ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਟਲੀ, ਇਸ ਦਿਨ ਹੋਵੇਗੀ ਅਗਲੀ ਸੁਣਵਾਈ
Wednesday, Jan 10, 2024 - 12:26 AM (IST)
ਕਪੂਰਥਲਾ (ਮਹਾਜਨ)- ਨਾਭਾ ਦੀ ਜੇਲ੍ਹ ਵਿਚ ਬੰਦ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਸੁਣਵਾਈ ਇਕ ਵਾਰ ਫਿਰ ਟਲ ਗਈ ਹੈ। ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਸੁਖਪਾਲ ਖਹਿਰਾ ਦੇ ਵਕੀਲ ਕਵਲਜੀਤ ਸਿੰਘ ਨੇ ਦੱਸਿਆ ਕਿ ਅੱਜ ਵੀ ਪੁਲਸ ਵੱਲੋਂ ਅਦਾਲਤ ਵਿਚ ਰਿਕਾਰਡ ਪੇਸ਼ ਨਹੀਂ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਦੇਵੇਂਦਰ ਯਾਦਵ ਨੇ ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਕੀਤੀ ਮੀਟਿੰਗ, ਨਵਜੋਤ ਸਿੱਧੂ ਬਾਰੇ ਪੁੱਛੇ ਸਵਾਲ 'ਤੇ ਦਿੱਤਾ ਇਹ ਜਵਾ
ਦੱਸਣਯੋਗ ਹੈ ਕਿ ਮਾਣਯੋਗ ਜੱਜ ਸੁਪਰੀਤ ਕੌਰ ਦੀ ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ 6 ਜਨਵਰੀ ਨੂੰ 14 ਦਿਨ ਲਈ ਨਿਆਨਿਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਸੀ ਅਤੇ ਉਨ੍ਹਾਂ ਦੇ ਵਕੀਲ ਵੱਲੋਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਅਤੇ ਅਦਾਲਤ ਵੱਲੋਂ ਪੁਲਸ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਅੱਜ ਵੀ ਪੁਲਸ ਵੱਲੋਂ ਰਿਕਾਰਡ ਪੇਸ਼ ਨਾ ਕਰਨ ਕਰਕੇ ਹੁਣ ਜ਼ਮਾਨਤ ਬਾਰੇ ਅਗਲੀ ਸੁਣਵਾਈ 11 ਜਨਵਰੀ ਹੋਏਗੀ।
ਇਹ ਖ਼ਬਰ ਵੀ ਪੜ੍ਹੋ - 'ਆਪ' ਤੇ ਕਾਂਗਰਸ ਦੇ ਲੀਡਰਾਂ ਨੇ ਸੀਟ ਸ਼ੇਅਰਿੰਗ ਬਾਰੇ ਕੀਤੀ ਮੀਟਿੰਗ, ਪੰਜਾਬ ਲਈ ਕੀਤੀ ਇਹ ਪੇਸ਼ਕਸ਼
ਸੁਖਪਾਲ ਸਿੰਘ ਖਹਿਰਾ ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਵਿਚ ਹਾਈਕੋਰਟ ਤੋਂ ਜ਼ਮਾਨਤ ਮਿਲਣ ’ਤੇ ਖਹਿਰਾ ਦੇ ਖ਼ਿਲਾਫ਼ 4 ਜਨਵਰੀ ਨੂੰ ਥਾਣਾ ਸੁਭਾਨਪੁਰ ਵਿਖੇ ਇਕ ਮਹਿਲਾ ਰਣਜੀਤ ਕੌਰ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਸ ਵੱਲੋਂ ਖਹਿਰਾ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8