ਵਿਧਾਇਕ ਸ਼ੀਤਲ ਅੰਗੁਰਾਲ ਜਲੰਧਰ ਦੀ ਅਦਾਲਤ 'ਚ ਹੋਏ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

Thursday, Aug 24, 2023 - 06:07 PM (IST)

ਵਿਧਾਇਕ ਸ਼ੀਤਲ ਅੰਗੁਰਾਲ ਜਲੰਧਰ ਦੀ ਅਦਾਲਤ 'ਚ ਹੋਏ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

ਜਲੰਧਰ (ਸੋਨੂੰ)- ਜਲੰਧਰ ਵੈਸਟ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਹੋਏ ਹਨ। ਦਰਅਸਲ ਹਰਵਿੰਦਰ ਕੌਰ ਮਿੰਟੀ ਨਾਲ ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਸਮੇਤ ਤਿੰਨ ਮਾਮਲਿਆਂ ਵਿਚ ਜਲੰਧਰ ਦੀ ਅਦਾਲਤ ਤੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਨੂੰ ਲੈ ਕੇ ਸ਼ੀਤਲ ਅੰਗੁਰਾਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਜਲੰਧਰ ਦੀ ਅਦਾਲਤ ਵਿਚ ਹੁਕਮ ਹੋਣ ਦੇ ਬਾਵਜੂਦ ਪੇਸ਼ ਨਾ ਹੋਣ ਕਾਰਨ ਨਾਰਾਜ਼ਗੀ ਜਤਾਉਂਦੇ ਹੋਏ ਹਾਈਕੋਰਟ ਨੇ ਉਨ੍ਹਾਂ 'ਤੇ ਤਿੰਨ ਮਾਮਲਿਆਂ ਵਿਚ 75 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਅਦਾਲਤ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ 24 ਅਗਸਤ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਪਰ ਸ਼ੀਤਲ ਅੰਗੁਰਾਲ ਨੇ ਬੁੱਧਵਾਰ ਨੂੰ ਹਾਈਕੋਰਟ ਵਿਚ ਤਿੰਨ ਮਾਮਲਿਆਂ ਸਬੰਧੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦੇ ਸਬੰਧ 'ਚ ਅਦਾਲਤ ਨੇ ਉਨ੍ਹਾਂ ਨੂੰ ਤਿੰਨਾਂ ਮਾਮਲਿਆਂ 'ਚ 25-25 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਦਿੱਤਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਸਤੰਬਰ ਨੂੰ ਰੱਖੀ ਗਈ ਹੈ। ਸ਼ੀਤਲ ਅਗੁੰਰਾਲ ਨੇ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕਰਕੇ ਜਲੰਧਰ ਦੀ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਗੈਰ-ਜ਼ਮਾਨਤੀ ਵਾਰੰਟ ਰੱਦ ਕਰਨ ਦੀ ਮੰਗ ਕੀਤੀ ਗਈ ਸੀ।  

PunjabKesari
ਇਹ ਵੀ ਪੜ੍ਹੋ- ਨਵਾਂਸ਼ਹਿਰ ਵਿਖੇ ਛੱਪੜ 'ਚ ਡੁੱਬਣ ਕਾਰਨ 12 ਸਾਲਾ ਬੱਚੇ ਦੀ ਮੌਤ, ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

ਹਰਵਿੰਦਰ ਕੌਰ ਮਿੰਟੀ ਨਾਲ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਮਾਮਲੇ ਵਿਚ ਜ਼ਮਾਨਤ ਦੀ ਅਰਜ਼ੀ 'ਤੇ ਹਾਈਕੋਰਟ ਨੇ ਸ਼ਰਤਾਂ ਦੇ ਆਧਾਰ 'ਤੇ ਜ਼ਮਾਨਤ ਦਿੰਦੇ ਹੋਏ ਜੁਰਮਾਨਾ ਵੀ ਲਗਾਇਆ। ਇਸ ਮਾਮਲੇ ਵਿਚ ਸ਼ੀਤਲ ਅੰਗੁਰਾਲ ਨੇ ਹੁਣ ਜਲੰਧਰ ਦੀ ਅਦਾਲਤ ਵਿਚ ਪੇਸ਼ ਹੋ ਕੇ ਜੁਰਮਾਨਾ ਦੇਣ ਦੇ ਨਾਲ-ਨਾਲ ਆਪਣਾ ਪਾਸਪੋਰਟ ਵੀ ਜਮ੍ਹਾ ਕਰਵਾ ਦਿੱਤਾ ਹੈ। ਹੁਣ ਇਸ ਮਾਮਲੇ 'ਚ ਅਦਾਲਤ 1 ਸਤੰਬਰ ਨੂੰ ਸੁਣਵਾਈ ਕਰੇਗੀ।
ਅਦਾਲਤ 'ਚ ਪਾਸਪੋਰਟ ਜਮ੍ਹਾ ਕਰਵਾਉਣ ਦੇ ਮਿਲੇ ਸਨ ਹੁਕਮ
ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਸ਼ੀਤਲ ਅੰਗੁਰਾਲ ਨੂੰ ਆਪਣਾ ਪਾਸਪੋਰਟ ਹੇਠਲੀ ਅਦਾਲਤ ਵਿੱਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ ਅੰਗੁਰਾਲ ਨੂੰ ਲਗਾਇਆ ਗਿਆ ਜੁਰਮਾਨਾ ਇਕ ਹਫ਼ਤੇ ਦੇ ਅੰਦਰ ਜਮ੍ਹਾ ਕਰਵਾਉਣ ਨੂੰ ਕਿਹਾ ਸੀ।  ਦੱਸਣਯੋਗ ਹੈ ਕਿ ਸੀ. ਜੇ. ਐੱਮ. ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਹਰਵਿੰਦਰ ਕੌਰ ਮਿੰਟੀ ਦੇ ਮਾਮਲੇ 'ਚ ਵਾਰ-ਵਾਰ ਸੰਮਨ ਜਾਰੀ ਹੋਣ ਦੇ ਬਾਵਜੂਦ ਪੇਸ਼ ਨਾ ਹੋਣ 'ਤੇ ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ 'ਤੇ ਸਖ਼ਤ ਕਾਰਵਾਈ ਕੀਤੀ ਸੀ। ਅਦਾਲਤ ਨੇ ਵਿਧਾਇਕ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ 24 ਅਗਸਤ ਤੱਕ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

ਜਾਣੋ ਕੀ ਹੈ ਮਾਮਲਾ
ਹਰਵਿੰਦਰ ਕੌਰ ਮਿੰਟੀ ਨੇ ਸੋਸ਼ਲ ਮੀਡੀਆ 'ਤੇ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ 'ਚ ਸ਼ੀਤਲ ਅੰਗੁਰਾਲ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ-6 'ਚ ਮਾਮਲਾ ਦਰਜ ਕਰਵਾਇਆ ਸੀ। ਸ਼ਿਕਾਇਤ ਵਿੱਚ ਮਿੰਟੀ ਕੌਰ ਨੇ ਕਿਹਾ ਸੀ ਕਿ ਉਸ ਬਾਰੇ ਇਤਰਾਜ਼ਯੋਗ ਸ਼ਬਦ ਕਹਿਣ ਤੋਂ ਇਲਾਵਾ ਉਸ ਨੂੰ ਬਲੈਕਮੇਲਰ ਵੀ ਕਿਹਾ ਗਿਆ। ਜਿਸ ਸਬੰਧੀ ਸ਼ੀਤਲ ਅੰਗੁਰਾਲ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਨ। ਜਿਸ ਤੋਂ ਬਾਅਦ ਸੀ. ਜੇ. ਐੱਮ. ਅਮਿਤ ਕੁਮਾਰ ਗਰਗ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨਾ ਸਾਫ਼ ਦਰਸਾਉਂਦਾ ਹੈ ਕਿ ਉਹ ਨਿਆਂ ਪ੍ਰਣਾਲੀ ਨੂੰ ਚੁਣੌਤੀ ਦੇ ਰਹੇ ਹਨ।

ਕੇਸ ਨੰਬਰ-1 ਵਿਚ ਥਾਣਾ-6 ਵਿਚ 18 ਮਈ 2017 ਨੂੰ ਨਿਊ ਜਵਾਹਰ ਨਗਰ ਦੀ ਰਹਿਣ ਵਾਲੀ ਹਰਵਿੰਦਰ ਕੌਰ ਉਰਫ਼ ਮਿੰਟੀ ਦੀ ਸ਼ਿਕਾਇਤ 'ਤੇ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 506,508 ਅਤੇ ਆਈ. ਟੀ.ਐਕਟ ਦੀ ਧਾਰਾ 63 ਅਤੇ 67 ਦੇ ਤਹਿਤ ਕੇਸ ਦਰਜ ਕੀਤਾ ਸੀ। 
ਕੇਸ ਨੰਬਰ-2 ਵਿਚ ਮੰਦਾਕਿਨੀ ਪੈਲੇਸ ਦੇ ਮੈਨੇਜਰ ਵਰਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਥਾਣਾ ਰਾਮਾਮੰਡੀ ਵਿਚ 26 ਜੂਨ 2018 ਨੂੰ ਆਈ. ਪੀ. ਸੀ. ਦੀ ਧਾਰਾ 336, 201, 188 ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਸੀ ਕਿ ਸ਼ੀਤਲ ਨੇ ਵਿਆਹ ਸਮਾਗਮ ਦੌਰਾਨ ਗੋਲੀ ਚਲਾਈ ਸੀ। 
ਕੇਸ ਨੰਬਰ-3 ਵਿਚ ਏ. ਐੱਸ. ਆਈ. ਸਿਮਰਨਜੀਤ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਨਵੀਂ ਬਾਰਾਦਰੀ ਵਿਚ 8 ਮਈ 2017 ਨੂੰ ਆਈ. ਪੀ. ਸੀ. ਦੀ ਧਾਰਾ 341 ਅਤੇ 149 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕੇਸ ਵਿਚ ਸ਼ੀਤਲ ਅਗੁੰਰਾਲ, ਰਾਜਨ ਅੰਗੁਰਾਲ ਮੋਹਿੰਦਰ ਭਗਤ, ਪ੍ਰਦੀਪ ਖੁੱਲਰ ਸਮੇਤ 18 ਮੁਲਜ਼ਮ ਨਾਮਜ਼ਦ ਕਰ ਲਏ ਸਨ। 

ਇਹ ਵੀ ਪੜ੍ਹੋ-  ਉਜੜਿਆ ਘਰ: ਭੁਲੱਥ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਮਚਿਆ ਚੀਕ-ਚਿਹਾੜਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News