MLA ਰਮਨ ਅਰੋੜਾ ਨੂੰ ਅਦਾਲਤ ਨੇ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ''ਚ ਭੇਜਿਆ
Saturday, Sep 13, 2025 - 03:20 PM (IST)

ਜਲੰਧਰ (ਜਤਿੰਦਰ,ਭਾਰਦਵਾਜ)- ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਜਬਰਨ ਪੈਸੇ ਵਸੂਲੀ ਦੇ ਮਾਮਲੇ ਵਿੱਚ ਅੱਜ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਮੁੜ ਅਦਾਲਤ ਵਿਚ ਪੇਸ਼ ਕੀਤਾ। ਰਮਨ ਅਰੋੜਾ ਦਾ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਰਮਨ ਅਰੋੜਾ ਨੂੰ ਮਾਣਯੋਗ ਡਿਊਟੀ ਮੈਜਿਸਟ੍ਰੇਟ ਸ਼੍ਰੀਜਨ ਸ਼ੁਕਲਾ ਦੀ ਅਦਾਲਤ ਵਿੱਚ ਭਾਰੀ ਪੁਲਸ ਫੋਰਸ ਦੀ ਨਿਗਰਾਨੀ ਹੇਠ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਬਚਾਓ ਪੱਖ ਦੇ ਵਕੀਲ ਦਰਸ਼ਨ ਸਿੰਘ ਦਿਆਲ, ਨਵੀਨ ਚੱਢਾ ,ਮੁਖਤਿਆਰ ਮੁਹਮਦ ਦੀ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੋਇਆਂ ਵਿਧਾਇਕ ਰਮਨ ਅਰੋੜਾ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ (ਜੇਲ੍ਹ) ਭੇਜਣ ਦਾ ਹੁਕਮ ਸੁਣਾਇਆ ਹੈ। ਹੁਣ ਰਮਨ ਅਰੋੜਾ ਨੂੰ 27 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਵਿਧਾਇਕ ਦੇ ਵਕੀਲ ਦਰਸ਼ਨ ਸਿੰਘ ਦਿਆਲ ਦਾ ਬਿਆਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, 25 ਹਜ਼ਾਰ ਕਰੋੜ ਰੁਪਏ ਰਾਹਤ ਪੈਕੇਜ ਦੀ ਕੀਤੀ ਮੰਗ
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਦਰਸ਼ਨ ਸਿੰਘ ਦਿਆਲ ਨੇ ਕਿਹਾ ਕਿ ਵਿਧਾਇਕ ਰਮਨ ਅਰੋੜਾ ਨੂੰ ਪੁਲਸ ਨੇ 9 ਦਿਨਾਂ ਲਈ ਰਿਮਾਂਡ 'ਤੇ ਰੱਖਿਆ ਸੀ। ਉਨ੍ਹਾਂ ਕਿਹਾ ਕਿ ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਸ ਨੇ ਵਿਧਾਇਕ ਦਾ ਕੋਈ ਰਿਮਾਂਡ ਨਹੀਂ ਮੰਗਿਆ ਅਤੇ ਨਾ ਹੀ ਪੁਲਸ ਨੇ ਵਿਧਾਇਕ ਤੋਂ ਕੁਝ ਬਰਾਮਦ ਕੀਤਾ।
ਵਕੀਲ ਨੇ ਕਿਹਾ ਕਿ ਰਮੇਸ਼ ਚੰਦਰ ਨਾਂ ਦੇ ਵਿਅਕਤੀ ਨੇ 23 ਅਗਸਤ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਵਿਧਾਇਕ ਵਿਰੁੱਧ ਕੇਸ ਦਰਜ ਕੀਤਾ ਸੀ ਪਰ ਇਸ ਤੋਂ ਬਾਅਦ ਰਮੇਸ਼ ਨੂੰ ਖ਼ੁਦ ਹੁਸ਼ਿਆਰਪੁਰ ਵਿੱਚ ਗੈਸ ਟੈਂਕਰ ਧਮਾਕੇ ਦੇ ਮਾਮਲੇ ਵਿੱਚ ਗੈਸ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਕਾਰਨ ਉਹ ਅਜੇ ਵੀ ਜੇਲ੍ਹ ਵਿੱਚ ਹੈ। ਵਕੀਲ ਨੇ ਕਿਹਾ ਕਿ ਵਿਜੀਲੈਂਸ ਕੇਸ ਵਿੱਚ ਵੀ ਵਿਧਾਇਕ ਵਿਰੁੱਧ ਕੁਝ ਨਹੀਂ ਸਾਹਮਣੇ ਆਇਆ। ਹੁਣ ਇਸ ਮਾਮਲੇ ਵਿੱਚ ਵੀ ਪੁਲਸ ਨੂੰ ਵਿਧਾਇਕ ਤੋਂ ਕੁਝ ਨਹੀਂ ਮਿਲ ਸਕਿਆ। ਵਿਧਾਇਕ ਦੀ ਜ਼ਮਾਨਤ ਪਟੀਸ਼ਨ ਸੋਮਵਾਰ ਨੂੰ ਦਾਇਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹੜ੍ਹਾਂ ਮਗਰੋਂ ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਖ਼ਬਰ 'ਚ ਪੜ੍ਹੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e