ਵਿਧਾਨ ਸਭਾ ਸੈਸ਼ਨ: ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣਾ ਸ਼ਲਾਘਾਯੋਗ : ਨਛੱਤਰ ਪਾਲ

Monday, Nov 24, 2025 - 02:11 PM (IST)

ਵਿਧਾਨ ਸਭਾ ਸੈਸ਼ਨ: ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣਾ ਸ਼ਲਾਘਾਯੋਗ : ਨਛੱਤਰ ਪਾਲ

ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੌਰਾਨ ਹਰ ਕੋਈ ਸ੍ਰੀ ਅਨੰਦਪੁਰ ਸਾਹਿਬ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਰਾਏ ਦੇ ਰਿਹਾ ਹੈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਨਵਾਂਸ਼ਹਿਰ ਤੋਂ ਵਿਧਾਇਕ ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਧੰਨਵਾਦ ਕਰਦਾ ਹਾਂ ਕਿ ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕੀਤਾ ।

ਇਹ ਵੀ ਪੜ੍ਹੋ- ਸਵੇਰੇ-ਸਵੇਰੇ ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਐਨਕਾਊਂਟਰ 'ਚ ਬਦਮਾਸ਼ ਢੇਰ

ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦੁਨੀਆ ਭਰ 'ਚ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਜਿਨ੍ਹਾਂ ਮਹਾਨ ਸਖਸ਼ੀਅਤਾਂ ਨੇ ਸ਼ਹੀਦੀਆਂ ਦਿੱਤੀਆਂ ਹਨ, ਉਨ੍ਹਾਂ ਦੇ ਸ਼ਹੀਦੀ ਸਮਾਗਮ, ਯਾਦਗਾਰ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਇਸ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀਆਂ ਕਿਆਸਆਰੀਆਂ ਚੱਲ ਰਹੀਆਂ ਹਨ, ਜਿਸ ਦਾ ਅਸੀਂ ਸਵਾਗਤ ਕਰਦੇ ਹਾਂ। ਹਾਲਾਂਕਿ ਹੁਸ਼ਿਆਰਪੁਰ, ਗੜ੍ਹਸ਼ੰਕਰ ਅਤੇ ਬਲਾਚੌਰ ਦੇ ਲੋਕ ਇਸ ਗੱਲ ਲਈ ਸਹਿਮਤ ਨਹੀਂ ਹੋ ਰਹੇ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਦਸੰਬਰ ਦੀ ਸ਼ੁਰੂਆਤ 'ਚ...

ਇਸ ਮੌਕੇ ਵਿਧਾਇਕ ਨਛੱਤਰ ਪਾਲ ਨੇ ਕਿਹਾ ਬੇਨਤੀ ਹੈ ਜਿਵੇਂ ਮਾਇਆਵਤੀ ਨੇ ਨਵਾਂ ਸ਼ਹਿਰ ਨੂੰ ਸ਼ਹੀਦ ਭਗਤ ਸਿੰਘ ਨਗਰ ਬਣਾਇਆ, ਉਸੇ ਤਰ੍ਹਾਂ ਰੋਪੜ ਅਤੇ ਰੂਪਨਗਰ ਜ਼ਿਲ੍ਹੇ ਦਾ ਨਾਂ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਨਾਂ 'ਤੇ ਸ੍ਰੀ ਅਨੰਦਪੁਰ ਸਾਹਿਬ ਰੱਖਿਆ ਜਾਵੇ ਅਤੇ ਇਸ ਮੁੱਦੇ 'ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜ਼ਬਰ ਅਤੇ ਜ਼ੁਲਮ ਦੇ ਖਿਲਾਫ ਸਾਨੂੰ ਲੜਣਾ ਸਿਖਾਇਆ ਹੈ। ਉਨ੍ਹਾਂ ਕਿਹਾ ਪੰਜਾਬ ਅੰਦਰ ਭਾਵੇਂ ਚੰਡੀਗੜ੍ਹ ਦਾ ਮਾਮਲਾ ਹੋਵੇ, ਯੂਨੀਵਰਸਿਟੀ ਦਾ ਮਾਮਲਾ ਜਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਹੈ, ਸਾਨੂੰ ਸਭ ਨੂੰ ਇਕੱਠੇ ਹੋ ਕੇ ਲੜਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ


author

Shivani Bassan

Content Editor

Related News