ਮੋਦੀ ਫ਼ੌਜ ਦੇ ਨਾਂ ''ਤੇ 6 ਸਾਲ ਤੋਂ ਕਰ ਰਹੇ ਸਿਆਸਤ: ਵਿਧਾਇਕ ਚੀਮਾ

06/26/2020 4:33:37 PM

ਸੁਲਤਾਨਪੁਰ ਲੋਧੀ (ਸੋਢੀ)— ਵੱਡੀ ਗਿਣਤੀ 'ਚ ਕਾਂਗਰਸ ਵਰਕਰਾਂ ਵੱਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਚੌਂਕ 'ਚ ਇਕੱਠੇ ਹੋ ਕੇ ਚੀਨ ਦੇ ਬਾਰਡਰ 'ਤੇ ਚੀਨੀ ਫ਼ੌਜ ਵੱਲੋਂ ਹਮਲਾ ਕਰਕੇ ਸ਼ਹੀਦ ਕੀਤੇ ਗਏ 20 ਫ਼ੌਜੀ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਸਮੇਂ ਨਵਤੇਜ ਚੀਮਾ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ 6 ਸਾਲ ਤੋਂ ਫ਼ੌਜ ਦੇ ਨਾਮ 'ਤੇ ਸਿਆਸਤ ਕਰਦੇ ਆ ਰਹੇ ਹਨ, ਜਿਸ ਕਾਰਨ ਦੇਸ਼ ਦੇ ਕਈ ਸੂਰਬੀਰ ਫੌਜੀ ਬਾਰਡਰ 'ਤੇ ਸ਼ਹੀਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਮੁਕਾਮ 'ਤੇ ਫੇਲ ਹੋਈ ਮੋਦੀ ਸਰਕਾਰ ਨੇ ਪਹਿਲਾਂ ਤੋਂ ਹੀ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਆਰਥਿਕ ਤੌਰ 'ਤੇ ਤੰਗ ਜਨਤਾ ਦਾ ਡੀਜ਼ਲ ਅਤੇ ਪੈਟਰੋਲ ਦੇ ਰੇਟਾਂ 'ਚ ਭਾਰੀ ਵਾਧਾ ਕਰਕੇ ਕਚੂਮਰ ਕੱਢ ਦਿੱਤਾ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਇਹ ਇਲਾਕੇ ਰਹਿਣਗੇ ਸੀਲ, ਕੰਟੇਨਮੈਂਟ ਜ਼ੋਨ ਦੀ ਨਵੀਂ ਲਿਸਟ ਹੋਈ ਜਾਰੀ

ਇਸ ਸਮੇਂ ਕਾਂਗਰਸ ਵਰਕਰਾਂ ਵੱਲੋਂ ਪੰਜਾਬ ਦੇ ਸ਼ਹੀਦ ਹੋਏ 4 ਜਵਾਨਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ ਉੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਨਾਅਰੇ ਲਗਾ ਕੇ ਕੇਦਰ ਸਰਕਾਰ ਦੀ ਕਾਰਗੁਜ਼ਾਰੀ ਖ਼ਿਲਾਫ਼ ਰੋਸ ਮੁਜ਼ਾਹਰਾ ਵੀ ਕੀਤਾ। ਇਸ ਸਮੇਂ ਅਸ਼ੋਕ ਮੋਗਲਾ ਪ੍ਰਧਾਨ, ਚੇਅਰਮੈਨ ਪਰਵਿੰਦਰ ਸਿੰਘ ਪੱਪਾ , ਵਾਈਸ ਚੇਅਰਮੈਨ ਦੀਪਕ ਧੀਰ ਰਾਜੂ , ਬਲਦੇਵ ਸਿੰਘ ਮੈਂਬਰ ਬਲਾਕ ਸੰਮਤੀ , ਰਵਿੰਦਰ ਰਵੀ ਪੀ. ਏ , ਬਲਜਿੰਦਰ ਸਿੰਘ ਪੀ. ਏ, ਸੁਰਿੰਦਰਜੀਤ ਸਿੰਘ ਪ੍ਰਧਾਨ ਆੜਤੀ ਐਸੋਸੀਏਸ਼ਨ, ਹਰਨੇਕ ਸਿੰਘ ਵਿਰਦੀ, ਜਸਪਾਲ ਸਿੰਘ ਠੇਕੇਦਾਰ, ਨਰਿੰਦਰ ਪੰਨੂੰ, ਜਤਿੰਦਰ ਰਾਜੂ, ਹਰਜਿੰਦਰ ਕੰਡਾ ਅਤੇ ਹੋਰਨਾਂ ਆਗੂਆਂ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: ਫਗਵਾੜਾ ਗੇਟ ਗੋਲੀਕਾਂਡ: 24 ਘੰਟੇ ਬਾਅਦ ਵੀ ਨਹੀਂ ਹੋਈ ਹਰਿਆਣਾ ਪੁਲਸ 'ਤੇ ਕੋਈ ਕਾਰਵਾਈ


shivani attri

Content Editor

Related News