ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ''ਤੇ ਭੜਕੇ MLA ਨਰਿੰਦਰ ਕੌਰ ਭਰਾਜ, ਭਾਜਪਾ ਖ਼ਿਲਾਫ਼ ਕੱਢੀ ਰੱਜ ਕੇ ਭੜਾਸ

Sunday, Mar 31, 2024 - 05:25 PM (IST)

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ''ਤੇ ਭੜਕੇ MLA ਨਰਿੰਦਰ ਕੌਰ ਭਰਾਜ, ਭਾਜਪਾ ਖ਼ਿਲਾਫ਼ ਕੱਢੀ ਰੱਜ ਕੇ ਭੜਾਸ

ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਮਹਾਰੈਲੀ ਕੀਤੀ ਜਾ ਰਹੀ ਹੈ। ਮਹਾਰੈਲੀ ਵਿਚ ਸ਼ਾਮਲ ਹੋਣ ਪੁੱਜੇ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗੈਰ-ਕਾਨੂੰਨੀ ਤਰੀਕੇ ਨਾਲ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇੱਕਠ ਲੋਕਾਂ ਵੱਲੋਂ ਆਪ ਮੁਹਾਰੇ ਇਥੇ ਪਹੁੰਚ ਕੇ ਕੀਤਾ ਜਾ ਰਿਹਾ ਹੈ । ਇਹ ਇਕੱਠ ਤਾਨਾਸ਼ਾਹੀ ਸਰਕਾਰ ਦੇ ਰਵੱਈਏ ਖ਼ਿਲਾਫ਼ ਵੱਡਾ ਇਕੱਠ ਸਾਬਤ ਹੋਵੇਗਾ ਅਤੇ ਇਸ ਦਾ ਅਸਰ ਪੂਰਾ ਪਵੇਗਾ। ਅੱਜ ਦੇਸ਼ ਵਿਚ ਹਰ ਨਾਗਰਿਕ ਇਹ ਮਹਿਸੂਸ ਕਰ ਰਿਹਾ ਹੈ ਕਿ ਭਾਜਪਾ ਦੀ ਮੋਦੀ ਸਰਕਾਰ ਨੇ ਤਾਨਾਸ਼ਾਹੀ ਰਵੱਈਏ ਨਾਲ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਕੀਤੀ ਹੈ, ਇਸ ਨੂੰ ਬਕਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹਾ ਕਰਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਅੱਜ ਦਾ ਇਕੱਠ ਭਾਜਪਾ ਦੀਆਂ ਜੜ੍ਹਾਂ ਤੱਕ ਹਿਲਾ ਦੇਵੇਗਾ।

ਉਥੇ ਹੀ ਲੋਕ ਸਭਾ ਚੋਣਾਂ 'ਤੇ ਬੋਲਦੇ ਹੋਏ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਕੁਝ ਨਹੀਂ ਹੈ। ਭਾਜਪਾ ਤੱਕੜੀ ਵਿਚ ਡੱਡੂ ਇਕੱਠੇ ਕਰ ਰਹੀ ਹੈ। ਪੰਜਾਬ ਵਿਚ ਚੋਣਾਂ ਲਈ ਅੱਜ ਉਨ੍ਹਾਂ ਦੇ ਕੋਲ ਬੰਦੇ ਨਹੀਂ ਹਨ ਅਤੇ ਭਾਜਪਾ ਲੀਡਰਾਂ ਨੂੰ ਇਕੱਠੇ ਕਰ ਰਹੀ ਹੈ। ਲੀਡਰਾਂ ਦੀ ਸਿਆਸੀ ਜ਼ਮੀਰ ਤਲਾਸ਼ ਰਹੀ ਹੈ। ਦੂਜੀਆਂ ਪਾਰਟੀਆਂ ਅਤੇ ਲੀਡਰਾਂ ਨੂੰ ਈਡੀ ਦਾ ਡਰਾਵਾ ਦੇ ਕੇ ਲੀਡਰ ਲਿਆ ਰਹੀ ਹੈ। ਪੰਜਾਬ ਵਿਚ ਭਾਜਪਾ ਦੀ ਤਸਵੀਰ ਹੌਲੀ-ਹੌਲੀ ਸਾਫ਼ ਹੋ ਰਹੀ ਹੈ ਅਤੇ ਮੈਨੂੰ ਮਾਣ ਹੈ ਕਿ ਇਕ ਜੂਨ ਨੂੰ ਪੰਜਾਬ ਦੇ ਲੋਕ ਭਾਜਪਾ ਨੂੰ ਸ਼ੀਸ਼ਾ ਵਿਖਾ ਦੇਣਗੇ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕਮਰੇ 'ਚੋਂ ਅਰਧ ਨਗਨ ਹਾਲਾਤ 'ਚ ਮਿਲੀ ਲਾਸ਼

ਜ਼ਿਕਰਯੋਗ ਹੈ ਕਿ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ 'ਇੰਡੀਆ' (ਭਾਰਤੀ ਰਾਸ਼ਟਰੀ ਵਿਕਾਸ ਸੰਮਲਿਤ ਗਠਜੋੜ) ਗਠਜੋੜ ਦੇ ਨੇਤਾਵਾਂ ਦੀ ਰੈਲੀ ਦੇ ਮੱਦੇਨਜ਼ਰ ਦਿੱਲੀ ਪੁਲਸ, ਅਰਧ ਸੈਨਿਕ ਬਲਾਂ ਦੇ ਕਰਮਚਾਰੀਆਂ ਨੂੰ ਵੱਡੀ ਗਿਣਤੀ ਵਿੱਚ ਤਾਇਨਾਤ ਕੀਤਾ ਗਿਆ ਹੈ। ਦਿੱਲੀ ਪੁਲਸ ਨੇ ਕੋਈ ਵੀ ਮਾਰਚ ਨਾ ਕੱਢਣ, ਕੋਈ ਟਰੈਕਟਰ-ਟਰਾਲੀ ਨਾ ਲਿਆਉਣ ਅਤੇ ਕੋਈ ਹਥਿਆਰ ਨਾ ਲਿਆਉਣ ਸਮੇਤ ਕੁਝ ਸ਼ਰਤਾਂ ਨਾਲ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਹੈ। ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਸ਼ਰਦ ਪਵਾਰ, ਊਧਵ ਠਾਕਰੇ, ਅਖਿਲੇਸ਼ ਯਾਦਵ ਅਤੇ ਤੇਜਸਵੀ ਯਾਦਵ ਸਮੇਤ 'ਭਾਰਤ' ਗਠਜੋੜ ਦੇ ਚੋਟੀ ਦੇ ਨੇਤਾਵਾਂ ਦੇ ਰੈਲੀ ਵਿਚ ਸ਼ਾਮਲ ਹੋਏ ਹਨ। 

 

ਇਹ ਰੈਲੀ ਅਜਿਹੇ ਸਮੇਂ ਆਯੋਜਿਤ ਕੀਤੀ ਜਾ ਰਹੀ ਹੈ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਿਰੋਧੀ ਧਿਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਗਾਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਰੈਲੀ ਲਈ ਇਜਾਜ਼ਤ ਦਿੱਤੀ ਗਈ ਹੈ ਪਰ ਡੀ. ਡੀ. ਯੂ. ਮਾਰਗ 'ਤੇ ਜਿੱਥੇ ਸਿਆਸੀ ਪਾਰਟੀਆਂ ਦੇ ਦਫ਼ਤਰ ਸਥਿਤ ਹਨ, 'ਤੇ ਮਨਾਹੀ ਦਾ ਹੁਕਮ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਰਾਮਲੀਲਾ ਮੈਦਾਨ ਤੋਂ ਕੋਈ ਵੀ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ਅਤੇ ਜੇਕਰ ਕੋਈ ਉਲੰਘਣਾ ਹੋਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਅਸੀਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ ਤਾਂ ਜੋ ਰੈਲੀ ਕਾਰਨ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਰਾਮਲੀਲਾ ਮੈਦਾਨ ਨੇੜੇ ਟ੍ਰੈਫਿਕ ਅਤੇ ਪਾਰਕਿੰਗ ਦਾ ਪ੍ਰਬੰਧ ਕਰਨ ਲਈ ਟ੍ਰੈਫਿਕ ਪੁਲਸ ਤਾਇਨਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News