MLA ਨਰਿੰਦਰ ਕੌਰ ਭਰਾਜ ਨੇ ਸ਼ੁਰੂ ਕਰਵਾਏ ਖੇਡ ਮੈਦਾਨਾਂ ਦੇ ਨਿਰਮਾਣ ਕਾਰਜ

Thursday, Oct 30, 2025 - 06:56 PM (IST)

MLA ਨਰਿੰਦਰ ਕੌਰ ਭਰਾਜ ਨੇ ਸ਼ੁਰੂ ਕਰਵਾਏ ਖੇਡ ਮੈਦਾਨਾਂ ਦੇ ਨਿਰਮਾਣ ਕਾਰਜ

ਭਵਾਨੀਗੜ੍ਹ (ਕਾਂਸਲ): ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ “ਹਰ ਪਿੰਡ ਖੇਡ ਮੈਦਾਨ” ਮੁਹਿੰਮ ਤਹਿਤ ਹਲਕਾ ਵਿਧਾਇਕ  ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਖੁਰਦ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਤੇ ਪਿੰਡ ਬਾਲਦ ਕਲਾਂ ਵਿੱਚ 31 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ 'ਚ ਘੁੰਮ ਰਹੇ ਨੇ 2 ਅੱਤਵਾਦੀ

ਇਨ੍ਹਾਂ ਖੇਡ ਮੈਦਾਨਾਂ ਵਿਚ ਨੌਜਵਾਨਾਂ ਲਈ ਵੱਖ ਵੱਖ ਖੇਡਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਕਦਮ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣਗੇ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਵਿਚ ਸ਼ਾਨਦਾਰ ਖੇਡ ਮੈਦਾਨ ਬਣਾਉਣਾ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਖੇਡਾਂ ਲਈ ਉੱਚ ਪੱਧਰੀ ਢਾਂਚਾ ਪ੍ਰਾਪਤ ਹੋਵੇ। ਉਨ੍ਹਾਂ ਨੇ ਕਿਹਾ ਕਿ ਇਹ ਮੈਦਾਨ ਸਿਰਫ਼ ਖੇਡਾਂ ਤੱਕ ਹੀ ਸੀਮਤ ਨਹੀਂ ਰਹਿਣਗੇ, ਸਗੋਂ ਇਹ ਪਿੰਡਾਂ ਵਿੱਚ ਸਮਾਜਕ ਇਕਜੁੱਟਤਾ ਅਤੇ ਸਿਹਤਮੰਦ ਜੀਵਨ ਦੀ ਪ੍ਰੇਰਣਾ ਦੇਣਗੇ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ IRB ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਹਲਕਾ ਸੰਗਰੂਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਲੋਕ ਇਹਨਾਂ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ, ਜੇਕਰ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਹਨਾਂ ਧਿਆਨ ਵਿੱਚ ਲਿਆਂਦੀ ਜਾਵੇ। ਇਸ ਮੌਕੇ ਜਗਸੀਰ ਝਨੇੜੀ ਚੇਅਰਮੈਨ ਮਾਰਕਿਟ ਕਮੇਟੀ, ਤਰਸੇਮ ਤੂਰ, ਦੋਵੇਂ ਪਿੰਡਾਂ ਦੀਆਂ ਪੰਚਾਇਤਾਂ, ਆਮ ਆਦਮੀ ਪਾਰਟੀ ਦੇ ਆਗੂ, ਸਮਾਜ ਸੇਵੀ, ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ, ਜਿਨ੍ਹਾਂ ਨੇ ਇਸ ਕਦਮ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 


author

Anmol Tagra

Content Editor

Related News