ਵਿਧਾਇਕ ਚੀਮਾ ਦਾ ਪੀ. ਏ. ਤੇ ਉਸ ਦਾ ਪਰਿਵਾਰ ਆਇਆ ਕੋਰੋਨਾ ਦੀ ਚਪੇਟ 'ਚ, ਖ਼ੁਦ ਵੀ ਹੋਏ ਇਕਾਂਤਵਾਸ

05/08/2021 3:37:59 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਦਫ਼ਤਰ ਦੇ ਪੀ. ਏ. ਜਰਮਲ ਸਿੰਘ ਅਤੇ ਉਸ ਦਾ ਸਾਰਾ ਪਰਿਵਾਰ ਕੋਰੋਨਾ ਦੀ ਚਪੇਟ ਵਿੱਚ ਆ ਗਿਆ ਹੈ। ਇਸ ਦੇ ਨਾਲ ਹੀ ਸੁਲਤਾਨਪੁਰ ਲੋਧੀ ਦੇ ਮਹੱਲਾ ਜੈਨੀਆਂ ਅਤੇ ਮਹੱਲਾ ਅਰੋੜਾ ਰਸਤਾ ਨੂੰ ਪੁਲਸ ਵੱਲੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਉੱਥੇ ਹੀ ਸੁਲਤਾਨਪੁਰ ਲੋਧੀ ਦੀ ਐੱਸ. ਡੀ. ਐੱਮ. ਡਾ. ਚਾਰੂਮਿਤਾ ਨੇ ਹੁਕਮ ਜਾਰੀ ਕਰਕੇ ਇਨ੍ਹਾਂ ਮਹੱਲਿਆਂ ਦੇ ਅੰਦਰ ਆਉਣ-ਜਾਣ ਵਾਲੇ ਲੋਕਾਂ ਉਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋ : ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਸਥਿਤ ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ ’ਚ ਲੱਗੀ ਭਿਆਨਕ ਅੱਗ

ਵਿਧਾਇਕ ਨਵਤੇਜ ਸਿੰਘ ਚੀਮਾ ਦੇ ਦਫ਼ਤਰ ਦੇ ਪੀ. ਏ. ਜਰਮਨ ਸਿੰਘ ਦਾ ਪੂਰਾ ਪਰਿਵਾਰ ਹੀ ਕੋਰੋਨਾ ਦੀ ਚਪੇਟ ਵਿੱਚ ਆਉਣ 'ਤੇ ਹਲਕਾ ਸੁਲਤਾਨਪੁਰ ਲੋਧੀ ਵਿੱਚ ਹੜਕੰਪ ਮੱਚ ਗਿਆ ਹੈ। ਉਸ ਦਾ ਭਰਾ, ਮਾਤਾ, ਪਿਤਾ ਇਸ ਸਮੇਂ ਕੋਰੋਨਾ ਕਾਰਨ ਨਾਜ਼ੁਕ ਦੌਰ ਵਿੱਚੋਂ ਗੁਜ਼ਰ ਰਹੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰੂਨੀ ਹਿੱਸੇ ਜੈਨੀਆਂ ਮਹੱਲੇ ਵਿੱਚ ਇਕ ਪੜ੍ਹੇ-ਲਿਖੇ ਪਰਿਵਾਰ ਦੇ ਵੀ ਕੋਰੋਨਾ ਪਾਜ਼ਟਿਵ ਪਾਏ ਜਾਣ ਉਤੇ ਮੁਹੱਲਾ ਅਤੇ ਸ਼ਹਿਰ ਨਿਵਾਸੀ ਇਸ ਸਮੇਂ ਕੋਰੋਨਾ ਦੇ ਖ਼ੌਫ਼ ਦੇ ਸਾਏ ਹੇਠ ਆਪਣਾ ਜੀਵਨ ਬਤੀਤ ਕਰਨ ਲਈ ਮਜਬੂਰ ਹਨ।

ਇਹ ਵੀ ਪੜ੍ਹੋ : ਦੁਕਾਨਾਂ ਖੋਲ੍ਹਣ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਹੁਕਮ ਜਾਰੀ, ਜਾਣੋ ਕਿਹੜੀਆਂ ਦੁਕਾਨਾਂ ਕਦੋਂ-ਕਦੋਂ ਖੁੱਲ੍ਹਣਗੀਆਂ

ਦੂਜੇ ਪਾਸੇ ਵਿਧਾਇਕ ਚੀਮਾ ਦੇ ਦਫ਼ਤਰ ਦੇ ਪੀ. ਏ. ਜਰਮਨ ਸਿੰਘ ਅਤੇ ਪਰਿਵਾਰ ਦੇ ਕੋਰੋਨਾ ਦੀ ਲਾਗ 'ਚ ਆਉਣ ਤੋਂ ਬਾਅਦ ਚੀਮਾ ਅਤੇ ਉਨ੍ਹਾਂ ਦੇ ਨਿੱਜੀ ਪੀ. ਏ. ਰਵਿੰਦਰ ਰਵੀ, ਬਲਜਿੰਦਰ ਸਿੰਘ ਪੀ. ਏ. ਨੇ ਵੀ ਡਾਕਟਰਾਂ ਦੀ ਸਲਾਹ ਉਤੇ ਆਪਣੇ 'ਆਪ' ਨੂੰ ਘਰਾਂ 'ਚ ਇਕਾਂਤਵਾਸ ਕਰ ਲਿਆ ਹੈ। ਇਸ ਦੌਰਾਨ ਉਨ੍ਹਾਂ ਸਾਰੇ ਜਨਤਕ ਪ੍ਰੋਗਰਾਮ ਰੱਦ ਕਰਕੇ ਦਫ਼ਤਰ ਵਿਖੇ ਮੁਲਾਕਾਤਾਂ ਕੁਝ ਸਮੇਂ ਲਈ ਬੰਦ ਕਰ ਦਿੱਤੀਆਂ ਹਨ। ਵਿਧਾਇਕ ਚੀਮਾ ਨੇ ਕਿਹਾ ਕਿ ਪੰਜਾਬ ਸਮੇਤ ਪੂਰਾ ਦੇਸ਼ ਇਸ ਸਮੇਂ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚੋਂ  ਗੁਜ਼ਰ ਰਿਹਾ ਹੈ ਪਰ ਲੋਕ ਇਸ ਨੂੰ ਸੀਰੀਅਸ ਤੌਰ ਉਤੇ ਨਹੀਂ ਲੈ ਰਹੇ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਦੀਆਂ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਲੋਕ ਅਫ਼ਵਾਹਾਂ ਦੇ ਡਰ ਤੋਂ ਟੀਕਾਕਰਨ ਕਰਵਾਉਣ ਤੋਂ ਗੁਰੇਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਡਰਦੇ ਹੋਏ ਟੈਸਟ ਵੀ ਨਹੀਂ ਕਰਵਾਉਂਦੇ ਅਤੇ ਬਾਅਦ ਵਿੱਚ ਜਦੋਂ ਮਾਮਲਾ ਗੰਭੀਰ ਸਥਿਤੀ ਵਿੱਚ ਪਹੁੰਚ ਜਾਂਦਾ ਹੈ ਤਾਂ ਫਿਰ ਹਸਪਤਾਲਾਂ ਵੱਲ ਦੌੜਦੇ ਹਨ।  ਵਿਧਾਇਕ ਚੀਮਾ ਨੇ ਹਲਕਾ ਨਿਵਾਸੀਆਂ ਨੂੰ ਵੈਕਸੀਨ ਲਗਾਉਣ ਅਤੇ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। 

ਇਹ ਵੀ ਪੜ੍ਹੋ :  ਕਪੂਰਥਲਾ ਤੋਂ ਜਲੰਧਰ ਆਉਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਕੁਝ ਅਜਿਹਾ

ਸਿਵਲ ਹਸਪਤਾਲ  ਸੁਲਤਾਨਪੁਰ ਲੋਧੀ ਦੇ ਐੱਸ. ਐੱਮ. ਓ. ਡਾ, ਰਵਿੰਦਰਪਾਲ ਸ਼ੁਭ ਨੇ ਦੱਸਿਆ ਕਿ ਕੋਰੋਨਾ ਦਾ ਪ੍ਰਕੋਪ ਘਟਿਆ ਨਹੀਂ ਸਗੋਂ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਹਲਕਾ ਸੁਲਤਾਨਪੁਰ ਲੋਧੀ ਵਿੱਚ 18 ਕੇਸ ਪਾਜ਼ੇਟਿਵ ਹਨ, ਜਿਨ੍ਹਾਂ ਵਿੱਚੋਂ ਕੁਝ ਨੂੰ ਤਾਂ ਘਰਾਂ ਵਿੱਚ ਇਕਾਂਤਵਾਸ ਕੀਤਾ ਹੋਇਆ ਹੈ ਅਤੇ ਸੀਰੀਅਸ ਮਰੀਜ਼ਾਂ ਨੂੰ ਕਪੂਰਥਲਾ ਵਿਖੇ ਆਇਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਰੋਜ਼ਾਨਾ ਕੋਵਿਡ ਦੀ ਟੈਸਟਿੰਗ ਹੋ ਰਹੀ ਹੈ ਅਤੇ ਵੈਕਸੀਨ ਵੀ ਸ਼ੁਰੂ ਹੋ ਚੁੱਕੀ ਹੈ। ਇਸ ਦੇ ਬਾਵਜੂਦ ਕੁਝ ਲੋਕ ਵੈਕਸੀਨ ਟੀਕਾਕਰਨ ਕਰਵਾਉਣ ਤੋਂ ਕਤਰਾ ਰਹੇ ਹਨ ਅਤੇ ਆਪਣੇ ਆਪ ਨੂੰ ਖ਼ਤਰੇ ਦੇ ਮੂੰਹ ਵਿੱਚ ਜਾਣ ਬੁੱਝ ਕੇ ਧਕੇਲ ਰਹੇ ਹਨ। ਡਾ. ਸ਼ੁੱਭ ਨੇ ਕਿਹਾ ਕਿ ਜੇ ਲੋਕ ਹਾਲੇ ਵੀ ਨਾ ਸੰਭਲੇ ਤਾਂ ਸੁਲਤਾਨਪੁਰ ਲੋਧੀ ਵਿੱਚ ਹਾਲਾਤ ਖ਼ਰਾਬ ਹੋ ਜਾਣਗੇ। ਉਨ੍ਹਾਂ ਲੋਕਾਂ ਨੂੰ ਬਗੈਰ ਮਤਲਬ ਦੇ ਘਰਾਂ ਚੋਂ ਬਾਹਰ ਨਾ ਨਿਕਲਣ, ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਧੋਣ, ਸੈਨੇਟਾਈਜ਼ਰ ਦਾ ਪ੍ਰਯੋਗ ਕਰਨ ਦੀ ਵੀ ਨਸੀਹਤ ਦਿੱਤੀ ।

ਇਹ ਵੀ ਪੜ੍ਹੋ : ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News