ਵਿਧਾਇਕ ਸਿੱਕੀ ਨੇ ਚੋਣ ਕਮਿਸ਼ਨਰ ਨੂੰ ਰਿਟਰਨਿੰਗ ਅਫ਼ਸਰ ਹਲਕਾ ਖਡੂਰ ਸਾਹਿਬ ਦੀ ਕੀਤੀ ਸ਼ਿਕਾਇਤ
Wednesday, Feb 02, 2022 - 10:16 AM (IST)
 
            
            ਤਰਨ ਤਾਰਨ (ਰਮਨ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਵਲੋਂ ਕੁਝ ਦਿਨ ਪਹਿਲਾਂ ਐਲਾਨੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਨੇ ਮੰਗਲਵਾਰ ਚੋਣ ਕਮਿਸ਼ਨਰ ਪੰਜਾਬ ਨੂੰ ਰਿਟਰਨਿੰਗ ਅਫ਼ਸਰ ਹਲਕਾ ਖਡੂਰ ਸਾਹਿਬ ਦੀਪਕ ਭਾਟੀਆ ਦੀ ਸ਼ਿਕਾਇਤ ਕਰ ਦਿੱਤੀ ਹੈ। ਸਿੱਕੀ ਨੇ ਦੱਸਿਆ ਕਿ ਕਾਂਗਰਸ ਹਾਈਕਮਾਨ ਵਲੋਂ ਉਨ੍ਹਾਂ ਨੂੰ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਗਿੱਲ ਵੱਲੋਂ ਬਿਨਾਂ ਫਾਰਮ-ਏ ਅਤੇ ਬੀ (ਜੋ ਪਾਰਟੀ ਵਲੋਂ ਜਾਰੀ ਕੀਤਾ ਜਾਂਦਾ ਹੈ) ਤੋਂ ਰਿਟਰਨਿੰਗ ਅਫ਼ਸਰ ਦੀਪਕ ਭਾਟੀਆ ਨੂੰ ਨਾਮਜ਼ਦਗੀ ਦਾਖਲ ਕਰਵਾਈ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!
ਉਨ੍ਹਾਂ ਦੱਸਿਆ ਕਿ ਇਸ ਨਾਲ ਜਿਥੇ ਹਲਕੇ ਦੇ ਵੋਟਰਾਂ ’ਚ ਗਲਤ ਪ੍ਰਭਾਵ ਪੈਣ ਦੇ ਆਸਾਰ ਹਨ, ਉਥੇ ਹੀ ਵੋਟਰਾਂ ’ਚ ਗਲਤ ਪ੍ਰਚਾਰ ਹੋ ਰਿਹਾ ਹੈ। ਸਿੱਕੀ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            