਰੀ ਕੀਤੇ ਹੁਕਮ, ਪੜ੍ਹੋ ਕੀ ਹੈ ਪੂਰੀ ਖ਼ਬਰ

ਦੱਸਣਯੋਗ ਹੈ ਕਿ ਮਨਪ੍ਰੀਤ ਇਆਲੀ ਨੇ ਲੰਬੇ ਸਮੇਂ ਤੋਂ ਪਾਰਟੀ ਗਤੀਵਿਧੀਆਂ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਹੁਣ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਥਕ ਮਸਲਿਆਂ 'ਚ ਕਿਸਾਨ, ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਈ ਮੁੱਦੇ ਸ਼ਾਮਲ ਹਨ।

ਇਹ ਵੀ ਪੜ੍ਹੋ : ਹੋਲੇ ਮਹੱਲੇ 'ਤੇ ਛੋਟੀ ਭੈਣ ਤੋਂ ਕਰਵਾ ਰਿਹਾ ਸੀ ਇਹ ਕੰਮ, ਹਰਜੋਤ ਬੈਂਸ ਦੀ ਪਈ ਨਜ਼ਰ ਤਾਂ ਦੇਖੋ ਕੀ ਹੋਇਆ (ਵੀਡੀਓ)
ਜਦੋਂ ਤੱਕ ਇਨ੍ਹਾਂ ਮੁੱਦਿਆਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਭਾਜਪਾ ਨਾਲ ਗਠਜੋੜ ਨਹੀਂ ਕਰਨਾ ਚਾਹੀਦਾ। ਇਆਲੀ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਪੰਥਕ ਪਾਰਟੀ ਹੈ ਅਤੇ ਇਸ ਪਾਰਟੀ ਦਾ ਸ਼ਾਨਮੱਤਾ ਇਤਿਹਾਸ ਰਿਹਾ ਹੈ ਅਤੇ ਆਉਣ ਵਾਲੇ ਸਮੇਂ 'ਚ ਵੀ ਪਾਰਟੀ ਦੇ ਆਗੂਆਂ ਨੂੰ ਪੰਜਾਬ ਦੇ ਮੁੱਦਿਆਂ ਲਈ ਡੱਟ ਕੇ ਖੜ੍ਹੇ ਹੋਣਾ ਚਾਹੀਦਾ ਹੈ। ਮਨਪ੍ਰੀਤ ਇਆਲੀ ਦਾ ਕਹਿਣਾ ਹੈ ਕਿ ਜੇਕਰ ਪਾਰਟੀ ਇਸ ਤਰੀਕੇ ਨਾਲ ਫ਼ੈਸਲੇ ਲਵੇਗੀ ਤਾਂ ਲੋਕ ਵੀ ਜ਼ਰੂਰ ਉਨ੍ਹਾਂ ਦਾ ਸਾਥ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News