MLA ਵਿਜੇ ਸਿੰਗਲਾ ਨੂੰ ਰਿਸ਼ਵਤ ਮਾਮਲੇ 'ਚ ਕਲੀਨ ਚਿੱਟ
Saturday, Jun 28, 2025 - 11:59 AM (IST)

ਮੋਹਾਲੀ (ਜੱਸੀ)- ਇਕ ਪ੍ਰਤੀਸ਼ਤ ਕਮਿਸ਼ਨ ਮੰਗਣ ਦੇ ਦੋਸ਼ ’ਚ ਨਾਮਜ਼ਦ ਕੀਤੇ ਗਏ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਤੇ ਉਨ੍ਹਾਂ ਦੇ ਓ. ਐੱਸ. ਡੀ. ਪ੍ਰਦੀਪ ਕੁਮਾਰ ਖ਼ਿਲਾਫ਼ ਥਾਣਾ ਫੇਜ਼-8 ਮੋਹਾਲੀ ਵਿਖੇ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ-7 ਤੇ 8 ਤਹਿਤ ਦਰਜ ਮਾਮਲੇ ’ਚ ਮੋਹਾਲੀ ਪੁਲਸ ਨੇ ਸਿੰਗਲਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਮੋਹਾਲੀ ਦੀ ਅਦਾਲਤ ’ਚ ਮਾਮਲਾ ਰੱਦ ਕਰਨ ਸਬੰਧੀ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਗਈ ਹੈ। ਇਸ ਕਲੋਜ਼ਰ ਰਿਪੋਰਟ ’ਤੇ ਸ਼ਿਕਾਇਤਕਰਤਾ ਰਾਜਿੰਦਰ ਸਿੰਘ ਵੱਲੋਂ ਵੀ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਗਿਆ ਹੈ ਕਿ ਜੇ ਅਦਾਲਤ ਵੱਲੋਂ ਇਹ ਕਲੋਜ਼ਰ ਰਿਪੋਰਟ ਸਵੀਕਾਰ ਕਰ ਲਈ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!
ਅਦਾਲਤ ਨੇ ਇਸ ’ਤੇ ਆਪਣਾ ਫ਼ੈਸਲਾ 14 ਜੁਲਾਈ ਲਈ ਰਾਖਵਾਂ ਰੱਖ ਲਿਆ ਹੈ। ਇਸ ਮਾਮਲੇ ’ਚ ਮੁਲਜ਼ਮ ਪ੍ਰਦੀਪ ਕੁਮਾਰ ਦੀ ਉਕਤ ਕੇਸ ’ਚ ਸ਼ਮੂਲੀਅਤ ਬਾਰੇ ਮੋਹਾਲੀ ਪੁਲਸ ਤਫ਼ਤੀਸ਼ ਕਰ ਰਹੀ ਹੈ ਕਿਉਂਕਿ ਉਸ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8