MLA ਰਮਨ ਅਰੋੜਾ ਦੀ ਮੁੜ ਅਦਾਲਤ ''ਚ ਪੇਸ਼ੀ, ਫਿਰ 4 ਦਿਨ ਦਾ ਮਿਲਿਆ ਰਿਮਾਂਡ
Thursday, May 29, 2025 - 07:47 PM (IST)
ਜਲੰਧਰ (ਸੋਨੂੰ)- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਵੱਲੋਂ 5 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਟੀਮ ਨੇ ਇਕ ਵਾਰ ਫਿਰ ਰਮਨ ਅਰੋੜਾ ਦੇ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਵਿਧਾਇਕ ਨੂੰ 4 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਦਲੀਲਾਂ ਪੇਸ਼ ਕੀਤੀਆਂ ਗਈਆਂ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਰਮਨ ਅਰੋੜਾ ਦੇ ਵਕੀਲ ਦਰਸ਼ਨ ਸਿੰਘ ਦਿਆਲ ਨੇ ਕਿਹਾ ਕਿ ਪੁਰਾਣੀਆਂ ਦਲੀਲਾਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ
ਵਿਜੀਲੈਂਸ ਨੇ ਕੋਈ ਨਵੀਂ ਦਲੀਲ ਨਹੀਂ ਦਿੱਤੀ। ਇਸ ਦੌਰਾਨ ਸੋਨੇ ਵਿੱਚ ਥੋੜ੍ਹਾ ਜਿਹਾ ਫ਼ਰਕ ਪਾਇਆ ਗਿਆ। ਰਜਿਸਟਰੀ ਬਾਰੇ ਜੋ ਕੁਝ ਕਿਹਾ ਗਿਆ ਸੀ, ਉਹ ਅਦਾਲਤ ਨੂੰ ਵਿਖਾਇਆ ਗਿਆ ਹੈ। ਵਿਜੀਲੈਂਸ ਵੱਲੋਂ ਜਾਇਦਾਦ ਸਬੰਧੀ ਕੁਝ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਵਿਜੀਲੈਂਸ ਨੇ ਤਿੰਨਾਂ ਲੋਕਾਂ ਸਬੰਧੀ ਅਦਾਲਤ ਵਿੱਚ ਕੋਈ ਬਿਆਨ ਨਹੀਂ ਦਿੱਤਾ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ 'ਚ ਕਾਂਗਰਸੀ ਕੌਂਸਲਰ
ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ, ਜਿਸ ਤੋਂ ਬਾਅਦ ਅਦਾਲਤ ਤੋਂ ਰਮਨ ਅਰੋੜਾ ਦਾ 4 ਦਿਨ ਦਾ ਰਿਮਾਂਡ ਮਿਲ ਗਿਆ।ਦੋਵਾਂ ਧਿਰਾਂ ਦੇ ਵਕੀਲਾਂ ਵਿਚਕਾਰ ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਰਮਨ ਅਰੋੜਾ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਦੌਰਾਨ ਅਦਾਲਤ ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਸਬ-ਇੰਸਪੈਕਟਰ ''ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4 ਹੋਰ ਪਿਸਤੌਲਾਂ ਤੇ ਜ਼ਿੰਦਾ ਰੌਂਦ ਬਰਾਮਦ
