ਵਿਧਾਇਕ ਉੱਗੋਕੇ ਦਾ ਸਕੂਲ ’ਚ ਛਾਪਾ, ਗ਼ੈਰ-ਹਾਜ਼ਰ ਮੁੱਖ ਅਧਿਆਪਕ ਖ਼ਿਲਾਫ਼ ਹੋਈ ਵੱਡੀ ਕਾਰਵਾਈ

05/17/2022 7:38:30 PM

ਤਪਾ ਮੰਡੀ (ਸ਼ਾਮ, ਗਰਗ)-ਹਲਕਾ ਭਦੌੜ ਦੇ ਪਿੰਡ ਧੂਰਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਮੁੱਖ ਅਧਿਆਪਕ ਡਿਊਟੀ ਤੋਂ ਗ਼ੈਰ-ਹਾਜ਼ਰ ਹੋਣ ਦੀ ਸ਼ਿਕਾਇਤ ਆਉਣ ’ਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਪਿੰਡਾਂ ਦਾ ਧੰਨਵਾਦੀ ਦੌਰਾ ਵਿਚਾਲੇ ਛੱਡ ਸਕੂਲ ’ਚ ਪਹੁੰਚੇ। ਇਸ ਦੌਰਾਨ ਮੁੱਖ ਅਧਿਆਪਕ ਗੁਰਸੇਵਕ ਸਿੰਘ ਨੂੰ ਗ਼ੈਰ-ਹਾਜ਼ਰ ਪਾਇਆ ਗਿਆ, ਉਹ ਬੈਂਕ ਦੀ ਵਿਜ਼ਿਟ ਦਿਖਾ ਕੇ ਆਪਣੇ ਨਿੱਜੀ ਬੱਸਾਂ ਦੇ ਕੰਮਕਾਜ ਲਈ ਪਟਿਆਲੇ ਜਾ ਰਹੇ ਸਨ। ਇਸ ਮੌਕੇ ਵਿਧਾਇਕ ਉੱਗੋਕੇ ਨੇ ਡਿਪਟੀ ਡੀ. ਓ. ਮੈਡਮ ਵਸੁੰਧਰਾ ਨੂੰ ਮੌਕੇ ’ਤੇ ਬੁਲਾਇਆ, ਜਿਨ੍ਹਾਂ ਆਪਣੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂੂਰ ਨੂੰ ਦਿੱਤੀ।

ਇਹ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਦੇ ਹੱਕ ’ਚ ਨਿੱਤਰੇ ਸੁਖਪਾਲ ਖਹਿਰਾ, ਦਿੱਤਾ ਇਹ ਸੱਦਾ

ਜਦੋਂ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਤੂਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੁੱਖ ਅਧਿਆਪਕ ਨੂੰ ਸਸਪੈਂਡ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹਰ ਸਰਕਾਰੀ ਮਹਿਕਮੇ ਦੇ ਅਫ਼ਸਰ ਆਪਣੀ-ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਲਾਪ੍ਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


Manoj

Content Editor

Related News