ਚਾਕੂ ਦੀ ਨੋਕ ’ਤੇ ਮੋਬਾਇਲ ਖੋਹਣ ਵਾਲਾ ਗ੍ਰਿਫਤਾਰ

Wednesday, Aug 15, 2018 - 04:21 AM (IST)

ਚਾਕੂ ਦੀ ਨੋਕ ’ਤੇ ਮੋਬਾਇਲ ਖੋਹਣ ਵਾਲਾ ਗ੍ਰਿਫਤਾਰ

ਅੰਮ੍ਰਿਤਸਰ,   (ਸੰਜੀਵ)-  ਚਾਕੂ ਦੀ ਨੋਕ ’ਤੇ ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਥਾਣਾ ਸਦਰ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਉਸ ਦਾ ਸਾਥੀ ਪੁਲਸ ਨੂੰ ਚਕਮਾ ਦੇ ਫਰਾਰ ਹੋ ਗਿਆ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਵਾਸੀ ਮਜੀਠਾ ਰੋਡ ਦੇ ਰੂਪ ਵਿਚ ਹੋਈ। ਪੁਲਸ ਨੇ ਖੋਹਿਆ ਮੋਬਾਇਲ ਬਰਾਮਦ ਕਰ ਕੇ ਉਕਤ ਦੋਸ਼ੀ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਚੌਕੀ ਇੰਚਾਰਜ ਏ. ਐੱਸ. ਆਈ. ਗੁਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਰਾਕੇਸ਼ ਸ਼ਰਮਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਮੋਟਰਸਾਈਕਲ ’ਤੇ ਪਿੰਡ ਮੱਦੇਪੁਰ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਸਪਰਿੰਗ ਡੇਲ ਸਕੂਲ ਨੇਡ਼ੇ ਪਿੱਛੋਂ ਆਏ 2 ਬਾਈਕ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕਿਆ ਅਤੇ ਚਾਕੂ ਦੀ ਨੋਕ ’ਤੇ ਉਸ ਦਾ ਮੋਬਾਇਲ ਖੋਹ ਲਿਆ, ਜਿਨ੍ਹਾਂ ’ਚੋਂ ਇਕ ਨੂੰ ਤਾਂ ਫਡ਼ ਲਿਆ ਗਿਆ, ਜਦੋਂ ਕਿ ਦੂਜੇ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਚੌਕੀ ਬੱਸ ਸਟੈਂਡ ਦੀ ਪੁਲਸ ਨੇ  ਛਾਪੇਮਾਰੀ ਦੌਰਾਨ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲਾਭ ਸਿੰਘ ਵਾਸੀ ਖੈਰਦੀਨ ਨੂੰ ਗ੍ਰਿਫਤਾਰ ਕੀਤਾ, ਜਿਸ ਦੇ ਕਬਜ਼ੇ ’ਚੋਂ ਚੋਰੀ ਕੀਤਾ ਗਿਆ ਮੋਬਾਇਲ  ਬਰਾਮਦ ਹੋਇਆ। ਪੁਲਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News