ਸੰਘਰਸ਼ ’ਚ ਜਾਨ ਗੁਆਉਣ ਵਾਲੇ ਕਿਸਾਨ ਭੁਪਿੰਦਰ ਦੇ ਪਰਿਵਾਰ ਨੂੰ ਵਿਧਾਇਕ ਗਿਲਜ਼ੀਆਂ ਦੇਣਗੇ ਇਕ ਲੱਖ ਰੁਪਏ

12/28/2020 3:45:13 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਹਿੱਸਾ ਲੈਣ ਵਾਲੇ ਟਾਂਡਾ ਦੇ ਪਿੰਡ ਰੜਾ ਨਿਵਾਸੀ ਦੋਆਬਾ ਕਿਸਾਨ ਕਮੇਟੀ ਦੇ ਸਰਗਰਮ ਮੈਂਬਰ ਭੁਪਿੰਦਰ ਸਿੰਘ (43) ਪੁੱਤਰ ਮੋਹਨ ਸਿੰਘ ਦੀ ਸ਼ਨੀਵਾਰ ਨੂੰ ਮੌਤ ਹੋ ਗਈ ਸੀ। ਐਤਾਵਰ ਨੂੰ ਭੁਪਿੰਦਰ ਸਿੰਘ ਦੀ ਮਿ੍ਰਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਿੰਡ ਅਤੇ ਇਲਾਕਾ ਵਾਸੀਆਂ ਦੇ ਨਾਲ-ਨਾਲ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ, ਅਮਰਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਖੀ ਅਤੇ ਹੋਰ ਆਗੂ ਮੌਜੂਦ ਸਨ। 

PunjabKesari

ਇਹ ਵੀ ਪੜ੍ਹੋ : ਦੋਆਬਾ ਵਾਸੀਆਂ ਨੂੰ ਲੋਹੜੀ ਦਾ ਤੋਹਫ਼ਾ, ਇਸ ਤਾਰੀਖ਼ ਤੋਂ ਰੋਜ਼ਾਨਾ ਦਿੱਲੀ ਲਈ ਉਡਾਣ ਭਰੇਗੀ ਫਲਾਈਟ

ਇਸ ਦੌਰਾਨ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਰਿਵਾਰ ਦੀ ਮਦਦ ਲਈ ਆਪਣੇ ਨਿੱਜੀ ਫ਼ੰਡ ’ਚੋਂ ਇਕ ਲੱਖ ਰੁਪਏ ਦੇਣ ਦੀ ਗੱਲ ਆਖੀ। ਇਸ ਮੌਕੇ ਭੁਪਿੰਦਰ ਸਿੰਘ ਬੀਤੇ ਕੁਝ ਦਿਨਾਂ ਤੋਂ ਸਿੰਘੁ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਭਾਗ ਲੈ ਰਿਹਾ ਸੀ। ਬੀਤੀ ਸ਼ਾਮ ਜੱਥੇ ਨਾਲ ਵਾਪਸ ਆਉਂਦੇ ਸਮੇਂ ਉਸ ਦੀ ਹਾਲਤ ਅਚਾਨਕ ਵਿਗੜ ਗਈ ਬਾਅਦ ’ਚ ਉਸ ਦੀ ਮੌਤ ਹੋ ਗਈ ਸੀ। ਭੁਪਿੰਦਰ ਸਿੰਘ ਸੰਘਰਸ਼ ਕਰ ਰਹੀ ਦੋਆਬਾ ਕਿਸਾਨ ਕਮੇਟੀ ਦਾ ਸਰਗਰਮ ਮੈਂਬਰ ਸੀ।

ਇਹ ਵੀ ਪੜ੍ਹੋ : ਸਾਲ 2020 ’ਚ ਕੋਰੋਨਾ ਦੌਰਾਨ ਜਲੰਧਰ ਪੁਲਸ ਨੇ ਮਨੁੱਖਤਾਵਾਦੀ ਪੁਲਸਿੰਗ ਦੀ ਨਵੀਂ ਮਿਸਾਲ ਕੀਤੀ ਪੇਸ਼

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News