ਪਿਰਮਲ ਧੌਲਾ ਦੇ ਕਾਂਗਰਸ ’ਚ ਸ਼ਾਮਲ ਹੋਣ ਨਾਲ ਹਲਕਾ ਭਦੌੜ ਦੀ ਸਿਆਸਤ ''ਚ ਆਇਆ ਭੁਚਾਲ

Saturday, Jun 12, 2021 - 06:04 PM (IST)

ਬਰਨਾਲਾ (ਵਿਵੇਕ ਸਿੰਧਵਾਨੀ) : ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਧੌਲਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੇ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕੇ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ।ਜਿੱਥੇ ਪਹਿਲਾਂ ਚਾਰ ਸਾਲ ਕਾਂਗਰਸ ਪਾਰਟੀ ਵੱਲੋਂ ਹਲਕਾ ਭਦੌੜ ਨੂੰ ਅਣਗੌਲਾ ਕਰ ਕੇ ਛੱਡਿਆ ਗਿਆ ਅਤੇ ਇੱਥੇ ਕਿਸੇ ਵੀ ਹਲਕਾ ਇੰਚਾਰਜ ਦੀ ਨਿਯੁਕਤੀ ਨਹੀਂ ਕੀਤੀ ਗਈ ਸੀ ਤੇ ਵੱਖੋ-ਵੱਖਰੇ ਕਾਂਗਰਸੀ ਆਗੂ ਆਪੋ-ਆਪਣੇ ਪੱਧਰ ’ਤੇ ਲੋਕਾਂ ਵਿੱਚ ਵਿਚਰ ਰਹੇ ਸਨ। ਉੱਥੇ ਹੀ ਹੁਣ ਆਪ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਦੇ ਕਿਲ੍ਹੇ ਵਿੱਚ ਸੰਨ੍ਹ ਲਾਈ ਹੈ ਪਰ ਉੱਥੇ ਨਾਲ ਹੀ ਹਲਕੇ ਵਿੱਚ ਪਿਛਲੇ ਕਈ ਸਾਲਾਂ ਤੋਂ ਵਿਚਰ ਰਹੇ ਕਾਂਗਰਸੀ ਆਗੂ ਨਿਰਾਸ਼ਾ ਦੇ ਆਲਮ ਵਿਚ ਚਲੇ ਗਏ ਹਨ।

ਇਹ ਵੀ ਪੜ੍ਹੋ: ਮਲੇਰਕੋਟਲਾ 'ਚ ਸਿੱਖਾਂ ਨੇ ਕਾਇਮ ਕੀਤੀ ਮਿਸਾਲ, ਮਸੀਤ ਬਣਾਉਣ ਲਈ ਬਿਨਾਂ ਕੀਮਤ ਦੇ ਦਿੱਤੀ ਜ਼ਮੀਨ (ਵੀਡੀਓ)

ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਇਹ ਬਿਆਨ ਵੀ ਦਿੱਤਾ ਸੀ ਕਿ ਉਹ ਕਾਂਗਰਸ ਪਾਰਟੀ ਦੀ ਟਿਕਟ ਤੋਂ ਹਲਕਾ ਭਦੌੜ ਤੋਂ ਹੀ ਚੋਣ ਲੜਨਗੇ, ਉਨ੍ਹਾਂ ਦੇ ਇਸ ਬਿਆਨ ਨੂੰ ਦੂਜੇ ਕਾਂਗਰਸੀ ਟਿਕਟ ਦੇ ਚਾਹਵਾਨਾਂ ਨੇ ਬੜੀ ਗੰਭੀਰਤਾ ਨਾਲ ਲਿਆ ਹੈ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਕਰੀਬ ਡੇਢ ਸਾਲ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਹਲਕਾ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਭਦੌੜ ਤੋਂ  ਚੋਣ ਲੜ ਚੁੱਕੀ ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਆਪਣੀਆਂ ਗਤੀਵਿਧੀਆਂ ਬਹੁਤ ਵਧਾਈਆਂ ਹੋਈਆਂ ਸਨ ਅਤੇ ਲੋਕਾਂ ਵਿੱਚ ਵਿਚਰ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਸੁਣ ਰਹੇ ਸਨ। ਜ਼ਿਕਰਯੋਗ ਹੈ ਕਿ ਬੀਬੀ ਸੁਰਿੰਦਰ ਕੌਰ ਬਾਲੀਆਂ ਇੱਕ ਵਾਰ ਹਲਕਾ ਭਦੌੜ ਤੋਂ ਕਾਂਗਰਸ ਟਿਕਟ ਤੇ ਚੋਣ ਵੀ ਲੜ ਚੁੱਕੇ ਹਨ ਅਤੇ ਉਹ ਬਹੁਤ ਥੋੜ੍ਹੀਆਂ ਵੋਟਾਂ ਤੋਂ ਜਿੱਤ ਤੋਂ ਵਾਂਝੇ ਰਹਿ ਗਏ ਸਨ। ਇਸ ਵਾਰ ਉਨ੍ਹਾਂ ਨੂੰ ਟਿਕਟ ਮਿਲਣ ਦੀ ਪੂਰੀ ਆਸ ਸੀ ਪਰ ਵਿਧਾਇਕ ਪਿਰਮਲ ਸਿੰਘ ਧੌਲਾ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਾਰੀ ਗੇਮ ਬਦਲ ਕੇ ਰਹਿ ਗਈ ਹੈ।

ਇਹ ਵੀ ਪੜ੍ਹੋ: ਪ੍ਰਿੰਸੀਪਲ ਦੀ ਧੀ ਤੋਂ ਤੰਗ ਆ ਕੇ ਐੱਨ.ਆਰ.ਆਈ. ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਵਿਧਾਇਕ ਪਿਰਮਲ ਸਿੰਘ ਧੌਲਾ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਉਹ ਆਪਣੇ ਸਮਰਥਕਾਂ ਦੀ ਰਾਏ ਮਸ਼ਵਰੇ ਤੋਂ ਬਾਅਦ ਹੋਏ ਹਨ।ਉਨ੍ਹਾਂ ਦੱਸਿਆ ਕਿ ਮੈਂ ਬੇਰੁਜ਼ਗਾਰ ਲਾਈਨਮੈਨਾਂ ਦੀ ਨੁਮਾਇੰਦਗੀ ਕਰਦਾ ਹਾਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਤਾਂ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਬੇਰੋਜ਼ਗਾਰ ਲਾਈਨਮੈਨਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਨਗੇ ਅਤੇ ਦੂਜਾ ਉਨ੍ਹਾਂ ਨੇ ਮੈਨੂੰ ਹਲਕਾ ਭਦੌੜ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਆਉਣ ਵਾਲੇ ਥੋੜ੍ਹੇ ਦਿਨਾਂ ਵਿੱਚ ਹੀ ਇਸ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ ਅਤੇ ਮੈਂ ਹਲਕਾ ਭਦੌੜ ਤੋਂ ਹੀ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜਾਂਗਾ।ਇਹ ਪੁੱਛੇ ਜਾਣ ਤੇ ਕਿ ਪੁਰਾਣੇ ਕਾਂਗਰਸੀ ਆਗੂ ਤੁਹਾਡੇ ਇੱਥੋਂ ਚੋਣ ਲੜਨ ਦੇ ਐਲਾਨ ਨਾਲ ਨਾਰਾਜ਼ ਹਨ,ਬਾਰੇ ਉਨ੍ਹਾਂ ਕਿਹਾ ਮੈਂ ਛੇਤੀ  ਇਹ ਸਾਰਿਆਂ ਨੂੰ ਮਿਲ ਕੇ ਉਨ੍ਹਾਂ ਦੇ ਗਿਲੇ ਸ਼ਿਕਵੇ ਦੂਰ ਕਰਾਂਗਾ।ਉਨ੍ਹਾਂ ਤੋਂ ਇਹ ਪੁੱਛੇ ਜਾਣ ਤੇ ਕਿ ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਬਿਆਨ ਦਿੱਤਾ ਸੀ ਕਿ ਪਿਰਮਲ ਸਿੰਘ ਧੌਲਾ ਕਾਂਗਰਸ ਪਾਰਟੀ ਵਿਚ ਵਿਧਾਇਕ ਬਣ ਕੇ ਨਹੀਂ ਸਗੋਂ ਆਮ ਵਰਕਰ ਬਣਕੇ ਹੀ ਵਿਚਰਨ ਕਿਉਂਕਿ ਉਹ ਵਿਧਾਇਕ ਆਮ ਆਦਮੀ ਪਲਟ ਤੋਂ ਬਣੇ ਸਨ ਬਾਰੇ ਉਨ੍ਹਾਂ ਕਿਹਾ ਕਿ ਉਹ ਪਿਛਲੇ ਸਾਢੇ ਚਾਰ ਸਾਲਾਂ ਤੋਂ ਇਕ ਆਮ ਵਰਕਰ ਵਾਂਗੂੰ ਹੀ ਵਿਚਰ ਰਹੇ ਹਨ ਨਾ ਕਿ ਵਿਧਾਇਕ ਵਾਂਗ।

 

ਇਹ ਵੀ ਪੜ੍ਹੋ:  ਬਠਿੰਡਾ: ਕਬੱਡੀ ਖਿਡਾਰੀ ਕਤਲ ਮਾਮਲੇ ’ਚ ਪੂਰਾ ਥਾਣਾ ਤਬਦੀਲ

ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆਂ ਨਾਲ ਸੰਪਰਕ ਕੀਤੇ ਜਾਣ ਤੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੀ ਮੈਂ ਹਲਕਾ ਭਦੌੜ ਵਿੱਚ ਦੁਬਾਰਾ ਸਰਗਰਮ ਹੋਈ ਸੀ ਅਤੇ ਜਨਵਰੀ ਤੋਂ ਲੈ ਕੇ ਹੁਣ ਤਕ ਮੈਂ  ਉਨ੍ਹਾਂ ਦੇ ਨਿਰਦੇਸ਼ਾਂ ਹੇਠ ਹੀ ਕਰੋੜਾਂ ਰੁਪਏ ਦੀਆਂ ਗਰਾਂਟਾਂ ਹਲਕੇ ਵਿਚ ਵੰਡ ਚੁੱਕੀ ਹਾਂ ਅਤੇ ਹੋਰ ਵੀ ਵੰਡਦੀ ਰਹਾਂਗੀ।ਉਨ੍ਹਾਂ ਕਿਹਾ ਸਰਦਾਰ ਢਿੱਲੋਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਮੈਨੂੰ ਭਰੋਸਾ ਦਿੱਤਾ ਸੀ ਕਿ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਮੈਂ ਹੀ ਚੋਣ ਲੜਾਂਗੀ ਅਤੇ ਮੈਂ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਭਦੌੜ ਦੇ ਲੋਕਾਂ ਦੇ ਸਰਬ ਪੱਖੀ ਵਿਕਾਸ ਲਈ ਵਚਨਬੱਧ ਹਾਂ ਤੇ ਰਹਾਂਗੀ।ਉਨ੍ਹਾਂ ਕਿਹਾ ਜਿੱਥੋਂ ਤੱਕ ਪਿਰਮਲ ਸਿੰਘ ਧੌਲਾ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਲ ਹੈ ਤਾਂ ਅਜੇ ਤਾਂ ਆਪ ਪਾਰਟੀ ਦੇ ਸਿਰਫ ਤਿੰਨ ਵਿਧਾਇਕ ਸ਼ਾਮਲ ਹੋਏ ਹਨ ਅੱਜ ਹੋਰ ਵੀ ਬਹੁਤ ਸਾਰੇ ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣੇ ਹਨ ਪਰ ਸਾਰਿਆਂ ਨੂੰ ਟਿਕਟ ਤਾਂ ਨਹੀਂ ਦਿੱਤੀ ਜਾ ਸਕਦੀ।ਬਾਕੀ ਫ਼ੈਸਲਾ ਸਾਡੀ ਹਾਈ ਕਮਾਂਡ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਹੋਰਾਂ ਨੇ ਕਰਨਾ ਹੈ, ਉਹ ਜਿਵੇਂ ਵੀ ਹੁਕਮ ਕਰਨਗੇ,ਮੈਂ ਉਨ੍ਹਾਂ ਦੇ ਅਨੁਸਾਰ ਹੀ ਕੰਮ ਕਰਾਂਗੀ।

ਇਹ ਵੀ ਪੜ੍ਹੋ:  ਖੇਡਾਂ ਵਿੱਚ ਮੱਲਾਂ ਮਾਰਨ ਵਾਲੀ ਅੰਤਰਰਾਸ਼ਟਰੀ ਕਰਾਟੇ ਖਿਡਾਰਣ ਹਰਦੀਪ ਕੌਰ ਝੋਨਾ ਲਾਉਣ ਲਈ ਮਜਬੂਰ (ਵੀਡੀਓ)

 ਇੱਥੇ ਇਹ ਜ਼ਿਕਰ ਕਰਨਾ ਵੀ ਜ਼ਰੂਰੀ ਹੋਵੇਗਾ ਕਿ ਕਾਂਗਰਸ ਪਾਰਟੀ ਵੱਲੋਂ ਇੱਥੇ ਪਿਛਲੇ ਚਾਰ ਸਾਲਾਂ ਵਿੱਚ ਕੋਈ ਹਲਕਾ ਇੰਚਾਰਜ ਨਿਯੁਕਤ ਨਾ ਕੀਤੇ ਜਾਣ ਦਾ ਅਕਾਲੀ ਦਲ ਨੂੰ ਬਹੁਤ ਭਾਰੀ ਫ਼ਾਇਦਾ ਹੋ ਰਿਹਾ ਹੈ ਕਿਉਂਕਿ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਜਿੱਥੇ ਪੜ੍ਹੇ ਲਿਖੇ ਅਤੇ ਸਾਊ ਆਗੂ ਹਨ,ਉਥੇ ਹੀ ਉਹ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਗੁੱਡ ਬੁੱਕਸ ਵਿੱਚ ਹਨ ਅਤੇ ਉਹ ਪਿਛਲੇ ਤਿੰਨ ਸਾਲਾਂ ਤੋਂ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਆ ਰਹੇ ਹਨ ਅਤੇ ਲੰਘੀਆਂ ਨਗਰ ਕੌਂਸਲ ਚੋਣਾਂ ਵਿੱਚ ਅਕਾਲੀ ਦਲ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਰਿਆਂ ਦੀ ਬੋਲਤੀ ਵੀ ਇੱਕ ਵਾਰ ਬੰਦ ਕਰ ਦਿੱਤੀ ਸੀ ਤੇ ਜੇਕਰ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਇਸ ਵਿੱਚ ਕੋਈ ਦੋ ਰਾਇ ਨਹੀਂ ਹੋਵੇਗੀ ਕਿ ਅਕਾਲੀ ਦਲ ਇੱਥੋਂ ਅਸਾਨੀ ਨਾਲ ਬਾਜ਼ੀ ਮਾਰ ਸਕਦਾ ਹੈ।

ਇਹ ਵੀ ਪੜ੍ਹੋ:  ਵੱਡੀ ਖ਼ਬਰ : ਅਧਿਆਪਕ ਨੇ ਪਰਿਵਾਰ ਸਮੇਤ ਨਹਿਰ 'ਚ ਸੁੱਟਿਆ ਮੋਟਰਸਾਈਕਲ, ਪਿਓ-ਪੁੱਤ ਰੁੜੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Shyna

Content Editor

Related News