ਸਾਦੇ ਵਿਆਹ ਤੋਂ ਬਾਅਦ ਪੱਤਰਕਾਰਾਂ ਸਾਹਮਣੇ ਆਏ ਨਰਿੰਦਰ ਕੌਰ ਭਰਾਜ, ਆਖ ਦਿੱਤੀ ਵੱਡੀ ਗੱਲ

Friday, Oct 07, 2022 - 06:39 PM (IST)

ਸਾਦੇ ਵਿਆਹ ਤੋਂ ਬਾਅਦ ਪੱਤਰਕਾਰਾਂ ਸਾਹਮਣੇ ਆਏ ਨਰਿੰਦਰ ਕੌਰ ਭਰਾਜ, ਆਖ ਦਿੱਤੀ ਵੱਡੀ ਗੱਲ

ਪਟਿਆਲਾ/ਸੰਗਰੂਰ : ਮਾਲਵਾ ਦੇ ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਨੌਜਵਾਨ ਅਤੇ ਪਹਿਲੀ ਵਾਰ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ (28) ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ (29) ਨਾਲ ਵਿਆਨ ਦੇ ਬੰਧਨ ਵਿਚ ਬੱਝ ਗਏ ਹਨ। ਦੋਵਾਂ ਦੇ ਅਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਚ ਨਿਭਾਈ ਗਈ। ਵਿਆਹ ਸਮਾਗਮ ਵਿਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਰੀਬੀ ਜਾਣਕਾਰ ਹੀ ਮੌਜੂਦ ਸਨ। ਵਿਵਾਹ ਸਮਾਗਮ ਬੇਹੱਦ ਸਾਧਾਰਣ ਰੱਖਿਆ ਗਿਆ ਸੀ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਦੁਸਹਿਰਾ ਮੇਲੇ ’ਚ ਖੌਫ਼ਨਾਕ ਘਟਨਾ, ਮੌਤ ਦਾ ਝੂਲਾ ਸਾਬਤ ਹੋਈ ‘ਕਿਸ਼ਤੀ’

 

ਵਿਆਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਬੇਹੱਦ ਆਮ ਪਰਿਵਾਰ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਅਸੀਂ ਹਰ ਵਾਰ ਲੋਕਾਂ ਨੂੰ ਬੇਲੋੜੇ ਖਰਚਿਆਂ ਤੋਂ ਬਚਣ ਦਾ ਸੁਨੇਹਾ ਦਿੰਦਾ ਹੈ, ਇਸ ਲਈ ਪਹਿਲ ਆਪਣੇ ਆਪ ਤੋਂ ਕਰਨੀ ਚਾਹੀਦੀ ਹੈ। ਬੀਬੀ ਭਰਾਜ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ, ਹੁਣ ਵਿਆਹ ਦੇ ਬੰਧਨ ਵਿਚ ਬੱਝਣ ਤੋਂ ਪਰਿਵਾਰ ਦੀ ਜ਼ਿੰਮੇਵਾਰੀ ਵੀ ਮਿਲ ਗਈ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿਆਸਤ ਵਿਚ ਵਿਚਰਣ ਤੋਂ ਬਾਅਦ ਵੱਡੀਆਂ ਜ਼ਿੰਮੇਵਾਰੀਆਂ ਮਿਲੀਆਂ, ਇਸ ਲਈ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਵੰਡਾਉਣ ਵਾਲਾ ਚਾਹੀਦਾ ਹੈ, ਜੋ ਅੱਜ ਮਿਲ ਗਿਆ ਹੈ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੀ ਅਦਾਲਤ ਵਲੋਂ ‘ਬਾਦਲਾਂ’ ਨੂੰ ਵੱਡਾ ਝਟਕਾ

ਕੌਣ ਹਨ ਨਰਿੰਦਰ ਕੌਰ ਭਰਾਜ ਤੇ ਮਨਦੀਪ ਲੱਖੇਵਾਲ 

ਦੱਸ ਦੇਈਏ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਦੇ ਇਕ ਆਮ ਕਿਸਾਨ ਪਰਿਵਾਰ ਨਾਲ ਸੰਬੰਧਿਤ ਹਨ। ਉਨ੍ਹਾਂ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਇਸ ਵਿੱਚ ਰਿਕਾਰਡ ਤੋੜ ਜਿੱਤ ਹਾਸਲ ਕੀਤੀ। ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਹਰਾਇਆ ਸੀ । ਵਿਧਾਇਕ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਉਹ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਰਹਿ ਚੁੱਕੇ ਹਨ। ਮਨਦੀਪ ਲੱਖੇਵਾਲ ਜਿਨ੍ਹਾਂ ਨਾਲ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਹੋਣ ਜਾ ਰਿਹਾ ਹੈ, ਉਹ ਇਕ ਆਮ ਕਿਸਾਨ ਪਰਿਵਾਰ ਨਾਲ ਸੰਬੰਧਤ ਹਨ ਅਤੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਵਿਚ ਵਾਲੰਟੀਅਰ ਦੇ ਤੌਰ 'ਤੇ ਵੀ ਕੰਮ ਕਰ ਰਹੇ ਹਨ। ਮਨਦੀਪ ਲੱਖੇਵਾਲ ਦੇ ਦਾਦਾ ਸਵ. ਮੁਖਤਿਆਰ ਸਿੰਘ ਲੱਖੇਵਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਰਹੇ ਹਨ ਤੇ ਉਨ੍ਹਾਂ ਕਿਸਾਨੀ ਮੰਗਾਂ ਨੂੰ ਲੈ ਕੇ ਕਾਫ਼ੀ ਸੰਘਰਸ਼ ਕੀਤਾ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਦੇ ਭੋਗਪੁਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News