ਲੋਕ ਸਭਾ ਚੋਣਾਂ 2024: ਜਵਾਕ ਨੂੰ ਗੋਦੀ ਚੁੱਕ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਈ ਵੋਟ
Saturday, Jun 01, 2024 - 12:35 PM (IST)

ਭਵਾਨੀਗੜ੍ਹ (ਕਾਂਸਲ) : ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਪਣੇ ਪੱਕੇ ਪਿੰਡ ਭਰਾਜ ਵਿਖੇ ਆਪਣੇ ਮਾਤਾ ਪਿਤਾ ਤੇ ਪੁੱਤਰ ਸਮੇਤ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ ਅਤੇ ਦੇਸ਼ ਅੰਦਰ ਲੋਕਤੰਤਰ ਦੀ ਬਹਾਲੀ ਨੂੰ ਕਾਇਮ ਰੱਖਣ ਲਈ ਦੇਸ਼ ਦੇ ਹਰ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ - ਨਾਭਾ ਦੇ ਸਹੌਲੀ ਪਿੰਡ ’ਚ 103 ਸਾਲਾ ਬੇਬੇ ਨੇ ਪਾਈ ਵੋਟ, ਵਿਧਾਇਕ ਦੇਵ ਮਾਨ ਨੇ ਫੁੱਲਾਂ ਦੀ ਵਰਖਾ ਕਰ ਕੀਤਾ ਸਨਮਾਨ
ਉਨ੍ਹਾਂ ਨੇ ਕਿਹਾ ਕਿ ਸਾਨੂੰ ਗਰਮੀ ਜਾਂ ਸਰਦੀ ਦੀ ਪਰਵਾਹ ਕੀਤੇ ਵਗੈਰ ਆਪਣੇ ਆਪ ਪੋਲਿੰਗ ਬੂਥ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇਕ ਚੰਗੇ ਜਾਗਰੂਕ ਵੋਟਰ ਤੇ ਨਾਗਰਿਕ ਹੋਣ ਦਾ ਸਬੂਤ ਦੇਣਾ ਚਾਹੀਦਾ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੀ ਤਰ੍ਹਾਂ ਇਸ ਵਾਰ ਦੇਸ਼ ਦੀ ਸੱਤਾਂ ’ਚ ਵੀ ਲੋਕ ਬਦਲਾਅ ਚਾਹੁੰਦੇ ਹਨ। ਇਸ ਲਈ ਦੇਸ਼ ਅੰਦਰ ਭਾਜਪਾ ਦਾ ਤੀਸਰੀ ਵਾਰ ਸਰਕਾਰ ਬਣਾਉਣ ਦਾ ਸੁਫ਼ਨਾ ਸੁਫ਼ਨਾ ਹੀ ਬਣ ਕੇ ਰਹਿ ਜਾਵੇਗਾ। ਇਸ ਵਾਰ ਦੇਸ਼ ਅੰਦਰ ਇੰਡੀਆ ਗੰਠਜੋੜ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਜਨਤਾ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਸੂਬੇ ਦੀਆਂ 13 ਤੀਆਂ 13 ਸੀਟਾਂ ਉਪਰ ਸ਼ਾਨਦਾਰ ਜਿੱਤ ਦਰਜ ਕਰਕੇ ਇਕ ਹੋਰ ਨਵਾ ਇਤਿਹਾਸ ਰਚੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮਾਤਾ-ਪਿਤਾ ਅਤੇ ਨੰਨਾ ਪੁੱਤਰ ਵੀ ਮੌਜੂਦ ਸੀ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ 2024 : ਫਤਹਿਗੜ੍ਹ ਸਾਹਿਬ ਦੇ ਲੋਕਾਂ 'ਚ ਵੋਟਾਂ ਨੂੰ ਲੈ ਕੇ ਉਤਸ਼ਾਹ, ਲੱਗੀਆਂ ਲੰਮੀਆਂ ਲਾਈਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8