ਵੱਡੀ ਖ਼ਬਰ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Saturday, Mar 11, 2023 - 05:43 AM (IST)

ਵੱਡੀ ਖ਼ਬਰ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਡਾਲਾ (ਸ਼ਰਮਾ) : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ’ਤੇ ਇਕ ਟਿੱਪਣੀ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਖੁਦ ਵਿਧਾਇਕ ਖਹਿਰਾ ਨੇ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ ਹੈ। ਉਨ੍ਹਾਂ ਧਮਕੀ ਦੀ ਕਟਿੰਗ ਸ਼ੇਅਰ ਕਰਦਿਆਂ ਲਿਖਿਆ ਕਿ ਇੰਸਟਾਗ੍ਰਾਮ ’ਤੇ ਇਕ ਰਾਜ ਗਰੇਵਾਲ ਦੁਆਰਾ ਮੈਨੂੰ ਸਿੱਧੀ ਧਮਕੀ ਦਿੱਤੀ ਗਈ ਹੈ ਕਿ ਮੈਂ ਕਿਤੇ ਵੀ ਭੱਜ ਸਕਦਾ ਹਾਂ, ਮੈਨੂੰ ਮੱਥੇ ’ਤੇ ਗੋਲ਼ੀ ਮਾਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਬਜਟ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਨਿਸ਼ਾਨੇ

ਖਹਿਰਾ ਨੇ ਆਖਿਆ ਕਿ ਮੈਂ ਪਹਿਲਾਂ ਹੀ ਜਨਤਕ ਡੋਮੇਨ ’ਚ ਲਿਆਇਆ ਹੈ ਕਿ ਭਗਵੰਤ ਮਾਨ ਸਰਕਾਰ ਮੇਰੇ ਜਾਂ ਹੋਰ ਕਾਂਗਰਸੀ ਨੇਤਾਵਾਂ ਨੂੰ ਕਿਸੇ ਵੀ ਸਰੀਰਕ ਨੁਕਸਾਨ ਲਈ ਜ਼ਿੰਮੇਵਾਰ ਹੋਵੇਗੀ।

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News