ਹਵਾਲਾਤੀ ਤੋਂ ਮੋਬਾਇਲ ਫੋਨ ਬਰਾਮਦ

Friday, Dec 28, 2018 - 04:45 PM (IST)

ਹਵਾਲਾਤੀ ਤੋਂ ਮੋਬਾਇਲ ਫੋਨ ਬਰਾਮਦ

ਫਿਰੋਜ਼ਪੁਰ (ਮਲਹੋਤਰਾ) : ਜੇਲ ਪ੍ਰਸ਼ਾਸਨ ਨੇ ਰੋਜ਼ਾਨਾ ਚੈਕਿੰਗ ਦੌਰਾਨ ਹਵਾਲਾਤੀ ਤੋਂ ਮੋਬਾਇਲ ਫੋਨ ਬਰਾਮਦ ਕੀਤਾ ਹੈ। ਥਾਣਾ ਸਿਟੀ ਪੁਲਸ ਨੂੰ ਭੇਜੀ ਸ਼ਿਕਾਇਤ ਵਿਚ ਜੇਲ ਸੁਪਰੀਡੈਂਟ ਨੇ ਦੱਸਿਆ ਕਿ ਵੀਰਵਾਰ ਸ਼ਾਮ ਜਦੋਂ ਜੇਲ ਵਿਚ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਹਵਾਲਾਤੀ ਗੁਰਦੇਵ ਸਿੰਘ ਪਿੰਡ ਚੱਕ ਪੰਡੋਰੀ, ਜ਼ਿਲਾ ਅੰਮ੍ਰਿਤਸਰ ਦੀਆਂ ਗਤੀਵਿਧੀਆਂ ਕੁਝ ਸ਼ੱਕੀ ਨਜ਼ਰ ਆਈਆਂ। 
ਹਵਾਲਾਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਸੈਮਸੰਗ ਕੰਪਨੀ ਦਾ ਮੋਬਾਇਲ ਫੋਨ ਅਤੇ ਆਈਡੀਆ ਕੰਪਨੀ ਦਾ ਸਿਮ ਕਾਰਡ ਬਰਾਮਦ ਹੋਇਆ। ਹੈੱਡ ਕਾਂਸਟੇਬਲ ਰਮਨ ਕੁਮਾਰ ਨੇ ਦੱਸਿਆ ਕਿ ਦੋਸ਼ੀ ਖਿਲਾਫ ਜੇਲ ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News