ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸ਼ੇਰ ਦੇ ਲੋਕਾਂ ਦੀ ਸਾਰ ਲੈਣ ਪੁੱਜੇ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ
Monday, Aug 18, 2025 - 10:21 AM (IST)

ਫਾਜ਼ਿਲਕਾ (ਸੁਖਵਿੰਦਰ ਥਿੰਦ) : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਮੁਹਾਰ ਜਮਸ਼ੇਰ ਦਾ ਦੌਰਾ ਕਰਕੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਫਾਜ਼ਿਲਕਾ ਦੇ ਕਾਫ਼ੀ ਪਿੰਡ ਪਾਣੀ ਦੀ ਮਾਰ ਹੇਠ ਆਏ ਹਨ ਅਤੇ ਇਨ੍ਹਾਂ ਵਿੱਚੋਂ ਇਹ ਵੀ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਪਿੰਡ ਜਿੱਥੇ ਪਾਣੀ ਦੀ ਮਾਰ ਹੇਠ ਹੈ ਉੱਥੇ ਹੀ ਪਾਕਿਸਤਾਨ ਦੇ ਬਾਰਡਰ ਦੇ ਨਾਲ ਵੀ ਲੱਗਦਾ ਹੈ।
ਇਹ ਵੀ ਪੜ੍ਹੋ : ਪੰਜਾਬ ਲਈ 5 ਦਿਨ ਅਹਿਮ! IMD ਵੱਲੋਂ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇੱਥੋਂ ਦੇ ਬਹਾਦਰ ਲੋਕ ਹਰ ਮੁਸ਼ਕਲ ਦਾ ਸਾਹਮਣਾ ਕਰਨ ਲਈ ਤਿਆਰ ਰਹਿੰਦੇ ਹਨ ਪਰ ਅੱਜ ਇਨ੍ਹਾਂ ਦੀ ਹਾਲਤ ਇਹੋ ਜਿਹੀ ਹੋ ਗਈ ਹੈ ਕਿ ਇਨ੍ਹਾਂ ਨੂੰ ਆਪਣੇ ਪਸ਼ੂਆਂ ਦੇ ਪਾਉਣ ਲਈ ਚਾਰਾ ਵੀ ਨਹੀਂ ਬਚਿਆ ਸੋ ਇਸ ਲਈ ਉਨ੍ਹਾਂ ਮੌਕੇ ਤੇ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਹੜ੍ਹ ਪੀੜਤ ਕਿਸਾਨਾਂ ਨੂੰ ਹਰਾ ਚਾਰਾ ਮੁਹੱਈਆ ਕਰਵਾਇਆ ਜਾਵੇ। ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਨੂੰ ਡੀਜ਼ਲ ਲਈ ਪੈਸੇ ਮੁਹੱਈਆ ਕਰਵਾਏ ਜਾਣ ਤੇ ਉਨ੍ਹਾਂ ਤੁਰੰਤ ਹੀ ਆਪਣੀ ਜੇਬ ਵਿੱਚੋਂ ਹੀ ਪੈਸੇ ਪਿੰਡ ਵਾਸੀਆਂ ਨੂੰ ਦਿੱਤੇ। ਉਨ੍ਹਾਂ ਪਿੰਡ ਵਾਸੀਆਂ ਨੂੰ ਜੇ. ਸੀ. ਬੀ ਮਸ਼ੀਨ ਵੀ ਮੁਹੱਈਆ ਕਰਵਾਈ ਤਾਂ ਜੋ ਪਿੰਡ ਵਾਸੀ ਪਾਣੀ ਰੋਕਣ ਲਈ ਬੰਨ੍ਹ ਲਗਾ ਸਕਣ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਹਨ ਅਤੇ ਪਿੰਡ ਵਾਸੀਆਂ ਦੀ ਹਰ ਲੋੜ ਨੂੰ ਪੂਰੀ ਕਰਵਾਉਣਗੇ।
ਇਹ ਵੀ ਪੜ੍ਹੋ : Loan ਲਈ ਹੁਣ ਨਹੀਂ ਮਾਰਨੇ ਪੈਣਗੇ ਬੈਂਕਾਂ ਦੇ ਗੇੜੇ, UPI ਐਪ ਰਾਹੀਂ ਮਿਲੇਗਾ ਫਟਾਫਟ ਕਰਜ਼ਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲਾਂ ਦਾ ਪਾਣੀ ਨਾਲ ਨੁਕਸਾਨ ਹੋਇਆ ਹੈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਵੀ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8