ਵਿਧਾਇਕ ਗਿੱਲ ਕਰ ਰਹੇ ਪਿੰਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ : ਸਿੱਧੂ

Tuesday, Jan 02, 2018 - 07:56 AM (IST)

ਵਿਧਾਇਕ ਗਿੱਲ ਕਰ ਰਹੇ ਪਿੰਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ : ਸਿੱਧੂ

ਹਰੀਕੇ ਪੱਤਣ,   (ਲਵਲੀ)-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਪਿੰਡਾਂ ਅੰਦਰ ਬੁਨਿਆਦੀ ਢਾਂਚੇ ਨੂੰ ਵਿਕਸਤ ਅਤੇ ਮਜ਼ਬੂਤ ਕਰਦਿਆਂ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਕਰ ਕੇ ਮਾਡਲ ਪਿੰਡਾਂ ਵਜੋਂ ਸਥਾਪਿਤ ਕਰ ਰਹੇ ਹਨ, ਉਥੇ ਨਾਲ ਹੀ ਬਿਨਾਂ ਕਿਸੇ ਪੱਖਪਾਤ ਪਿੰਡਾਂ ਦਾ ਸਰਬਪੱਖੀ ਵਿਕਾਸ ਵੀ ਕਰਵਾਇਆ ਜਾ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਜਗਬੀਰ ਸਿੰਘ ਸਿੱਧੂ ਸੋਨੂੰ ਹਰੀਕੇ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰ ਰਹੀ ਹੈ ਅਤੇ ਜ਼ਮੀਨੀ ਪੱਧਰ ਤੱਕ ਪਹੁੰਚ ਕਰ ਕੇ ਸਾਰੇ ਵਰਗਾਂ ਦੇ ਲੋਕਾਂ ਨੂੰ ਸਰਕਾਰੀ ਸੁੱਖ ਸਹੂਲਤਾਂ ਦੇ ਕੇ ਸੂਬੇ ਦੀ ਅਫ਼ਸਰਸ਼ਾਹੀ ਨੂੰ ਜਵਾਬ ਦੇਹ ਬਣਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਕੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਸਕੇ।


Related News