ਵਿਧਾਇਕ ਸਿੱਧੂ ਨੇ ਪੁਟਵਾਈ ਨਵੀਂ ਬਣ ਰਹੀ ਸੜਕ, ਮਿੱਟੀ ''ਤੇ ਹੀ ਪਾਇਆ ਜਾ ਰਿਹਾ ਸੀ ਪ੍ਰੀਮਿਕਸ
Wednesday, Apr 12, 2023 - 10:12 PM (IST)
ਲੁਧਿਆਣਾ (ਹਿਤੇਸ਼/ਰਿੰਕੂ) : ਵਿਧਾਇਕ ਕੁਲਵੰਤ ਸਿੱਧੂ ਵੱਲੋਂ ਮੰਗਲਵਾਰ ਨੂੰ ਸੜਕਾਂ ਦੇ ਨਿਰਮਾਣ ਵਿੱਚ ਕੁਆਲਿਟੀ ਕੰਟਰੋਲ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਵੱਡੀ ਕਾਰਵਾਈ ਕੀਤੀ ਗਈ, ਜਿਸ ਤਹਿਤ ਉਨ੍ਹਾਂ ਜ਼ੋਨ-ਸੀ ਖੇਤਰ ਵਿੱਚ ਬਣ ਰਹੀ ਸੜਕ ਨੂੰ ਪੁਟਵਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸਿੱਧੂ ਨੇ ਦੱਸਿਆ ਕਿ ਵਾਰਡ 41 ਦੇ ਏਰੀਆ ਹਾਈਵੇ ਸਾਈਕਲ ਰੋਡ 'ਤੇ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿੱਥੇ ਠੇਕੇਦਾਰ ਵੱਲੋਂ ਘਟੀਆ ਮਟੀਰੀਅਲ ਵਰਤਣ ਦੀ ਸ਼ਿਕਾਇਤ ਮਿਲੀ ਸੀ। ਇਸ ਦੇ ਮੱਦੇਨਜ਼ਰ ਮੌਕੇ ’ਤੇ ਪਹੁੰਚ ਕੇ ਚੈਕਿੰਗ ਕੀਤੀ ਗਈ ਤਾਂ ਬਿਨਾਂ ਮਿੱਟੀ ਦੀ ਸਫ਼ਾਈ ਕੀਤੇ ਪ੍ਰੀਮਿਕਸ ਪਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ PA ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਨੂੰ ਸੂਚਿਤ ਕੀਤਾ ਗਿਆ ਅਤੇ ਸੰਯੁਕਤ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਬੀ ਐਂਡਆਰ ਸ਼ਾਖਾ ਦੇ ਹੋਰ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾਇਆ ਗਿਆ ਤੇ ਸੜਕ ਨੂੰ ਪੁਟਾ ਦਿੱਤਾ ਗਿਆ। ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਮਾਮਲੇ ਵਿੱਚ ਲਾਪ੍ਰਵਾਹੀ ਵਰਤਣ ਵਾਲੇ ਜ਼ੋਨ-ਸੀ ਦੇ ਅਧਿਕਾਰੀਆਂ ਨੂੰ ਫਿਟਕਾਰ ਲਗਾਈ ਗਈ ਹੈ ਅਤੇ ਠੇਕੇਦਾਰ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਸੜਕ ਨੂੰ ਦੁਬਾਰਾ ਬਣਾਉਣ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਲੋਕਾਂ ਦੀ ਹਾਜ਼ਰੀ ਵਿੱਚ ਸੜਕ ਦੇ ਮਟੀਰੀਅਲ ਦੀ ਜਾਂਚ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।