ਕੈਪਟਨ ਦੀ ਕਾਰਗੁਜ਼ਾਰੀ 'ਤੇ ਖੁੱਲ੍ਹ ਕੇ ਬੋਲੇ ਵਿਧਾਇਕ ਪ੍ਰਗਟ ਸਿੰਘ (ਵੀਡੀਓ)

11/12/2020 7:50:11 PM

ਜਲੰਧਰ— ਜਲੰਧਰ ਕੈਂਟ ਹਲਕੇ ਦੇ ਵਿਧਾਇਕ ਪਰਗਟ ਸਿੰਘ ਨਾਲ 'ਜਗ ਬਾਣੀ' ਦੇ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' ਜ਼ਰੀਏ ਗੱਲਬਾਤ ਕੀਤੀ ਗਈ। ਇਸ ਮੌਕੇ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦੇ ਹੋਏ ਜਿੱਥੇ ਪਰਗਟ ਸਿੰਘ ਦੀ ਨਿੱਜੀ ਜ਼ਿੰਦਗੀ ਬਾਰੇ ਗੱਲਬਾਤ ਹੋਈ, ਉੱਥੇ ਹੀ ਕਈ ਸਿਆਸੀ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਪ੍ਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਵੀ ਖੁੱਲ੍ਹ ਕੇ ਚਰਚਾ ਕੀਤੀ।

ਜਲੰਧਰ: ਨੌਜਵਾਨ ਨੇ ਕਲੰਕਿਤ ਕੀਤੀ ਦੋਸਤੀ, ਦੋਸਤ ਦੀ 12 ਸਾਲਾ ਮਾਸੂਮ ਧੀ ਨਾਲ ਕੀਤਾ ਜਬਰ-ਜ਼ਿਨਾਹ

ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਫਤਿਹ' ਕਰਨ ਦੇ ਸਵਾਲ 'ਤੇ ਬੋਲਦੇ ਹੋਏ ਉਨ੍ਹਾਂ ਸਿੱਧੇ ਤੌਰ 'ਤੇ ਕੈਪਟਨ ਅਮਰਿੰਦਰ ਸਿੰਘ ਦੀ 'ਫਤਿਹ' ਨਾ ਹੋਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਿਹਾ ਸੀ 2017 'ਚ ਸਿਰਫ਼ ਕੈਪਟਨ ਦੇ ਨਾਂ ਨੂੰ ਹੀ ਵੋਟਾਂ ਪਈਆਂ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਮਾਹੌਲ ਇਹੋ-ਜਿਹਾ ਬਣ ਚੁੱਕਿਆ ਕਿ ਬਹੁਤੇ ਮੰਤਰੀ ਤਾਂ ਆਪਣੇ ਦਫ਼ਤਰਾਂ 'ਚ ਹੀ ਨਹੀਂ ਬੈਠਦੇ ਹਨ ਅਤੇ ਮੈਨੂੰ ਨਹੀਂ ਲੱਗਦਾ ਕਿ ਕਿਸੇ ਨੀਤੀ ਦੇ ਮੁੱਦੇ 'ਤੇ ਕੋਈ ਵਿਚਾਰ-ਚਰਚਾ ਹੁੰਦੀ ਹੋਵੇਗੀ।

ਇਹ ਵੀ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਸਾਹਿਬ ਨੇ 1984 'ਚ ਜਦੋਂ ਅਸਤੀਫ਼ਾ ਦਿੱਤਾ ਸੀ ਤਾਂ ਉਹ ਉਨ੍ਹਾਂ ਦੇ ਦੋ ਮੁੱਖ ਫ਼ੈਸਲੇ ਸਨ, ਜਿਸ ਕਰਕੇ ਉਹ ਬਾਅਦ 'ਚ ਵੱਡੇ ਆਗੂ ਬਣੇ ਸਨ। ਉਨ੍ਹਾਂ ਕਿਹਾ ਕਿ ਕਿਸਾਨੀ ਦੇ ਮਸਲੇ 'ਤੇ ਕੈਪਟਨ ਸਾਹਿਬ ਨੇ ਸਹੀ ਸਟੈਂਡ ਲਿਆ ਹੈ ਪਰ ਬਾਕੀ ਸਾਰੀ ਕਾਰਗੁਜ਼ਾਰੀ ਤਾਂ ਅਕਾਲੀ ਦਲ ਸਣੇ ਇਕ-ਦੂਜੇ ਨੂੰ ਕੌਂਪਲੀਮੈਂਟ ਦੇਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਰੇਤਾ-ਸ਼ਰਾਬ ਮਾਫ਼ੀਆ ਦੇ ਮੁੱਦੇ 'ਤੇ ਵਧੀਆ ਕੰਮ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਨੇਤਾ ਦੀ ਕੋਈ ਇਜ਼ੱਤ ਨਹੀਂ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਲੋਕਾਂ ਨੂੰ ਸਿਆਸੀ ਲੀਡਰਸ਼ਿਪ 'ਤੇ ਕੋਈ ਇਤਬਾਰ ਨਹੀਂ ਰਹਿ ਗਿਆ ਹੈ।

ਇਹ ਵੀ ਪੜ੍ਹੋ:  ਜਲੰਧਰ ਦੀ 'ਪਰੌਠਿਆਂ ਵਾਲੀ ਬੇਬੇ' ਨੂੰ ਹੁਣ ਕੈਪਟਨ ਵੱਲੋਂ ਦਿੱਤਾ ਗਿਆ ਇਕ ਲੱਖ ਦਾ ਚੈੱਕ

ਨਵਜੋਤ ਸਿੰਘ ਸਿੱਧੂ ਦੇ ਭਵਿੱਖ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਿੱਧੂ ਇਕ ਈਮਾਨਦਾਰ ਅਤੇ ਵਧੀਆ ਇਨਸਾਨ ਹਨ। ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਿੱਧੂ ਦੇ ਗਾਇਬ ਹੋ ਜਾਣ ਦੇ ਮੁੱਦੇ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਾਹਰ ਤਾਂ ਨਿਕਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰੀ ਬੰਦੇ ਦੀਆਂ ਆਦਤਾਂ ਮਜ਼ਬੂਤ ਹੁੰਦੀਆਂ ਹਨ, ਮੈਂ ਇਸ ਨੂੰ ਨੈਗੇਟਿਵ 'ਚ ਨਹੀਂ ਗਿਣਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਇਕ ਗੱਲ ਜ਼ਰੂਰ ਕਹਾਂਗਾ ਕਿ ਮੈਂ ਤਾਂ ਟੀਮ ਦਾ ਖਿਡਾਰੀ ਹਾਂ ਅਤੇ ਟੀਮ ਦੀ ਹੀ ਗੱਲ ਕਰਾਂਗਾ। ਸਾਨੂੰ ਟੀਮ ਬਣਾ ਕੇ ਕੰਮ ਕਰਨਾ ਚਾਹੀਦਾ ਹੈ, ਭਾਵੇਂ ਟੀਮ ਦੀ ਅਗਵਾਈ ਸਿੱਧੂ ਹੀ ਕਿਉਂ ਨਾ ਕਰਨ। ਉਨ੍ਹਾਂ ਕਿਹਾ ਕਿ ਕਿਸਾਨੀ ਦੇ ਮੁੱਦੇ ਨੂੰ ਲੈ ਕੇ ਜਿਹੜਾ ਵਿਧਾਨ ਸਭਾ ਇਜਲਾਸ ਸੱਦਿਆ ਗਿਆ ਸੀ, ਉਸ 'ਚ ਵੀ ਸਿੱਧੂ ਗਏ ਸਨ ਅਤੇ ਉਨ੍ਹਾਂ ਕਿਸਾਨੀ ਦੇ ਮਸਲੇ 'ਤੇ ਚੰਗੀਆਂ ਚੀਜ਼ਾਂ ਬਾਰੇ ਗੱਲਬਾਤ ਵੀ ਕੀਤੀ ਸੀ।
ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਹੁਣ 18 ਨੂੰ ਹੋਵੇਗੀ ਸੁਣਵਾਈ

shivani attri

This news is Content Editor shivani attri