ਹਰੀਕੇ ਕਲਾਂ ਵਿਖੇ ਵਿਧਾਇਕ ਰਾਜਾ ਵੜਿੰਗ ਨੂੰ ਕਰਨਾ ਪਿਆ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ
Sunday, Sep 05, 2021 - 04:16 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ, ਪਵਨ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਗਿੱਦੜਬਾਹਾ ਹਲਕੇ ਦੇ ਪਿੰਡ ਹਰੀਕੇ ਕਲਾਂ ਵਿਖੇ ਅੱਜ ਪਹੁੰਚੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇੱਕ ਵਾਰ ਫ਼ਿਰ ਤੋਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।ਕੁਝ ਦਿਨ ਪਹਿਲਾਂ ਵੀ ਰਾਜਾ ਵੜਿੰਗ ਨੂੰ ਇਸੇ ਪਿੰਡ ਵਿਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਅੱਜ ਕਿਸਾਨਾਂ ਨੇ ਰਾਜਾ ਵੜਿੰਗ ਦੇ ਪਿੰਡ ਆਉਣ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪੁਲਸ ਪ੍ਰਸ਼ਾਸਨ ਨੇ ਇਸ ਦੌਰਾਨ ਨਾਅਰੇਬਾਜ਼ੀ ਕਰ ਰਹੇ ਕਿਸਾਨਾਂ ਨੂੰ ਇੱਕ ਪਾਸੇ ਰੋਕੀ ਰੱਖਿਆ ਅਤੇ ਵਿਧਾਇਕ ਰਾਜਾ ਵੜਿੰਗ ਦੀ ਕਾਰ ਨੂੰ ਇੱਥੋਂ ਲੰਘਾ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਰਾਜਾ ਵੜਿੰਗ ਤੋਂ ਕੁਝ ਸਵਾਲ ਕਰਨੇ ਸਨ ਪਰ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਾਸੇ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਅੱਜ ਵੱਡੀ ਗਿਣਤੀ ’ਚ ਪਿੰਡ ਤੋਂ ਕਿਸਾਨ ਮੁਜੱਫਰਨਗਰ ਮਹਾ ਪੰਚਾਇਤ ਵਿਚ ਗਏ ਹਨ ਅਤੇ ਇਸਦੇ ਚੱਲਦਿਆਂ ਵੜਿੰਗ ਨੇ ਪਿੰਡ ਆਉਣ ਦਾ ਇਹ ਪ੍ਰੋਗਰਾਮ ਬਣਾਇਆ ਉਨ੍ਹਾਂ ਕਿਹਾ ਕਿ ਜਿੰਨਾਂ ਸਮਾਂ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਨਾਂ ਸਮਾਂ ਰਾਜਸੀ ਆਗੂਆਂ ਦਾ ਵਿਰੋਧ ਜਾਰੀ ਰਹੇਗਾ।