ਕੇਂਦਰੀ ਜੇਲ ਵਿਚ ਤਲਾਸ਼ੀ ਦੌਰਾਨ ਦੋ ਮੋਬਾਇਲ ਬਰਾਮਦ

Friday, May 14, 2021 - 05:32 PM (IST)

ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਤਲਾਸ਼ੀ ਦੌਰਾਨ ਦੋ ਮੋਬਾਇਲ ਫੋਨ ਬਰਾਮਦ ਹੋਏ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਪੱਤਰ ਨੰਬਰ 2919 ਰਾਹੀਂ ਸੁਖਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰ ਜੇਲ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 13 ਮਈ 2021 ਨੂੰ ਤਲਾਸ਼ੀ ਦੌਰਾਨ ਦੋਸ਼ੀ ਹਵਾਲਾਤੀ ਰਾਹੁਲ ਪੁੱਤਰ ਬਲਵਿੰਦਰ ਸਿੰਘ ਵਾਸੀ ਗੋਲਬਾਗ, ਦੁਲਚੀਕੇ ਰੋਡ ਕੰਬੋਜ਼ ਨਗਰ ਸਿਟੀ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਮਾਰਕਾ ਸੈਮਸੰਗ (ਕੀ-ਪੈਡ) ਸਮੇਤ ਬੈਟਰੀ ਤੇ ਸਿੰਮ ਕਾਰਡ ਮਾਰਕਾ ਬੀਐੱਸਐੱਨਐੱਲ ਬਰਾਮਦ ਹੋਇਆ।

ਇਸ ਤੋਂ ਇਲਾਵਾ ਇਸ ਦੀ ਬੈਰਕ ਦੇ ਅੰਦਰ ਬਣੇ ਬਾਥਰੂਮ ਵਿਚੋਂ ਤਲਾਸ਼ੀ ਦੌਰਾਨ ਇਕ ਮੋਬਾਇਲ ਫੋਨ ਮਾਰਕਾ ਨੋਕੀਆ (ਕੀ-ਪੈਡ) ਸਮੇਤ ਬੈਟਰੀ ਤੇ ਬਿਨਾਂ ਸਿੰਮ ਕਾਰਡ ਲਵਾਰਸ ਹਾਲਤ ਵਿਚ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀ ਖ਼ਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।


Gurminder Singh

Content Editor

Related News