MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ
Saturday, May 24, 2025 - 04:32 PM (IST)

ਜਲੰਧਰ (ਵੈੱਬ ਡੈਸਕ, ਮ੍ਰਿਦੁਲ, ਸੋਨੂੰ)- ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਜਲੰਧਰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਰਮਨ ਅਰੋੜਾ ਦੇ ਰਿਮਾਂਡ ਲਈ 10 ਦਿਨਾਂ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਅਦਾਲਤ ਵੱਲੋਂ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ।